Genesis 49:24 in Panjabi 24 ਪਰ ਉਹ ਦਾ ਧਣੁਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ )
Other Translations King James Version (KJV) But his bow abode in strength, and the arms of his hands were made strong by the hands of the mighty God of Jacob; (from thence is the shepherd, the stone of Israel:)
American Standard Version (ASV) But his bow abode in strength, And the arms of his hands were made strong, By the hands of the Mighty One of Jacob, (From thence is the shepherd, the stone of Israel),
Bible in Basic English (BBE) But their bows were broken by a strong one, and the cords of their arms were cut by the Strength of Jacob, by the name of the Stone of Israel:
Darby English Bible (DBY) But his bow abideth firm, And the arms of his hands are supple By the hands of the Mighty One of Jacob. From thence is the shepherd, the stone of Israel:
Webster's Bible (WBT) But his bow abode in strength, and the arms of his hands were made strong by the hands of the mighty God of Jacob: from thence is the shepherd the stone of Israel:
World English Bible (WEB) But his bow abode in strength, The arms of his hands were made strong, By the hands of the Mighty One of Jacob, (From there is the shepherd, the stone of Israel),
Young's Literal Translation (YLT) And his bow abideth in strength, And strengthened are the arms of his hands By the hands of the Mighty One of Jacob, Whence is a shepherd, a son of Israel.
Cross Reference Genesis 35:10 in Panjabi 10 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ । ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ ।
Genesis 45:5 in Panjabi 5 ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ ।
Genesis 45:7 in Panjabi 7 ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ ।
Genesis 45:11 in Panjabi 11 ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ ।
Genesis 47:12 in Panjabi 12 ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ ।
Genesis 50:21 in Panjabi 21 ਹੁਣ ਤੁਸੀਂ ਨਾ ਡਰੋ । ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ । ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ ।
Exodus 3:6 in Panjabi 6 ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ । ” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ ।
Numbers 27:16 in Panjabi 16 ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ ।
Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Deuteronomy 34:9 in Panjabi 9 ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ । ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ।
Joshua 1:1 in Panjabi 1 ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ,
Joshua 24:1 in Panjabi 1 ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇੱਕਠਿਆਂ ਕੀਤਾ ਅਤੇ ਇਸਰਾਏਲ ਦੇ ਬਜੁਰਗਾਂ, ਸਰਦਾਰਾਂ, ਨਿਆਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ ।
Nehemiah 6:9 in Panjabi 9 ਉਹ ਸਾਰੇ ਇਹ ਸੋਚ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਕਿ ਕੰਮ ਤੋਂ ਉਨ੍ਹਾਂ ਦੇ ਹੱਥ ਢਿੱਲੇ ਪੈ ਜਾਣ ਤਾਂ ਜੋ ਉਹ ਪੂਰਾ ਨਾ ਹੋਵੇ । ਹੁਣ ਹੇ ਪਰਮੇਸ਼ੁਰ ! ਮੇਰੇ ਹੱਥਾਂ ਨੂੰ ਤਕੜੇ ਕਰ !
Job 29:20 in Panjabi 20 ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ ।
Psalm 18:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਵਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ । ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।
Psalm 18:30 in Panjabi 30 ਪਰਮੇਸ਼ੁਰ ਦਾ ਰਾਹ ਪੂਰਾ ਹੈ, ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ ਹੈ ।
Psalm 18:32 in Panjabi 32 ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ ।
Psalm 23:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ ।
Psalm 27:14 in Panjabi 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !
Psalm 28:8 in Panjabi 8 ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ ।
Psalm 37:14 in Panjabi 14 ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ ।
Psalm 44:7 in Panjabi 7 ਪਰ ਤੂੰ ਸਾਨੂੰ ਸਾਡਿਆਂ ਵਿਰੋਧੀਆਂ ਤੋਂ ਬਚਾਇਆ ਹੈ, ਤੂੰ ਸਾਡਿਆਂ ਈਰਖਾ ਕਰਨ ਵਾਲੇ ਨੂੰ ਸ਼ਰਮਿੰਦੇ ਕੀਤਾ ਹੈ ।
Psalm 80:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰਿਮੇਦੂਤ ਰਾਗ ਵਿੱਚ ਆਸਾਫ਼ ਦਾ ਭਜਨ । ਹੇ ਇਸਰਾਏਲ ਦੇ ਅਯਾਲੀ, ਜਿਹੜਾ ਇੱਜੜ ਦੀ ਨਿਆਈਂ ਯੂਸੁਫ ਦੀ ਅਗਵਾਈ ਕਰਦਾ ਹੈਂ ਕੰਨ ਧਰ, ਤੂੰ ਹੋ ਕਰੂਬੀਆਂ ਤੋਂ ਉੱਪਰ ਬਿਰਾਜਮਾਨ ਹੈਂ ਆਪਣਾ ਤੇਜ ਵਿਖਾ !
Psalm 89:1 in Panjabi 1 ਏਤਾਨ ਅਜ਼ਰਾ ਵੰਸੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ ।
Psalm 118:22 in Panjabi 22 ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰ ਹੋ ਗਿਆ ।
Psalm 132:2 in Panjabi 2 ਜਿਸ ਨੇ ਯਹੋਵਾਹ ਦੀ ਸਹੁੰ ਖਾਧੀ, ਅਤੇ ਯਾਕੂਬ ਦੇ ਕਾਦਰ ਲਈ ਸੁੱਖਣਾ ਸੁੱਖੀ,
Psalm 132:5 in Panjabi 5 ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਕਾਦਰ ਲਈ ਕੋਈ ਡੇਹਰਾ !
Isaiah 1:24 in Panjabi 24 ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਆਹ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ !
Isaiah 28:16 in Panjabi 16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ ।
Isaiah 29:24 in Panjabi 24 ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 60:16 in Panjabi 16 ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ ।
Zechariah 3:9 in Panjabi 9 ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ । ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ । ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ ।
Zechariah 10:12 in Panjabi 12 ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ ।
Matthew 21:42 in Panjabi 42 ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ । ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ ।
Mark 12:10 in Panjabi 10 ਕੀ ਤੁਸੀਂ ਇਹ ਲਿਖਤ ਵੀ ਨਹੀਂ ਪੜ੍ਹੀ ? ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ ।
Luke 20:17 in Panjabi 17 ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ ।
Acts 4:11 in Panjabi 11 ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ ।
Romans 14:4 in Panjabi 4 ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ ।
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
Colossians 1:11 in Panjabi 11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ ।
2 Timothy 4:17 in Panjabi 17 ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ ।
1 Peter 2:4 in Panjabi 4 ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l