Habakkuk 3:6 in Panjabi 6 ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ, ਸਨਾਤਨ ਪਹਾੜ ਢਹਿ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦੇ ਮਾਰਗ ਸਦੀਪਕਾਲ ਦੇ ਹਨ ।
Other Translations King James Version (KJV) He stood, and measured the earth: he beheld, and drove asunder the nations; and the everlasting mountains were scattered, the perpetual hills did bow: his ways are everlasting.
American Standard Version (ASV) He stood, and measured the earth; He beheld, and drove asunder the nations; And the eternal mountains were scattered; The everlasting hills did bow; His goings were `as' of old.
Bible in Basic English (BBE) From his high place he sent shaking on the earth; he saw and nations were suddenly moved: and the eternal mountains were broken, the unchanging hills were bent down; his ways are eternal.
Darby English Bible (DBY) He stood, and measured the earth; He beheld, and discomfited the nations; And the eternal mountains were scattered, The everlasting hills gave way: His ways are everlasting.
World English Bible (WEB) He stood, and shook the earth. He looked, and made the nations tremble. The ancient mountains were crumbled. The age-old hills collapsed. His ways are eternal.
Young's Literal Translation (YLT) He hath stood, and He measureth earth, He hath seen, and He shaketh off nations, And scatter themselves do mountains of antiquity, Bowed have the hills of old, The ways of old `are' His.
Cross Reference Genesis 49:26 in Panjabi 26 ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨ੍ਹਿਆਂ ਤੱਕ ਵੱਧ ਗਈਆਂ । ਉਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਅਲੱਗ ਕੀਤਾ ਗਿਆ ।
Exodus 15:17 in Panjabi 17 ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ ਦੇ ਪਹਾੜ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ ।
Exodus 21:31 in Panjabi 31 ਜੇ ਉਸ ਨੇ ਪੁੱਤਰ ਨੂੰ ਸਿੰਙ ਮਾਰਿਆ ਹੋਵੇ ਜਾਂ ਧੀ ਨੂੰ ਸਿੰਙ ਮਾਰਿਆ ਹੋਵੇ ਤਾਂ ਉਸੇ ਨਿਆਂ ਦੇ ਅਨੁਸਾਰ ਉਸ ਨਾਲ ਕੀਤਾ ਜਾਵੇ ।
Numbers 34:1 in Panjabi 1 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
Deuteronomy 32:8 in Panjabi 8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
Deuteronomy 33:15 in Panjabi 15 ਅਤੇ ਆਦੀ ਪਹਾੜਾਂ ਦੀਆਂ ਉੱਤਮ ਚੀਜਾਂ ਤੋਂ, ਅਤੇ ਸਨਾਤਨ ਉੱਚਿਆਈਆਂ ਦੇ ਪਦਾਰਥਾਂ ਤੋਂ,
Joshua 10:42 in Panjabi 42 ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ ।
Joshua 11:18 in Panjabi 18 ਯਹੋਸ਼ੁਆ ਬਹੁਤ ਸਮੇਂ ਤੱਕ ਇਹਨਾਂ ਸਾਰਿਆਂ ਰਾਜਿਆਂ ਨਾਲ ਯੁੱਧ ਕਰਦਾ ਰਿਹਾ ।
Judges 5:5 in Panjabi 5 ਪਹਾੜ ਯਹੋਵਾਹ ਦੇ ਅੱਗੇ ਪਿਘਲ ਗਏ, ਇਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਪਿਘਲ ਗਿਆ ।
Nehemiah 9:22 in Panjabi 22 ਫਿਰ ਤੂੰ ਬਹੁਤ ਸਾਰੇ ਦੇਸ਼ ਅਤੇ ਜਾਤੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਅਧੀਨ ਕਰ ਦਿੱਤਾ ਜਿਨ੍ਹਾਂ ਨੂੰ ਤੂੰ ਉਨ੍ਹਾਂ ਦੇ ਹਿੱਸਿਆਂ ਵਿੱਚ ਵੰਡ ਦਿੱਤਾ, ਅਤੇ ਉਨ੍ਹਾਂ ਨੇ ਹਸ਼ਬੋਨ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦੇ ਦੇਸ਼ ਉੱਤੇ ਕਬਜ਼ਾ ਕਰ ਲਿਆ ।
Psalm 68:16 in Panjabi 16 ਹੇ ਚੋਟੀਆਂ ਦੇ ਪਹਾੜੋ, ਤੁਸੀਂ ਉਸ ਪਹਾੜ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ ।
Psalm 90:2 in Panjabi 2 ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ ।
Psalm 103:17 in Panjabi 17 ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
Psalm 114:4 in Panjabi 4 ਪਹਾੜ ਛੱਤਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ ।
Psalm 135:8 in Panjabi 8 ਜਿਸ ਨੇ ਮਿਸਰ ਦੇ ਜੇਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ ।
Isaiah 51:6 in Panjabi 6 ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ ।
Isaiah 51:8 in Panjabi 8 ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ ।
Isaiah 64:1 in Panjabi 1 ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਹਾੜ ਕੰਬ ਜਾਣ !
Micah 5:8 in Panjabi 8 ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿੱਚ, ਸਗੋਂ ਬਹੁਤੀਆਂ ਉੱਮਤਾਂ ਦੇ ਵਿਚਕਾਰ ਅਜਿਹੇ ਹੋਣਗੇ, ਜਿਵੇਂ ਜੰਗਲੀ ਜਾਨਵਰਾਂ ਦੇ ਵਿਚਕਾਰ ਬੱਬਰ ਸ਼ੇਰ, ਜਾਂ ਜਿਵੇਂ ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਹੁੰਦਾ ਹੈ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੁੰਦਾ !
Nahum 1:5 in Panjabi 5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ ।
Habakkuk 3:10 in Panjabi 10 ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੇ ਹੱਥ ਉਤਾਹਾਂ ਉਠਾਏ ।
Zechariah 14:4 in Panjabi 4 ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਹਾੜ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਹਾੜ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਹਾੜ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ ।
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।
Luke 1:50 in Panjabi 50 ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ ।
Acts 17:26 in Panjabi 26 ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
Hebrews 13:8 in Panjabi 8 ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ ।