Habakkuk 2:8 in Panjabi 8 ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ ।
Other Translations King James Version (KJV) Because thou hast spoiled many nations, all the remnant of the people shall spoil thee; because of men's blood, and for the violence of the land, of the city, and of all that dwell therein.
American Standard Version (ASV) Because thou hast plundered many nations, all the remnant of the peoples shall plunder thee, because of men's blood, and for the violence done to the land, to the city and to all that dwell therein.
Bible in Basic English (BBE) Because you have taken their goods from great nations, all the rest of the peoples will take your goods from you; because of men's blood and violent acts against the land and the town and all who are living in it.
Darby English Bible (DBY) Because thou hast plundered many nations, all the rest of the peoples shall plunder thee; because of men's blood, and for the violence [done] to the land, to the city, and all that dwell therein.
World English Bible (WEB) Because you have plundered many nations, all the remnant of the peoples will plunder you, because of men's blood, and for the violence done to the land, to the city and to all who dwell in it.
Young's Literal Translation (YLT) Because thou hast spoiled many nations, Spoil thee do all the remnant of the peoples, Because of man's blood, and of violence `to' the land, `To' the city, and `to' all dwelling in it.
Cross Reference Psalm 137:8 in Panjabi 8 ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ !
Isaiah 33:1 in Panjabi 1 ਹਾਇ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ ! ਹਾਇ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ !
Isaiah 33:4 in Panjabi 4 ਜਿਵੇਂ ਟਿੱਡੀਆਂ ਚੱਟ ਕਰਦੀਆਂ ਹਨ, ਉਸੇ ਤਰ੍ਹਾਂ ਤੁਹਾਡੀ ਲੁੱਟ ਚੱਟ ਕੀਤੀ ਜਾਵੇਗੀ, ਜਿਵੇਂ ਟਿੱਡੇ ਝੱਪਟਾ ਮਾਰਦੇ ਹਨ, ਉਹ ਉਸ ਉੱਤੇ ਝੱਪਟਣਗੇ ।
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Jeremiah 27:7 in Panjabi 7 ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ
Jeremiah 30:16 in Panjabi 16 ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
Jeremiah 50:10 in Panjabi 10 ਕਸਦੀ ਲੁੱਟੇ ਜਾਣਗੇ ਅਤੇ ਜਿਹੜੇ ਉਸ ਨੂੰ ਲੁੱਟਣਗੇ ਉਹ ਰੱਜ ਜਾਣਗੇ, ਯਹੋਵਾਹ ਦਾ ਵਾਕ ਹੈ ।
Jeremiah 50:17 in Panjabi 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ । ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਰੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
Jeremiah 50:28 in Panjabi 28 ਬਾਬਲ ਦੇ ਦੇਸ ਵਿੱਚੋਂ ਨੱਠਨ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ
Jeremiah 50:33 in Panjabi 33 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰੇਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Jeremiah 50:37 in Panjabi 37 ਉਹ ਦੇ ਘੋੜਿਆਂ ਅਤੇ ਰੱਥਾਂ ਉੱਤੇ ਤਲਵਾਰ ਹੈ, ਉਹਨਾਂ ਸਾਰੀਆਂ ਰਲਿਆਂ ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਉਹ ਔਰਤਾਂ ਵਰਗੇ ਹੋ ਜਾਣ ! ਉਹ ਦੇ ਸਾਰੇ ਖ਼ਜ਼ਾਨਿਆਂ ਉੱਤੇ ਤਲਵਾਰ ਹੈ, ਭਈ ਉਹ ਲੁੱਟ ਦਾ ਮਾਲ ਹੋਣ !
Jeremiah 51:8 in Panjabi 8 ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋੜਿਆ ਗਿਆ, ਉਸ ਦੇ ਉੱਤੇ ਰੋਵੋ ! ਉਸ ਦੇ ਦੁੱਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ ।
Jeremiah 51:13 in Panjabi 13 ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ ਧਾੜ ਦਾ ਹਾੜਾ ਭਰ ਗਿਆ ।
Jeremiah 51:24 in Panjabi 24 ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ ।
Jeremiah 51:34 in Panjabi 34 ਬਾਬਲ ਦੇ ਰਾਜਾ ਨਬੂਕਦਰੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ !
Jeremiah 51:44 in Panjabi 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ !
Jeremiah 51:48 in Panjabi 48 ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ, ਯਹੋਵਾਹ ਦਾ ਵਾਕ ਹੈ ।
Jeremiah 51:55 in Panjabi 55 ਯਹੋਵਾਹ ਤਾਂ ਬਾਬਲ ਨੂੰ ਵੀਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਆਵਾਜ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਗੂੰ ਗੱਜਦੀਆਂ ਹਨ, ਉਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ ।
Micah 4:11 in Panjabi 11 ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭ੍ਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ !”
Habakkuk 2:10 in Panjabi 10 ਕਿਉਂ ਜੋ ਤੂੰ ਬਹੁਤੀਆਂ ਉੱਮਤਾਂ ਨੂੰ ਵੱਢ ਕੇ ਆਪਣੇ ਘਰਾਣੇ ਲਈ ਸ਼ਰਮਿੰਦਗੀ ਦੀ ਯੋਜਨਾ ਬਣਾਈ, ਤੂੰ ਆਪਣੀ ਹੀ ਜਾਨ ਦਾ ਪਾਪ ਕੀਤਾ ਹੈ !
Habakkuk 2:17 in Panjabi 17 ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਂਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ ।
Zechariah 1:15 in Panjabi 15 ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ ।
Zechariah 2:8 in Panjabi 8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਉਸ ਦੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ ।
Zechariah 12:2 in Panjabi 2 ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ ।
Zechariah 14:12 in Panjabi 12 ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ । ਉਹਨਾਂ ਦਾ ਮਾਸ ਖੜੇ ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ ।
Revelation 6:10 in Panjabi 10 ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ ?
Revelation 18:20 in Panjabi 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ !