Habakkuk 3:19 in Panjabi 19 ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)
Other Translations King James Version (KJV) The LORD God is my strength, and he will make my feet like hinds' feet, and he will make me to walk upon mine high places. To the chief singer on my stringed instruments.
American Standard Version (ASV) Jehovah, the Lord, is my strength; And he maketh my feet like hinds' `feet', And will make me to walk upon my high places.
Bible in Basic English (BBE) The Lord God is my strength, and he makes my feet like roes' feet, guiding me on my high places. For the chief music-maker on corded instruments.
Darby English Bible (DBY) Jehovah, the Lord, is my strength, And he maketh my feet like hinds' [feet], And he will make me to walk upon my high places. To the chief Musician. On my stringed instruments.
World English Bible (WEB) Yahweh, the Lord, is my strength. He makes my feet like deer's feet, And enables me to go in high places. For the music director, on my stringed instruments.
Young's Literal Translation (YLT) Jehovah the Lord `is' my strength, And He doth make my feet like hinds, And on my high-places causeth me to tread. To the overseer with my stringed instruments!
Cross Reference Deuteronomy 32:13 in Panjabi 13 ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ ।
Deuteronomy 33:29 in Panjabi 29 ਹੇ ਇਸਰਾਏਲ, ਤੂੰ ਧੰਨ ਹੈ ! ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ ? ਉਹ ਤੇਰੀ ਸਹਾਇਤਾ ਦੀ ਢਾਲ, ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ ।
2 Samuel 22:34 in Panjabi 34 ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰ ਵਰਗਾ ਬਣਾਉਂਦਾ ਹੈਂ, ਅਤੇ ਮੈਨੂੰ ਮੇਰੇ ਉੱਚੀਆਂ ਥਾਵਾਂ ਉੱਤੇ ਖੜ੍ਹਾ ਕਰਦਾ ਹੈ ।
Psalm 4:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ । ਦਾਊਦ ਦਾ ਭਜਨ ਜਦੋਂ ਮੈਂ ਤੈਂਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ । ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ ।
Psalm 6:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ । ਖਰਜ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ ।
Psalm 18:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਯਹੋਵਾਹ ਦੇ ਦਾਸ ਦਾਊਦ ਦਾ ਗੀਤ, ਜਿਸ ਦੇ ਵਚਨ ਉਸ ਨੇ ਯਹੋਵਾਹ ਦੇ ਲਈ ਉਸ ਸਮੇਂ ਗਾਏ ਜਦੋਂ ਯਹੋਵਾਹ ਨੇ ਉਸ ਨੂੰ ਉਸ ਦੇ ਸਾਰੇ ਵੈਰੀਆਂ ਅਰਥਾਤ ਸ਼ਾਊਲ ਦੇ ਹੱਥੋਂ ਬਚਾਇਆ ਸੀ । ਉਸ ਨੇ ਕਿਹਾ: ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।
Psalm 18:33 in Panjabi 33 ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੀਆਂ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ ।
Psalm 27:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ ?
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 54:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਤਾਰ ਵਾਲੇ ਵਾਜਿਆਂ ਨਾਲ ਭਜਨ, ਜਦੋਂ ਜਿਫੀਆਂ ਨੇ ਆ ਕੇ ਸ਼ਾਊਲ ਨੂੰ ਕਿਹਾ, “ਕੀ ਦਾਊਦ ਸਾਡੇ ਵਿੱਚ ਲੁਕਿਆ ਨਹੀਂ ਰਹਿੰਦਾ ? “ ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ !
Psalm 67:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ । ਸਲਹ ।
Psalm 76:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਆਸਾਫ਼ ਦਾ ਭਜਨ, ਗੀਤ । ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ ।
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 45:24 in Panjabi 24 ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ ।
Isaiah 58:14 in Panjabi 14 ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖਵਾਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ ।
Zechariah 10:12 in Panjabi 12 ਮੈਂ ਉਹਨਾਂ ਨੂੰ ਯਹੋਵਾਹ ਵਿੱਚ ਬਲਵੰਤ ਕਰਾਂਗਾ, ਉਹ ਉਸ ਦੇ ਨਾਮ ਵਿੱਚ ਤੁਰਨ ਫਿਰਨਗੇ, ਯਹੋਵਾਹ ਦਾ ਵਾਕ ਹੈ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
Ephesians 3:16 in Panjabi 16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ !
Philippians 4:13 in Panjabi 13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ ।
Colossians 1:11 in Panjabi 11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ ।