Habakkuk 3:10 in Panjabi 10 ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੇ ਹੱਥ ਉਤਾਹਾਂ ਉਠਾਏ ।
Other Translations King James Version (KJV) The mountains saw thee, and they trembled: the overflowing of the water passed by: the deep uttered his voice, and lifted up his hands on high.
American Standard Version (ASV) The mountains saw thee, and were afraid; The tempest of waters passed by; The deep uttered its voice, And lifted up its hands on high.
Bible in Basic English (BBE) The mountains saw you and were moved with fear; the clouds were streaming with water: the voice of the deep was sounding; the sun did not come up, and the moon kept still in her place.
Darby English Bible (DBY) The mountains saw thee, they were in travail: Torrents of waters passed by; The deep uttered its voice, Lifted up its hands on high.
World English Bible (WEB) The mountains saw you, and were afraid. The tempest of waters passed by. The deep roared and lifted up its hands on high.
Young's Literal Translation (YLT) Seen thee -- pained are mountains, An inundation of waters hath passed over, Given forth hath the deep its voice, High its hands it hath lifted up.
Cross Reference Exodus 14:22 in Panjabi 22 ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ ।
Exodus 19:16 in Panjabi 16 ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗੱਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਹਾੜ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ ।
Joshua 3:15 in Panjabi 15 ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ ।
Joshua 4:18 in Panjabi 18 ਤਦ ਇਸ ਤਰ੍ਹਾਂ ਹੋਇਆ ਕਿ ਜਦ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਬਾਹਰ ਆਏ ਅਤੇ ਜਦ ਉਹਨਾਂ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਗੂੰ ਆਪਣਿਆਂ ਸਾਰਿਆਂ ਕੰਢਿਆ ਉੱਤੇ ਚੜ੍ਹ ਗਏ ।
Joshua 4:23 in Panjabi 23 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ ।
Judges 5:4 in Panjabi 4 ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ ।
Nehemiah 9:11 in Panjabi 11 ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ ।
Psalm 18:15 in Panjabi 15 ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਪਾਣੀ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ ।
Psalm 65:13 in Panjabi 13 ਜੂਹਾਂ ਇੱਜੜ ਨਾਲ ਕੱਜੀਆਂ ਗਈਆਂ, ਦੂਣਾ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਅਤੇ ਗਾਉਂਦੀਆਂ ਹਨ ।
Psalm 66:6 in Panjabi 6 ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿਚੋਂ ਸੁੱਕੀਂ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ ।
Psalm 68:7 in Panjabi 7 ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ-ਅੱਗੇ ਤੁਰਿਆ, ਜਦ ਤੂੰ ਥਲ ਦੇ ਵਿਚੋਂ ਦੀ ਲੰਘ ਗਿਆ, । ਸਲਹ ।
Psalm 74:13 in Panjabi 13 ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ ।
Psalm 77:16 in Panjabi 16 ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੂੰਘਿਆਈਆਂ ਕੰਬ ਉੱਠੀਆਂ ।
Psalm 93:3 in Panjabi 3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ !
Psalm 96:11 in Panjabi 11 ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
Psalm 97:4 in Panjabi 4 ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ !
Psalm 98:7 in Panjabi 7 ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ ।
Psalm 114:3 in Panjabi 3 ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ !
Psalm 136:13 in Panjabi 13 ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
Isaiah 11:15 in Panjabi 15 ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ ।
Isaiah 43:20 in Panjabi 20 ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰ-ਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ ।
Isaiah 55:12 in Panjabi 12 ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ ।
Isaiah 63:11 in Panjabi 11 ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ ?
Isaiah 64:1 in Panjabi 1 ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਹਾੜ ਕੰਬ ਜਾਣ !
Jeremiah 4:24 in Panjabi 24 ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ !
Micah 1:4 in Panjabi 4 ਪਹਾੜ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ ।
Nahum 1:5 in Panjabi 5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ ।
Habakkuk 3:6 in Panjabi 6 ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ, ਸਨਾਤਨ ਪਹਾੜ ਢਹਿ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦੇ ਮਾਰਗ ਸਦੀਪਕਾਲ ਦੇ ਹਨ ।
Matthew 27:51 in Panjabi 51 ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ ।
Hebrews 11:29 in Panjabi 29 ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ ।
Revelation 6:14 in Panjabi 14 ਅਤੇ ਅਕਾਸ਼ ਲਪੇਟਵੀਂ ਪੋਥੀ ਵਾਂਗੂੰ ਸਰਕ ਗਿਆ ਅਤੇ ਹਰੇਕ ਪਹਾੜ ਅਤੇ ਟਾਪੂ ਆਪੋ - ਆਪਣੇ ਸਥਾਨ ਤੋਂ ਹਿੱਲ ਗਿਆ ।
Revelation 16:12 in Panjabi 12 ਛੇਵੇਂ ਦੂਤ ਨੇ ਆਪਣਾ ਕਟੋਰਾ ਉਸ ਵੱਡੇ ਦਰਿਆ ਫਰਾਤ ਉੱਤੇ ਡੋਲ੍ਹ ਦਿੱਤਾ ਅਤੇ ਉਹ ਦਾ ਪਾਣੀ ਸੁੱਕ ਗਿਆ ਤਾਂ ਜੋ ਚੜ੍ਹਦੀ ਵੱਲੋਂ ਜਿਹੜੇ ਰਾਜੇ ਆਉਣ ਵਾਲੇ ਹਨ, ਉਹਨਾਂ ਲਈ ਰਾਹ ਤਿਆਰ ਕੀਤਾ ਜਾਵੇ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।