Haggai 1:1 in Panjabi 1 ਦਾਰਾ ਰਾਜੇ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,
Other Translations King James Version (KJV) In the second year of Darius the king, in the sixth month, in the first day of the month, came the word of the LORD by Haggai the prophet unto Zerubbabel the son of Shealtiel, governor of Judah, and to Joshua the son of Josedech, the high priest, saying,
American Standard Version (ASV) In the second year of Darius the king, in the sixth month, in the first day of the month, came the word of Jehovah by Haggai the prophet unto Zerubbabel the son of Shealtiel, governor of Judah, and to Joshua the son of Jehozadak, the high priest, saying,
Bible in Basic English (BBE) In the second year of Darius the king, in the sixth month, on the first day of the month, came the word of the Lord by Haggai the prophet to Zerubbabel, the son of Shealtiel, ruler of Judah, and to Joshua, the son of Jehozadak, the high priest, saying,
Darby English Bible (DBY) In the second year of Darius the king, in the sixth month, on the first day of the month, came the word of Jehovah by the prophet Haggai unto Zerubbabel the son of Shealtiel, governor of Judah, and to Joshua the son of Jehozadak, the high priest, saying,
World English Bible (WEB) In the second year of Darius the king, in the sixth month, in the first day of the month, the Word of Yahweh came by Haggai, the prophet, to Zerubbabel, the son of Shealtiel, governor of Judah, and to Joshua, the son of Jehozadak, the high priest, saying,
Young's Literal Translation (YLT) In the second year of Darius the king, in the sixth month, in the first day of the month, hath a word of Jehovah been by the hand of Haggai the prophet, unto Zerubbabel son of Shealtiel, governor of Judah, and unto Joshua son of Josedech, the high priest, saying:
Cross Reference Exodus 4:13 in Panjabi 13 ਤਦ ਉਸ ਨੇ ਆਖਿਆ, “ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ । ”
1 Kings 14:18 in Panjabi 18 ਤਾਂ ਸਾਰੇ ਇਸਰਾਏਲ ਨੇ ਉਹ ਨੂੰ ਦੱਬਿਆ ਅਤੇ ਉਸ ਦਾ ਸੋਗ ਕੀਤਾ ਜਿਵੇਂ ਯਹੋਵਾਹ ਦਾ ਬਚਨ ਸੀ ਜੋ ਉਹ ਆਪਣੇ ਦਾਸ ਅਹੀਯਾਹ ਨਬੀ ਦੇ ਰਾਹੀਂ ਬੋਲਿਆ ਸੀ ।
2 Kings 14:25 in Panjabi 25 ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪੁਚਾ ਦਿੱਤਾ ।
1 Chronicles 3:17 in Panjabi 17 ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ,
1 Chronicles 3:19 in Panjabi 19 ਫਦਾਯਾਹ ਦੇ ਪੁੱਤਰ ਜ਼ਰੁੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੁੱਬਾਬਲ ਦੇ ਪੁੱਤਰ ਮੱਸੁਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ,
1 Chronicles 6:14 in Panjabi 14 ਅਤੇ ਅਜ਼ਰਯਾਹ ਤੋਂ ਸਰਾਯਾਹ ਜੰਮਿਆ ਅਤੇ ਸਰਾਯਾਹ ਤੋਂ ਯਹੋਸਾਦਾਕ ਜੰਮਿਆ
Ezra 1:8 in Panjabi 8 ਇਹਨਾਂ ਭਾਂਡਿਆਂ ਨੂੰ, ਫ਼ਾਰਸ ਦੇ ਰਾਜਾ ਕੋਰਸ਼ ਨੇ ਮਿਥਰਦਾਥ ਖ਼ਜ਼ਾਨਚੀ ਦੇ ਦੁਆਰਾ ਕਢਵਾਇਆ ਅਤੇ ਗਿਣ ਕੇ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਨੂੰ ਦੇ ਦਿੱਤਾ
Ezra 2:2 in Panjabi 2 ਇਹ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ ਨਾਲ ਆਏ । ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ –
Ezra 2:63 in Panjabi 63 ਅਤੇ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ ।
Ezra 3:2 in Panjabi 2 ਤਦ ਯੇਸ਼ੂਆ, ਯੋਸਾਦਾਕ ਦਾ ਪੁੱਤਰ ਆਪਣੇ ਜਾਜਕ ਭਰਾਵਾਂ ਦੇ ਨਾਲ ਅਤੇ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਉਸ ਦੇ ਭਰਾ ਉੱਠ ਖਲੋਤੇ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਜਗਵੇਦੀ ਨੂੰ ਬਣਾਇਆ ਤਾਂ ਜੋ ਉਸ ਦੇ ਉੱਤੇ ਹੋਮ ਬਲੀਆਂ ਚੜ੍ਹਾਉਣ ਜਿਸ ਤਰ੍ਹਾਂ ਪਰਮੇਸ਼ੁਰ ਦੇ ਦਾਸ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਸੀ ।
Ezra 3:8 in Panjabi 8 ਤਦ ਉਹਨਾਂ ਦੇ ਪਰਮੇਸ਼ੁਰ ਦੇ ਭਵਨ ਵਿੱਚ ਜੋ ਯਰੂਸ਼ਲਮ ਵਿੱਚ ਹੈ, ਪਹੁੰਚਣ ਤੋਂ ਬਾਅਦ, ਦੂਜੇ ਸਾਲ ਦੇ ਦੂਜੇ ਮਹੀਨੇ ਵਿੱਚ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦੇ ਪੁੱਤਰ ਯੇਸ਼ੂਆ ਨੇ ਅਤੇ ਉਨ੍ਹਾਂ ਦੇ ਬਾਕੀ ਜਾਜਕ ਭਰਾਵਾਂ ਨੇ ਅਤੇ ਲੇਵੀਆਂ ਅਤੇ ਹੋਰ ਸਾਰੇ ਜੋ ਗ਼ੁਲਾਮੀ ਤੋਂ ਮੁੜ ਕੇ ਯਰੂਸ਼ਲਮ ਆਏ ਸਨ, ਕੰਮ ਸ਼ੁਰੂ ਕੀਤਾ ਅਤੇ ਲੇਵੀਆਂ ਨੂੰ ਜੋ ਵੀਹ ਸਾਲ ਦੇ ਜਾਂ ਉਸ ਤੋਂ ਉੱਪਰ ਦੇ ਸਨ ਪਰਮੇਸ਼ੁਰ ਦੇ ਭਵਨ ਦੇ ਕੰਮ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ ।
Ezra 4:2 in Panjabi 2 ਤਦ ਜ਼ਰੂੱਬਾਬਲ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਕਹਿਣ ਲੱਗੇ, “ਸਾਨੂੰ ਵੀ ਆਪਣੇ ਨਾਲ ਬਣਾਉਣ ਦਿਉ ਕਿਉਂਕਿ ਤੁਹਾਡੀ ਤਰ੍ਹਾਂ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਖੋਜ ਵਿੱਚ ਹਾਂ ਅਤੇ ਅਸੀਂ ਅੱਸੂਰ ਦੇ ਰਾਜਾ ਏਸਰ-ਹੱਦਨ ਦੇ ਦਿਨਾਂ ਤੋਂ ਜੋ ਸਾਨੂੰ ਇੱਥੇ ਲਿਆਇਆ, ਉਸੇ ਲਈ ਬਲੀ ਚੜ੍ਹਾਉਂਦੇ ਰਹੇ ਹਾਂ ।”
Ezra 4:24 in Panjabi 24 ਤਦ ਪਰਮੇਸ਼ੁਰ ਦੇ ਭਵਨ ਦਾ ਕੰਮ, ਜੋ ਯਰੂਸ਼ਲਮ ਵਿੱਚ ਸੀ ਰੁੱਕ ਗਿਆ, ਅਤੇ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਰੁੱਕਿਆ ਰਿਹਾ ।
Ezra 6:14 in Panjabi 14 ਤਦ ਯਹੂਦੀਆਂ ਦੇ ਬਜ਼ੁਰਗ, ਹਗੱਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ । ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ ।
Nehemiah 5:14 in Panjabi 14 ਫਿਰ ਜਦ ਤੋਂ ਮੈਂ ਯਹੂਦਾਹ ਦੇ ਦੇਸ਼ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸ਼ਤਾ ਦੇ ਰਾਜ ਦੇ ਵੀਹਵੇਂ ਸਾਲ ਤੋਂ ਲੈ ਕੇ ਬੱਤੀਵੇਂ ਸਾਲ ਤੱਕ, ਇਨ੍ਹਾਂ ਬਾਰਾਂ ਸਾਲਾਂ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮ ਦੇ ਹੱਕ ਦੀ ਰੋਟੀ ਨਾ ਖਾਧੀ,
Nehemiah 7:7 in Panjabi 7 ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਅਨਾਹ ਨਾਲ ਆਏ । ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ -
Nehemiah 8:9 in Panjabi 9 ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ ।
Nehemiah 12:1 in Panjabi 1 ਉਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ ਅਤੇ ਯੇਸ਼ੂਆ ਦੇ ਨਾਲ ਮੁੜ ਆਏ, ਉਹ ਇਹ ਸਨ: ਸ਼ਰਾਯਾਹ, ਯਿਰਮਿਯਾਹ, ਅਜ਼ਰਾ,
Nehemiah 12:10 in Panjabi 10 ਯੇਸ਼ੂਆ ਤੋਂ ਯੋਯਾਕੀਮ ਜੰਮਿਆ, ਯੋਯਾਕੀਮ ਤੋਂ ਅਲਯਾਸ਼ੀਬ ਜੰਮਿਆ, ਅਲਯਾਸ਼ੀਬ ਤੋਂ ਯੋਯਾਦਾ ਜੰਮਿਆ,
Haggai 1:12 in Panjabi 12 ਤਦ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਚੇ ਹੋਏ ਸਾਰੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਧਿਆਨ ਨਾਲ ਸੁਣਿਆ । ਪਰਮੇਸ਼ੁਰ ਯਹੋਵਾਹ ਦੇ ਭੇਜੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਹੋਵਾਹ ਤੋਂ ਡਰੇ ।
Haggai 1:14 in Panjabi 14 ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ, ਤਾਂ ਉਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ ।
Haggai 2:1 in Panjabi 1 ਸੱਤਵੇਂ ਮਹੀਨੇ ਦੀ ਇੱਕੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ
Haggai 2:4 in Panjabi 4 ਪਰ ਹੇ ਜ਼ਰੁੱਬਾਬਲ, ਤਕੜਾ ਹੋ ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Haggai 2:10 in Panjabi 10 ਦਾਰਾ ਰਾਜੇ ਦੇ ਦੂਜੇ ਸਾਲ ਦੇ ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ
Haggai 2:20 in Panjabi 20 ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ
Zechariah 4:6 in Panjabi 6 ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ ।
Matthew 1:12 in Panjabi 12 ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ ।
Luke 3:27 in Panjabi 27 ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,