Genesis 6:17 in Panjabi 17 ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ਼ ਕਰ ਦਿਆਂ । ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ ।
Other Translations King James Version (KJV) And, behold, I, even I, do bring a flood of waters upon the earth, to destroy all flesh, wherein is the breath of life, from under heaven; and every thing that is in the earth shall die.
American Standard Version (ASV) And I, behold, I do bring the flood of waters upon this earth, to destroy all flesh, wherein is the breath of life, from under heaven; everything that is in the earth shall die.
Bible in Basic English (BBE) For truly, I will send a great flow of waters over the earth, for the destruction from under the heaven of all flesh in which is the breath of life; everything on the earth will come to an end.
Darby English Bible (DBY) For I, behold, I bring a flood of waters on the earth, to destroy all flesh under the heavens in which is the breath of life: everything that is on the earth shall expire.
Webster's Bible (WBT) And behold, I, even I do bring a flood of waters upon the earth, to destroy all flesh, in which is the breath of life, from under heaven: and every thing that is on the earth shall die.
World English Bible (WEB) I, even, I do bring the flood of waters on this earth, to destroy all flesh having the breath of life from under the sky. Everything that is in the earth will die.
Young's Literal Translation (YLT) `And I, lo, I am bringing in the deluge of waters on the earth to destroy all flesh, in which `is' a living spirit, from under the heavens; all that `is' in the earth doth expire.
Cross Reference Genesis 2:7 in Panjabi 7 ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ ।
Genesis 6:7 in Panjabi 7 ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ ।
Genesis 6:13 in Panjabi 13 ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ਼ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ । ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ਼ ਕਰ ਦਿਆਂਗਾ ।
Genesis 7:4 in Panjabi 4 ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ ।
Genesis 7:15 in Panjabi 15 ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ ।
Genesis 7:17 in Panjabi 17 ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ ।
Genesis 7:21 in Panjabi 21 ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਅ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ ।
Genesis 9:9 in Panjabi 9 ਮੈਂ, ਵੇਖੋ, ਮੈਂ ਹੀ ਆਪਣਾ ਨੇਮ ਤੁਹਾਡੇ ਨਾਲ ਅਤੇ ਤੁਹਾਡੇ ਬਾਅਦ ਤੁਹਾਡੀ ਅੰਸ ਨਾਲ ਬੰਨ੍ਹਾਂਗਾ,
Exodus 14:17 in Panjabi 17 ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ।
Leviticus 26:28 in Panjabi 28 ਤਦ ਮੈਂ ਵੀ ਡਾਢੇ ਕਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ ।
Deuteronomy 32:39 in Panjabi 39 ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
Job 22:16 in Panjabi 16 ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,
Psalm 29:10 in Panjabi 10 ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ ।
Psalm 93:3 in Panjabi 3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ !
Psalm 107:34 in Panjabi 34 ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ ।
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Isaiah 54:9 in Panjabi 9 ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ ।
Ezekiel 5:8 in Panjabi 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ ।
Ezekiel 6:3 in Panjabi 3 ਤੂੰ ਆਖ, ਹੇ ਇਸਰਾਏਲ ਦੇ ਪਹਾੜੋ, ਪ੍ਰਭੂ ਯਹੋਵਾਹ ਦਾ ਬਚਨ ਸੁਣੋ ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ਼ ਕਰਾਂਗਾ ।
Ezekiel 34:11 in Panjabi 11 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ ।
Ezekiel 34:20 in Panjabi 20 ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ ।
Hosea 5:14 in Panjabi 14 ਮੈਂ ਤਾਂ ਆਫਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ ।
Amos 9:6 in Panjabi 6 ਜੋ ਅਕਾਸ਼ ਉੱਤੇ ਆਪਣੇ ਚੁਬਾਰੇ ਬਣਾਉਂਦਾ ਹੈ ਅਤੇ ਧਰਤੀ ਉੱਤੇ ਆਪਣੇ ਅਕਾਸ਼ ਮੰਡਲ ਦੀ ਨੀਂਹ ਰੱਖਦਾ ਹੈ ਅਤੇ ਜੋ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਉਨ੍ਹਾਂ ਨੂੰ ਧਰਤੀ ਦੀ ਪਰਤ ਉੱਤੇ ਵਹਾ ਦਿੰਦਾ ਹੈ, ਉਸ ਦਾ ਨਾਮ ਯਹੋਵਾਹ ਹੈ !
Matthew 24:39 in Panjabi 39 ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ ।
Luke 17:27 in Panjabi 27 ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ ।
Romans 5:12 in Panjabi 12 ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ ।
Romans 5:21 in Panjabi 21 ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ ।
Romans 6:23 in Panjabi 23 ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਸਦੀਪਕ ਜੀਵਨ ਹੈ ।
Romans 8:20 in Panjabi 20 ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ ।
Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।
1 Peter 3:20 in Panjabi 20 ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
2 Peter 2:5 in Panjabi 5 ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ ।