Habakkuk 1:4 in Panjabi 4 ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ ।
Other Translations King James Version (KJV) Therefore the law is slacked, and judgment doth never go forth: for the wicked doth compass about the righteous; therefore wrong judgment proceedeth.
American Standard Version (ASV) Therefore the law is slacked, and justice doth never go forth; for the wicked doth compass about the righteous; therefore justice goeth forth perverted.
Bible in Basic English (BBE) For this reason the law is feeble and decisions are not effected: for the upright man is circled round by evil-doers; because of which right is twisted.
Darby English Bible (DBY) Therefore the law is powerless, and justice doth never go forth; for the wicked encompasseth the righteous; therefore judgment goeth forth perverted.
World English Bible (WEB) Therefore the law is paralyzed, and justice never goes forth; for the wicked surround the righteous; therefore justice goes forth perverted.
Young's Literal Translation (YLT) Therefore doth law cease, And judgment doth not go forth for ever, For the wicked is compassing the righteous, Therefore wrong judgment goeth forth.
Cross Reference Exodus 23:2 in Panjabi 2 ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ ।
Exodus 23:6 in Panjabi 6 ਤੂੰ ਆਪਣੇ ਮੁਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁੰਆ ।
Deuteronomy 16:19 in Panjabi 19 ਤੁਸੀਂ ਨਿਆਂ ਨੂੰ ਨਾ ਵਿਗਾੜਿਓ । ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ । ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉਲਟ ਦਿੰਦੀ ਹੈ ।
1 Kings 21:13 in Panjabi 13 ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ ।
Job 21:7 in Panjabi 7 ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ ?
Psalm 11:3 in Panjabi 3 ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ ?
Psalm 22:16 in Panjabi 16 ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ ।
Psalm 58:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਬਲਵਾਨ ਸੁਆਮੀਓ,ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ ? ਕੀ ਤੁਸੀਂ ਆਦਮ ਵੰਸੀਆਂ ਦਾ ਸਿੱਧਾ ਨਿਆਂ ਕਰਦੇ ਹੋ ?
Psalm 59:2 in Panjabi 2 ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ !
Psalm 59:4 in Panjabi 4 ਮੇਰੀ ਬਦੀ ਤੋਂ ਬਿਨਾ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ !
Psalm 82:1 in Panjabi 1 ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਂਆਂ ਦੇ ਵਿੱਚ ਨਿਆਂ ਕਰਦਾ ਹੈ, —
Psalm 94:3 in Panjabi 3 ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ ?
Psalm 94:20 in Panjabi 20 ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ ?
Psalm 119:126 in Panjabi 126 ਏਹ ਯਹੋਵਾਹ ਦੇ ਕੰਮ ਦਾ ਵੇਲਾ ਹੈ, — ਉਨ੍ਹਾਂ ਨੇ ਤੇਰੀ ਬਿਵਸਥਾ ਨੂੰ ਅਕਾਰਥ ਬਣਾਇਆ !
Isaiah 1:21 in Panjabi 21 ਉਹ ਸਤਵੰਤੀ ਨਗਰੀ ਕਿਵੇਂ ਵੇਸਵਾ ਹੋ ਗਈ ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ !
Isaiah 5:20 in Panjabi 20 ਹਾਇ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨੇਰਾ ਆਖਦੇ ਹਨ ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ !
Isaiah 59:2 in Panjabi 2 ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ ।
Isaiah 59:13 in Panjabi 13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ ।
Jeremiah 5:27 in Panjabi 27 ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮਕਰ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ ।
Jeremiah 12:1 in Panjabi 1 ਹੇ ਯਹੋਵਾਹ, ਜੇ ਮੈਂ ਤੇਰੇ ਨਾਲ ਬਹਿਸ ਕਰਾਂ ਤਾਂ ਤੂੰ ਧਰਮੀ ਠਹਿਰੇਂਗਾ, ਤਦ ਵੀ ਮੈਂ ਇਨਸਾਫ਼ ਦੇ ਬਾਰੇ ਤੇਰੇ ਨਾਲ ਬੋਲਾਂਗਾ, - ਦੁਸ਼ਟਾਂ ਦਾ ਰਾਹ ਕਿਉਂ ਸਫਲ ਹੁੰਦਾ ਹੈ ? ਕਿਉਂ ਸਾਰੇ ਛਲੀਏ ਛਲ ਵਿੱਚ ਸੁਖੀ ਹਨ ?
Jeremiah 12:6 in Panjabi 6 ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ ।
Jeremiah 26:8 in Panjabi 8 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਇਹ ਸਾਰੀਆਂ ਗੱਲਾਂ ਮੁਕਾ ਚੁੱਕਾ ਜਿਹਨਾਂ ਦਾ ਯਹੋਵਾਹ ਨੇ ਉਸ ਨੂੰ ਸਾਰੇ ਲੋਕਾਂ ਨਾਲ ਬੋਲਾਂ ਦਾ ਹੁਕਮ ਦਿੱਤਾ ਸੀ ਤਾਂ ਜਾਜਕਾਂ, ਨਬੀਆਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਫੜ ਲਿਆ ਅਤੇ ਆਖਿਆ ਕਿ ਤੂੰ ਜਰੂਰ ਮਰੇਂਗਾ !
Jeremiah 26:21 in Panjabi 21 ਜਦ ਯਹੋਯਾਕੀਮ ਰਾਜਾ ਨੇ ਅਤੇ ਉਸ ਦੇ ਸਾਰੇ ਸੂਰਬੀਰਾਂ ਅਤੇ ਸਾਰੇ ਸਰਦਾਰਾਂ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਰਾਜਾ ਉਸ ਦੀ ਮੌਤ ਭਾਲਣ ਲੱਗਾ ਅਤੇ ਜਦ ਊਰੀਯਾਹ ਨੇ ਸੁਣਿਆ ਤਾਂ ਉਹ ਡਰ ਗਿਆ ਅਤੇ ਨੱਸ ਕੇ ਮਿਸਰ ਵਿੱਚ ਜਾ ਵੜਿਆ
Jeremiah 37:14 in Panjabi 14 ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ
Jeremiah 38:4 in Panjabi 4 ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
Ezekiel 9:9 in Panjabi 9 ਤਦ ਉਸ ਨੇ ਮੈਨੂੰ ਆਖਿਆ, ਇਸਰਾਏਲ ਅਤੇ ਯਹੂਦਾਹ ਦੇ ਘਰਾਣਿਆਂ ਦੀ ਬਦੀ ਬਹੁਤ ਹੀ ਵੱਡੀ ਹੈ, ਧਰਤੀ ਲਹੂ ਨਾਲ ਭਰੀ ਹੋਈ ਹੈ ਅਤੇ ਸ਼ਹਿਰ ਅਨਿਆਂ ਨਾਲ ਭਰਿਆ ਹੋਇਆ ਹੈ, ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ ਅਤੇ ਯਹੋਵਾਹ ਨਹੀਂ ਵੇਖਦਾ ਹੈ ।
Ezekiel 22:25 in Panjabi 25 ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡ ਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ ।
Hosea 10:4 in Panjabi 4 ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ ।
Amos 5:7 in Panjabi 7 ਤੁਸੀਂ ਜਿਹੜੇ ਨਿਆਂ ਨੂੰ ਕੁੜੱਤਣ ਵਿੱਚ ਬਦਲਦੇ ਹੋ ਅਤੇ ਧਰਮ ਨੂੰ ਮਿੱਟੀ ਵਿੱਚ ਮਿਲਾਉਂਦੇ ਹੋ !
Amos 5:12 in Panjabi 12 ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ !
Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Micah 3:1 in Panjabi 1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ?
Micah 7:2 in Panjabi 2 ਭਗਤ ਲੋਕ ਧਰਤੀ ਤੋਂ ਨਾਸ਼ ਹੋ ਗਏ, ਮਨੁੱਖਾਂ ਵਿੱਚ ਕੋਈ ਵੀ ਸਿੱਧਾ ਨਹੀਂ, ਉਹ ਸਭ ਖ਼ੂਨ ਕਰਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਮਨੁੱਖ ਜਾਲ ਵਿਛਾ ਕੇ ਆਪਣੇ ਭਰਾ ਦਾ ਸ਼ਿਕਾਰ ਕਰਦਾ ਹੈ ।
Matthew 23:34 in Panjabi 34 ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ । ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ ਸ਼ਹਿਰ ਉਨ੍ਹਾਂ ਦੇ ਮਗਰ ਪਓਗੇ ।
Matthew 26:59 in Panjabi 59 ਮੁੱਖ ਜਾਜਕ ਅਤੇ ਸਾਰੀ ਮਹਾਂ ਸਭਾ ਯਿਸੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਗਵਾਹੀ ਲੱਭਦੀ ਸੀ ।
Matthew 27:1 in Panjabi 1 ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ ।
Matthew 27:25 in Panjabi 25 ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, ਉਹ ਦਾ ਲਹੂ ਸਾਡੇ ਉੱਤੇ ਅਤੇ ਸਾਡੀ ਔਲਾਦ ਉੱਤੇ ਹੋਵੇ !
Mark 7:9 in Panjabi 9 ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ ।
Acts 7:52 in Panjabi 52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।
Acts 7:59 in Panjabi 59 ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ !
Acts 23:12 in Panjabi 12 ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁੱਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ !
Romans 3:31 in Panjabi 31 ਫੇਰ ਕੀ ਅਸੀਂ ਬਿਵਸਥਾ ਨੂੰ ਵਿਸ਼ਵਾਸ ਦੇ ਕਾਰਨ ਵਿਅਰਥ ਕਰਦੇ ਹਾਂ ? ਕਦੇ ਨਹੀਂ, ਸਗੋਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ ।
James 2:6 in Panjabi 6 ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ ?