Genesis 50:24 in Panjabi 24 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ।
Other Translations King James Version (KJV) And Joseph said unto his brethren, I die: and God will surely visit you, and bring you out of this land unto the land which he sware to Abraham, to Isaac, and to Jacob.
American Standard Version (ASV) And Joseph said unto his brethren, I die; but God will surely visit you, and bring you up out of this land unto the land which he sware to Abraham, to Isaac, and to Jacob.
Bible in Basic English (BBE) Then Joseph said to his brothers, The time of my death has come; but God will keep you in mind and take you out of this land into the land which he gave by his oath to Abraham and Isaac and Jacob.
Darby English Bible (DBY) And Joseph said to his brethren, I die; and God will certainly visit you, and bring you up out of this land, into the land that he swore unto Abraham, to Isaac, and to Jacob.
Webster's Bible (WBT) And Joseph said to his brethren, I die: and God will surely visit you, and bring you out of this land, to the land which he swore to Abraham, to Isaac, and to Jacob.
World English Bible (WEB) Joseph said to his brothers, "I am dying, but God will surely visit you, and bring you up out of this land to the land which he swore to Abraham, to Isaac, and to Jacob."
Young's Literal Translation (YLT) And Joseph saith unto his brethren, `I am dying, and God doth certainly inspect you, and hath caused you to go up from this land, unto the land which He hath sworn to Abraham, to Isaac, and to Jacob.'
Cross Reference Genesis 3:19 in Panjabi 19 ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ । ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ ।
Genesis 12:7 in Panjabi 7 ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ । ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਨ ਦਿੱਤਾ ਸੀ ।
Genesis 13:15 in Panjabi 15 ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ ।
Genesis 13:17 in Panjabi 17 ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ ।
Genesis 15:7 in Panjabi 7 ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ ।
Genesis 15:14 in Panjabi 14 ਪਰ ਉਸ ਕੌਮ ਦਾ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਨਿਆਂ ਕਰਾਂਗਾ ਅਤੇ ਇਸ ਤੋਂ ਬਾਅਦ ਓਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ ।
Genesis 15:18 in Panjabi 18 ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫਰਾਤ ਤੱਕ
Genesis 17:8 in Panjabi 8 ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੀ ਅੰਸ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ।
Genesis 21:1 in Panjabi 1 ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ ।
Genesis 26:3 in Panjabi 3 ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ । ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ । ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ ।
Genesis 28:13 in Panjabi 13 ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ । ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ ।
Genesis 35:12 in Panjabi 12 ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ ।
Genesis 46:4 in Panjabi 4 ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ ।
Genesis 48:21 in Panjabi 21 ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ ।
Genesis 50:5 in Panjabi 5 ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ ।
Exodus 3:16 in Panjabi 16 ਜਾਹ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਾਹੋਵਾਹ ਤੁਹਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਨ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁੱਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ ।
Exodus 4:31 in Panjabi 31 ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ ।
Exodus 33:1 in Panjabi 1 ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ ।
Numbers 32:11 in Panjabi 11 ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ ।
Deuteronomy 1:8 in Panjabi 8 ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ । “
Deuteronomy 6:10 in Panjabi 10 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪਿਉ-ਦਾਦਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ
Job 30:23 in Panjabi 23 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ ।
Ecclesiastes 12:5 in Panjabi 5 ਫੇਰ ਉਹ ਉਚਿਆਈ ਤੋਂ ਵੀ ਡਰਨਗੇ ਅਤੇ ਰਾਹ ਵਿੱਚ ਖੌਫ਼ ਖਾਣਗੇ, ਬਦਾਮ ਦਾ ਬੂਟਾ ਫਲੇਗਾ ਅਤੇ ਟਿੱਡੀ ਵੀ ਭਾਰੀ ਲੱਗੇਗੀ ਅਤੇ ਇੱਛਾ ਮਿਟ ਜਾਵੇਗੀ, ਕਿਉਂ ਜੋ ਮਨੁੱਖ ਆਪਣੇ ਸਦੀਪਕਾਲ ਦੇ ਟਿਕਾਣੇ ਨੂੰ ਤੁਰ ਜਾਂਦਾ ਹੈ ਅਤੇ ਸੋਗ ਕਰਨ ਵਾਲੇ ਗਲੀ-ਗਲੀ ਫਿਰਦੇ ਹਨ,
Ecclesiastes 12:7 in Panjabi 7 ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ ।
Romans 5:12 in Panjabi 12 ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ ।
Hebrews 9:27 in Panjabi 27 ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ ।
Hebrews 11:22 in Panjabi 22 ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ ।