Genesis 8:21 in Panjabi 21 ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਮਨੁੱਖ ਦੇ ਮਨ ਦੀ ਭਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ਼ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ ।
Other Translations King James Version (KJV) And the LORD smelled a sweet savor; and the LORD said in his heart, I will not again curse the ground any more for man's sake; for the imagination of man's heart is evil from his youth; neither will I again smite any more every thing living, as I have done.
American Standard Version (ASV) And Jehovah smelled the sweet savor; and Jehovah said in his heart, I will not again curse the ground any more for man's sake, for that the imagination of man's heart is evil from his youth; neither will I again smite any more everything living, as I have done.
Bible in Basic English (BBE) And when the sweet smell came up to the Lord, he said in his heart, I will not again put a curse on the earth because of man, for the thoughts of man's heart are evil from his earliest days; never again will I send destruction on all living things as I have done.
Darby English Bible (DBY) And Jehovah smelled the sweet odour. And Jehovah said in his heart, I will no more henceforth curse the ground on account of Man, for the thought of Man's heart is evil from his youth; and I will no more smite every living thing, as I have done.
Webster's Bible (WBT) And the LORD smelled a sweet savor; and the LORD said in his heart, I will not again curse the ground any more for man's sake; for the imagination of man's heart is evil from his youth: neither will I again smite any more every living animal as I have done.
World English Bible (WEB) Yahweh smelled the sweet savor. Yahweh said in his heart, "I will not again curse the ground any more for man's sake, because the imagination of man's heart is evil from his youth; neither will I ever again strike everything living, as I have done.
Young's Literal Translation (YLT) and Jehovah smelleth the sweet fragrance, and Jehovah saith unto His heart, `I continue not to disesteem any more the ground because of man, though the imagination of the heart of man `is' evil from his youth; and I continue not to smite any more all living, as I have done;
Cross Reference Genesis 3:17 in Panjabi 17 ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ । ਤੂੰ ਇਸ ਦੀ ਉਪਜ ਆਪਣੀ ਸਾਰੀ ਜਿੰਦਗੀ ਦੁੱਖ ਨਾਲ ਖਾਇਆ ਕਰੇਂਗਾ ।
Genesis 4:12 in Panjabi 12 ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ । ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕਣ ਵਾਲਾ ਹੋਵੇਂਗਾ ।
Genesis 5:29 in Panjabi 29 ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ ।
Genesis 6:5 in Panjabi 5 ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਭਰਿਆ ਹੁੰਦਾ ਹੈ ।
Genesis 6:17 in Panjabi 17 ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ਼ ਕਰ ਦਿਆਂ । ਉਹ ਸਭ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ ।
Genesis 9:11 in Panjabi 11 ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨ੍ਹਦਾ ਹਾਂ ਕਿ ਸਾਰੇ ਪ੍ਰਾਣੀਆਂ ਦਾ ਨਾਸ਼ ਫੇਰ ਕਦੇ ਜਲ ਪਰਲੋ ਨਾਲ ਨਹੀਂ ਕੀਤਾ ਜਾਵੇਗਾ ਅਤੇ ਧਰਤੀ ਦਾ ਨਾਸ਼ ਕਰਨ ਲਈ ਫੇਰ ਕਦੇ ਜਲ ਪਰਲੋ ਨਾ ਆਵੇਗੀ ।
Exodus 29:18 in Panjabi 18 ਸੋ ਤੂੰ ਸਾਰੇ ਛੱਤ੍ਰੇ ਨੂੰ ਜਗਵੇਦੀ ਉੱਤੇ ਸਾੜ ਸੁੱਟੀਂ । ਉਹ ਯਹੋਵਾਹ ਲਈ ਹੋਮ ਦੀ ਬਲੀ ਹੈ । ਇਹ ਇੱਕ ਸੁਗੰਧਤਾ ਹੈ । ਇਹ ਯਹੋਵਾਹ ਲਈ ਅੱਗ ਦੀ ਭੇਟ ਹੈ ।
Exodus 29:25 in Panjabi 25 ਫਿਰ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਹੱਥੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈਂ । ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਹੈ ਅਤੇ ਯਹੋਵਾਹ ਲਈ ਇੱਕ ਅੱਗ ਦੀ ਭੇਟ ਹੈ ।
Leviticus 1:9 in Panjabi 9 ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ ।
Leviticus 1:13 in Panjabi 13 ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ । ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ ।
Leviticus 1:17 in Panjabi 17 ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ । ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ ।
Leviticus 26:31 in Panjabi 31 ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ ।
Job 14:4 in Panjabi 4 ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ ? ਕੋਈ ਨਹੀਂ ।
Job 15:14 in Panjabi 14 ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ ?
Psalm 51:5 in Panjabi 5 ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ ।
Psalm 58:3 in Panjabi 3 ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ ਬੋਲ ਕੇ ਭਟਕ ਜਾਂਦੇ ਹਨ ।
Proverbs 20:9 in Panjabi 9 ਕੌਣ ਆਖ ਸਕਦਾ ਹੈ ਭਈ ਮੈਂ ਆਪਣੇ ਮਨ ਨੂੰ ਪਵਿੱਤਰ ਕੀਤਾ ਹੈ, ਮੈਂ ਪਾਪ ਤੋਂ ਸ਼ੁੱਧ ਹੋ ਗਿਆ ਹਾਂ ?
Ecclesiastes 7:20 in Panjabi 20 ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ ।
Song of Solomon 4:10 in Panjabi 10 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨਾ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ !
Isaiah 47:12 in Panjabi 12 ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸੱਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ !
Isaiah 47:15 in Panjabi 15 ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਪਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ ।
Isaiah 48:8 in Panjabi 8 ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ ।
Isaiah 53:6 in Panjabi 6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸਾਂ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ ।
Isaiah 54:9 in Panjabi 9 ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ ।
Isaiah 65:6 in Panjabi 6 ਵੇਖੋ, ਮੇਰੇ ਸਾਹਮਣੇ ਇਹ ਲਿਖਿਆ ਹੈ, ਮੈਂ ਚੁੱਪ ਨਾ ਰਹਾਂਗਾ ਪਰ ਮੈਂ ਬਦਲਾ ਦਿਆਂਗਾ, ਹਾਂ, ਮੈਂ ਉਹਨਾਂ ਦੇ ਪੱਲੇ ਵਿੱਚ ਬਦਲਾ ਪਾਵਾਂਗਾ,
Jeremiah 8:6 in Panjabi 6 ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਅੱਛੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪਟ ਦੌੜਦਾ ਹੈ ।
Jeremiah 17:9 in Panjabi 9 ਦਿਲ ਸਭ ਚੀਜਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ ?
Jeremiah 18:12 in Panjabi 12 ਪਰ ਉਹ ਆਖਦੇ ਹਨ, ਇਹ ਅਣਹੋਣਾ ਹੈ ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ ।
Ezekiel 20:41 in Panjabi 41 ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ ।
Amos 5:21 in Panjabi 21 “ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ !
Matthew 15:19 in Panjabi 19 ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ ।
John 3:6 in Panjabi 6 ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ ।
Romans 1:21 in Panjabi 21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ ।
Romans 3:23 in Panjabi 23 ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ ।
Romans 8:7 in Panjabi 7 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ ।
2 Corinthians 2:15 in Panjabi 15 ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ ।
Ephesians 2:1 in Panjabi 1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !
Ephesians 5:2 in Panjabi 2 ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ ।
Philippians 4:18 in Panjabi 18 ਅਤੇ ਮੈਨੂੰ ਸੱਭੋ ਕੁੱਝ ਮਿਲ ਗਿਆ ਹੈ, ਸਗੋਂ ਵਾਧੂ ਹੈ । ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ ।
James 1:14 in Panjabi 14 ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ ।
James 4:1 in Panjabi 1 ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ ?
2 Peter 3:6 in Panjabi 6 ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ ।
1 John 5:19 in Panjabi 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ ।