Habakkuk 1:12 in Panjabi 12 ਹੇ ਮੇਰੇ ਪ੍ਰਭੂ ਯਹੋਵਾਹ, ਹੇ ਮੇਰੇ ਪਵਿੱਤਰ ਪਰਮੇਸ਼ੁਰ, ਕੀ ਤੂੰ ਸਦੀਪਕ ਕਾਲ ਤੋਂ ਨਹੀਂ ਹੈਂ ? ਇਸ ਕਾਰਨ ਅਸੀਂ ਨਹੀਂ ਮਰਾਂਗੇ । ਹੇ ਯਹੋਵਾਹ, ਤੂੰ ਉਹਨਾਂ ਨੂੰ ਨਿਆਂ ਕਰਨ ਲਈ ਠਹਿਰਾਇਆ ਹੈ ਅਤੇ ਹੇ ਚੱਟਾਨ, ਤੂੰ ਉਹਨਾਂ ਨੂੰ ਸਜ਼ਾ ਦੇਣ ਲਈ ਨਿਯੁਕਤ ਕੀਤਾ ਹੈ ।
Other Translations King James Version (KJV) Art thou not from everlasting, O LORD my God, mine Holy One? we shall not die. O LORD, thou hast ordained them for judgment; and, O mighty God, thou hast established them for correction.
American Standard Version (ASV) Art not thou from everlasting, O Jehovah my God, my Holy One? we shall not die. O Jehovah, thou hast ordained him for judgment; and thou, O Rock, hast established him for correction.
Bible in Basic English (BBE) Are you not eternal, O Lord my God, my Holy One? for you there is no death. O Lord, he has been ordered by you for our punishment; and by you, O Rock, he has been marked out to put us right.
Darby English Bible (DBY) -- Art thou not from everlasting, Jehovah my God, my Holy One? We shall not die. Jehovah, thou hast ordained him for judgment; and thou, O Rock, hast appointed him for correction.
World English Bible (WEB) Aren't you from everlasting, Yahweh my God, my Holy One? We will not die. Yahweh, you have appointed him for judgment. You, Rock, have established him to punish.
Young's Literal Translation (YLT) Art not Thou of old, O Jehovah, my God, my Holy One? We do not die, O Jehovah, For judgment Thou hast appointed it, And, O Rock, for reproof Thou hast founded it.
Cross Reference Deuteronomy 32:4 in Panjabi 4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ । ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ ।
Deuteronomy 32:30 in Panjabi 30 ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ ? ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ, ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,
Deuteronomy 33:27 in Panjabi 27 ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ । ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ਼ ਕਰ ਦੇ ।
1 Samuel 2:2 in Panjabi 2 ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ ।
2 Kings 19:25 in Panjabi 25 ਕੀ ਤੂੰ ਨਹੀਂ ਸੁਣਿਆ ਕਿ ਬਹੁਤ ਸਮਾਂ ਪਹਿਲਾਂ, ਮੈਂ ਇਹੋ ਠਾਣ ਲਿਆ ਸੀ ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੇ ਲਈ ਕੰਮ ਕੀਤਾ ਸੀ ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ, ਪਰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ ਪੁਜਾੜ ਕੇ ਵਿਰਾਨ ਕਰ ਛੱਡੇਂ ।
Psalm 17:13 in Panjabi 13 ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,
Psalm 18:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਵਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ । ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।
Psalm 90:2 in Panjabi 2 ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।
Psalm 93:2 in Panjabi 2 ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ ।
Psalm 118:17 in Panjabi 17 ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ ।
Isaiah 10:5 in Panjabi 5 ਹਾਇ ਅੱਸ਼ੂਰ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ ।
Isaiah 27:6 in Panjabi 6 ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਦੀ ਪਰਤ ਨੂੰ ਫਲ ਨਾਲ ਭਰ ਦੇਵੇਗਾ ।
Isaiah 37:26 in Panjabi 26 ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਰੱਖਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ ।
Isaiah 40:28 in Panjabi 28 ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ ?
Isaiah 43:15 in Panjabi 15 ਮੈਂ ਯਹੋਵਾਹ ਤੁਹਾਡਾ ਪਵਿੱਤਰ ਪੁਰਖ ਹਾਂ, ਮੈਂ ਇਸਰਾਏਲ ਦਾ ਕਰਤਾਰ, ਤੁਹਾਡਾ ਰਾਜਾ ਹਾਂ ।
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Jeremiah 4:27 in Panjabi 27 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ !
Jeremiah 5:18 in Panjabi 18 ਪਰ ਉਹਨਾਂ ਦਿਨਾਂ ਵਿੱਚ ਵੀ ਮੈਂ ਤੈਨੂੰ ਮੂਲੋਂ ਹੀ ਨਾ ਮੁਕਾਵਾਂਗਾ, ਯਹੋਵਾਹ ਦਾ ਵਾਕ ਹੈ
Jeremiah 25:9 in Panjabi 9 ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਰੱਸਰ ਨੂੰ ਸਦਵਾ ਭੇਜਾਂਗਾ । ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
Jeremiah 30:11 in Panjabi 11 ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨਾ ਨਾ ਛੱਡਾਂਗਾ ।
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Jeremiah 33:24 in Panjabi 24 ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ ? ਕਿ “ ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ “ । ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ ।
Jeremiah 46:28 in Panjabi 28 ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨਾ ਨਾ ਛੱਡਾਂਗਾ ।
Lamentations 5:19 in Panjabi 19 ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ ।
Ezekiel 30:25 in Panjabi 25 ਜਦ ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ । ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ !
Ezekiel 37:11 in Panjabi 11 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ । ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ !
Amos 9:8 in Panjabi 8 ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ਼ ਕਰਾਂਗਾ । ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ਼ ਨਹੀਂ ਕਰਾਂਗਾ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Micah 5:2 in Panjabi 2 ਪਰ ਹੇ ਬੈਤਲਹਮ ਅਫ਼ਰਾਥਾਹ, ਭਾਵੇਂ ਤੂੰ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤਾਂ ਵੀ ਤੇਰੇ ਵਿੱਚੋਂ ਮੇਰੇ ਲਈ ਇੱਕ ਪੁਰਖ ਨਿੱਕਲੇਗਾ, ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਸ ਦਾ ਨਿੱਕਲਣਾ ਪ੍ਰਾਚੀਨ ਸਮੇਂ ਤੋਂ, ਸਗੋਂ ਅਨਾਦੀ ਤੋਂ ਹੈ ।
Habakkuk 3:2 in Panjabi 2 ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ । ਹੇ ਯਹੋਵਾਹ, ਵਰਤਮਾਨ ਸਮਿਆਂ ਵਿੱਚ ਆਪਣਾ ਕੰਮ ਬਹਾਲ ਕਰ, ਸਾਡੇ ਸਮੇਂ ਵਿੱਚ ਉਹ ਨੂੰ ਪ੍ਰਗਟ ਕਰ, ਆਪਣੇ ਕ੍ਰੋਧ ਵਿੱਚ ਵੀ ਦਯਾ ਨੂੰ ਯਾਦ ਰੱਖ !
Malachi 3:6 in Panjabi 6 ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ । ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ਼ ਨਹੀਂ ਹੋਏ ।
Acts 3:14 in Panjabi 14 ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ ।
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
Hebrews 1:10 in Panjabi 10 ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,
Hebrews 12:5 in Panjabi 5 ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤ੍ਰ, ਤੂੰ ਪ੍ਰਭੂ ਦੀ ਤਾੜ ਨੂੰ ਤੁਛ ਨਾ ਜਾਣ, ਅਤੇ ਜਦੋਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ,
Hebrews 13:8 in Panjabi 8 ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ ।
Revelation 1:8 in Panjabi 8 ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ ।
Revelation 1:11 in Panjabi 11 ਕਿ ਜੋ ਕੁੱਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ।