Habakkuk 2:3 in Panjabi 3 ਕਿਉਂ ਜੋ ਵੇਖ, ਇਸ ਦਰਸ਼ਨ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ ।
Other Translations King James Version (KJV) For the vision is yet for an appointed time, but at the end it shall speak, and not lie: though it tarry, wait for it; because it will surely come, it will not tarry.
American Standard Version (ASV) For the vision is yet for the appointed time, and it hasteth toward the end, and shall not lie: though it tarry, wait for it; because it will surely come, it will not delay.
Bible in Basic English (BBE) For the vision is still for the fixed time, and it is moving quickly to the end, and it will not be false: even if it is slow in coming, go on waiting for it; because it will certainly come, it will not be kept back.
Darby English Bible (DBY) For the vision is yet for an appointed time, but it hasteth to the end, and shall not lie: though it tarry, wait for it; for it will surely come, it will not delay.
World English Bible (WEB) For the vision is yet for the appointed time, and it hurries toward the end, and won't prove false. Though it takes time, wait for it; because it will surely come. It won't delay.
Young's Literal Translation (YLT) For yet the vision `is' for a season, And it breatheth for the end, and doth not lie, If it tarry, wait for it, For surely it cometh, it is not late.
Cross Reference Exodus 12:41 in Panjabi 41 ਚਾਰ ਸੌ ਤੀਹ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ ।
2 Kings 6:33 in Panjabi 33 ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ । ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ ?
Psalm 27:14 in Panjabi 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !
Psalm 102:13 in Panjabi 13 ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ ।
Psalm 130:5 in Panjabi 5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ ।
Isaiah 30:18 in Panjabi 18 ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ !
Jeremiah 25:12 in Panjabi 12 ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਰਾਜਾ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ । ਨਾਲੇ ਕਸਦੀਆਂ ਦੇ ਦੇਸ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ
Jeremiah 27:7 in Panjabi 7 ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
Lamentations 3:25 in Panjabi 25 ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ ।
Ezekiel 12:25 in Panjabi 25 ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ । ਉਸ ਦੇ ਪੂਰਾ ਹੋਣ ਵਿੱਚ ਢਿੱਲ ਨਾ ਹੋਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਹੇ ਵਿਦਰੋਹੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜ਼ਰੂਰ ਪੂਰਾ ਕਰਾਂਗਾ ।
Daniel 8:17 in Panjabi 17 ਫਿਰ ਜਿਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ ।
Daniel 8:19 in Panjabi 19 ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੇਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Daniel 10:14 in Panjabi 14 ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ ।
Daniel 11:27 in Panjabi 27 ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਿਹਰਾਏ ਹੋਏ ਵੇਲੇ ਸਿਰ ਹੋਵੇਗਾ ।
Daniel 11:35 in Panjabi 35 ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਉਹ ਪਰਤਾਏ ਜਾਣ ਅਤੇ ਉਹ ਸਫ਼ਾ ਅਤੇ ਚਿੱਟੇ ਹੋ ਜਾਣ ਐਥੋਂ ਤੱਕ ਜੋ ਅਖੀਰੀ ਸਮਾਂ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ ।
Micah 7:7 in Panjabi 7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ ।
Luke 2:25 in Panjabi 25 ਯਰੂਸ਼ਲਮ ਵਿੱਚ ਸ਼ਿਮਉਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ ।
Luke 18:7 in Panjabi 7 ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ ?
Acts 1:7 in Panjabi 7 ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ ।
Acts 17:26 in Panjabi 26 ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
Galatians 4:2 in Panjabi 2 ਪਰ ਪਿਤਾ ਦੇ ਠਹਿਰਾਏ ਹੋਏ ਸਮੇਂ ਤੱਕ ਰਖਵਾਲਿਆਂ ਅਤੇ ਸੇਵਾਦਾਰਾਂ ਦੀ ਦੇਖਭਾਲ ਵਿੱਚ ਰਹਿੰਦਾ ਹੈ ।
2 Thessalonians 2:6 in Panjabi 6 ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ ।
Hebrews 10:36 in Panjabi 36 ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ ।
James 5:7 in Panjabi 7 ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ ।
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।