Habakkuk 2:18 in Panjabi 18 ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ ?
Other Translations King James Version (KJV) What profiteth the graven image that the maker thereof hath graven it; the molten image, and a teacher of lies, that the maker of his work trusteth therein, to make dumb idols?
American Standard Version (ASV) What profiteth the graven image, that the maker thereof hath graven it; the molten image, even the teacher of lies, that he that fashioneth its form trusteth therein, to make dumb idols?
Bible in Basic English (BBE) What profit is the pictured image to its maker? and as for the metal image, the false teacher, why does its maker put his faith in it, making false gods without a voice?
Darby English Bible (DBY) What profiteth the graven image that the maker thereof hath graven it? the molten image, and the teacher of falsehood, that the maker of his work dependeth thereon, to make dumb idols?
World English Bible (WEB) "What value does the engraved image have, that its maker has engraved it; the molten image, even the teacher of lies, that he who fashions its form trusts in it, to make mute idols?
Young's Literal Translation (YLT) What profit hath a graven image given That its former hath graven it? A molten image and teacher of falsehood, That trusted hath the former on his own formation -- to make dumb idols?
Cross Reference Psalm 115:4 in Panjabi 4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Psalm 135:15 in Panjabi 15 ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Isaiah 1:31 in Panjabi 31 ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ । ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ ।
Isaiah 37:38 in Panjabi 38 ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ । ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ ।
Isaiah 42:17 in Panjabi 17 ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ !”
Isaiah 44:9 in Panjabi 9 ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ ।
Isaiah 44:14 in Panjabi 14 ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਜਾਂ ਬਲੂਤ ਲੈਂਦਾ ਹੈ, ਅਤੇ ਉਹਨਾਂ ਨੂੰ ਜੰਗਲ ਦੇ ਰੁੱਖਾਂ ਵਿੱਚ ਵਧਣ ਦਿੰਦਾ ਹੈ, ਉਹ ਚੀਲ੍ਹ ਦਾ ਰੁੱਖ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ ।
Isaiah 45:16 in Panjabi 16 ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ ਹਨ, ਉਹ ਇਕੱਠੇ ਨਮੋਸ਼ੀ ਵਿੱਚ ਜਾਣਗੇ ।
Isaiah 45:20 in Panjabi 20 ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ । ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ !
Isaiah 46:1 in Panjabi 1 ਬੇਲ ਦੇਵਤਾ ਝੁਕ ਜਾਂਦਾ, ਨਬੋ ਦੇਵਤਾ ਕੁੱਬਾ ਹੋ ਜਾਂਦਾ ਹੈ, ਉਹਨਾਂ ਦੇ ਬੁੱਤ ਜਾਨਵਰਾਂ ਅਤੇ ਪਸ਼ੂਆਂ ਉੱਤੇ ਲੱਦੇ ਹੋਏ ਹਨ, ਜਿਹੜੀਆਂ ਮੂਰਤਾਂ ਤੁਸੀਂ ਚੁੱਕੀ ਫਿਰਦੇ ਹੋ, ਉਹ ਭਾਰ ਹਨ ਅਤੇ ਥੱਕੇ ਹੋਏ ਪਸ਼ੂਆਂ ਲਈ ਬੋਝ ਹਨ ।
Isaiah 46:6 in Panjabi 6 ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ !
Jeremiah 2:27 in Panjabi 27 ਉਹ ਰੁੱਖ ਨੂੰ ਆਖਦੇ ਹਨ ਤੂੰ ਮੇਰਾ ਪਿਤਾ ਹੈ, ਅਤੇ ਪੱਥਰ ਨੂੰ, ਤੂੰ ਮੈਨੂੰ ਜਣਿਆ ! ਉਹਨਾਂ ਨੇ ਆਪਣੀ ਪਿੱਠ ਮੇਰੀ ਵੱਲ ਕੀਤੀ ਅਤੇ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਉਹ ਆਖਣਗੇ, ਉੱਠ ਤੇ ਸਾਨੂੰ ਬਚਾ ।
Jeremiah 10:3 in Panjabi 3 ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ ।
Jeremiah 10:8 in Panjabi 8 ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ ।
Jeremiah 10:14 in Panjabi 14 ਹਰੇਕ ਆਦਮੀ ਬੇਦਰਦ ਹੋ ਗਿਆ ਹੈ ਅਤੇ ਗਿਆਨਵਾਨ ਨਹੀਂ, ਹਰੇਕ ਸਰਾਫ਼ ਆਪਣੀ ਘੜਤ ਤੋਂ ਲੱਜਿਆਵਾਨ ਹੈ, ਕਿਉਂ ਜੋ ਉਹ ਦੀ ਢਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ ।
Jeremiah 50:2 in Panjabi 2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ ਬੱਕ ਰਹਿ ਗਏ ! ।
Jonah 2:8 in Panjabi 8 ਜਿਹੜੇ ਵਿਅਰਥ ਵਸਤੂਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ ।
Zechariah 10:2 in Panjabi 2 ਤਰਾਫੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ ।
Romans 1:23 in Panjabi 23 ਅਤੇ ਅਵਿਨਾਸ਼ੀ ਪਰਮੇਸ਼ੁਰ ਦੀ ਮਹਿਮਾ ਨੂੰ ਨਾਸਵਾਨ ਮਨੁੱਖ ਅਤੇ ਪੰਛੀਆਂ ਅਤੇ ਚੌਪਾਇਆਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਦੇ ਰੂਪ ਵਿੱਚ ਬਦਲ ਦਿੱਤਾ ।
Romans 6:21 in Panjabi 21 ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ ?
1 Corinthians 12:2 in Panjabi 2 ਤੁਸੀਂ ਜਾਣਦੇ ਹੋ, ਕਿ ਜਦੋਂ ਤੁਸੀਂ ਵਿਸ਼ਵਾਸ ਵਿੱਚ ਨਹੀਂ ਸੀ, ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸੀ ।
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
1 Timothy 4:1 in Panjabi 1 ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ ।
Revelation 13:11 in Panjabi 11 ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !