Haggai 2:17 in Panjabi 17 ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ ।
Other Translations King James Version (KJV) I smote you with blasting and with mildew and with hail in all the labours of your hands; yet ye turned not to me, saith the LORD.
American Standard Version (ASV) I smote you with blasting and with mildew and with hail in all the work of your hands; yet ye `turned' not to me, saith Jehovah.
Bible in Basic English (BBE) And I sent burning and wasting and a rain of ice-drops on all the works of your hands; but still you were not turned to me, says the Lord.
Darby English Bible (DBY) I smote you with blasting and with mildew and with hail in all the work of your hands; and ye [turned] not to me, saith Jehovah.
World English Bible (WEB) I struck you with blight, mildew, and hail in all the work of your hands; yet you didn't turn to me,' says Yahweh.
Young's Literal Translation (YLT) I have smitten you with blasting, And with mildew, and with hail -- All the work of your hands, And there is none of you with Me, An affirmation of Jehovah.
Cross Reference Genesis 42:6 in Panjabi 6 ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ ।
Genesis 42:23 in Panjabi 23 ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ ।
Genesis 42:27 in Panjabi 27 ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ ।
Exodus 9:18 in Panjabi 18 ਵੇਖ ਮੈਂ ਭਲਕੇ ਏਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿੱਦਾਂ ਦੇ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ ।
Deuteronomy 28:22 in Panjabi 22 ਯਹੋਵਾਹ ਤੁਹਾਨੂੰ ਤਪਦਿੱਕ, ਤਾਪ, ਸੋਜ, ਤਿੱਖੀ ਤਪਸ਼, ਤਲਵਾਰ, ਸੋਕੇ ਅਤੇ ਉੱਲੀ ਨਾਲ ਮਾਰੇਗਾ । ਉਹ ਤਦ ਤੱਕ ਤੁਹਾਡੇ ਪਿੱਛੇ ਲੱਗੀਆਂ ਰਹਿਣਗੀਆਂ, ਜਦ ਤੱਕ ਤੁਸੀਂ ਨਾਸ਼ ਨਾ ਹੋ ਜਾਓ ।
1 Kings 8:37 in Panjabi 37 ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਜਾਣ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ ਜਾਂ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ ।
2 Chronicles 6:28 in Panjabi 28 ਜੇਕਰ ਦੇਸ ਵਿੱਚ ਕਾਲ ਪੈ ਜਾਵੇ ਜਾਂ ਬਵਾ ਫੁੱਟ ਨਿੱਕਲੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਪੈ ਜਾਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹੀ ਔਕੜ ਜਾਂ ਬਿਮਾਰੀ ਹੋਵੇ
2 Chronicles 28:22 in Panjabi 22 ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
Job 36:13 in Panjabi 13 ਪਰ ਉਹ ਦਿਲੋਂ ਭਗਤੀਹੀਣ ਹੋ ਕੇ ਕ੍ਰੋਧ ਵਧਾਉਂਦੇ ਹਨ, ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ ।
Psalm 78:46 in Panjabi 46 ਉਸ ਨੇ ਉਨ੍ਹਾਂ ਦੀ ਪੈਦਾਵਾਰ ਕੀੜਿਆਂ ਨੂੰ, ਅਤੇ ਉਨ੍ਹਾਂ ਦੀ ਮਿਹਨਤ ਸਲਾਂ ਨੂੰ ਦਿੱਤੀ ।
Isaiah 9:13 in Panjabi 13 ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ ।
Isaiah 28:2 in Panjabi 2 ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ ।
Isaiah 37:27 in Panjabi 27 ਇਸ ਕਾਰਨ ਉਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦਾ ਸਾਗ ਪੱਤ ਅਤੇ ਹਰੀ ਅੰਗੂਰੀ, ਛੱਤ ਉੱਤੇ ਦੇ ਘਾਹ ਅਤੇ ਉਸ ਅੰਨ ਵਾਂਗੂੰ ਹੋ ਗਏ ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ ।
Isaiah 42:25 in Panjabi 25 ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ ।
Isaiah 62:8 in Panjabi 8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
Jeremiah 3:24 in Panjabi 24 ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪਿਉ-ਦਾਦਿਆਂ ਦੀ ਮਿਹਨਤ ਨੂੰ ਅਤੇ ਉਹਨਾਂ ਦੀਆਂ ਇੱਜੜਾਂ ਅਤੇ ਉਹਨਾਂ ਦਿਆਂ ਚੌਣਿਆਂ ਅਤੇ ਉਹਨਾਂ ਦਿਆਂ ਪੁੱਤਰਾਂ ਧੀਆਂ ਨੂੰ ਭੱਖ ਲਿਆ ਹੈ
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 6:16 in Panjabi 16 ਯਹੋਵਾਹ ਇਸ ਤਰ੍ਹਾਂ ਫ਼ਰਮਾਂਉਂਦਾ ਹੈ,- ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ ? ਤਾਂ ਉਹ ਦੇ ਵਿੱਚ ਚੱਲੋ । ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ ।
Jeremiah 8:4 in Panjabi 4 ਤਦ ਤੂੰ ਉਹਨਾਂ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਦ ਉਹ ਡਿੱਗਦੇ ਹਨ ਤਾਂ ਕੀ ਉਹ ਫਿਰ ਨਹੀਂ ਉੱਠਦੇ ? ਜਦ ਉਹ ਫਿਰ ਜਾਂਦਾ ਹੈ ਤਾਂ ਕੀ ਉਹ ਫਿਰ ਨਹੀਂ ਮੁੜਦਾ ?
Hosea 7:9 in Panjabi 9 ਓਪਰੇ ਉਸ ਦੀ ਸ਼ਕਤੀ ਨੂੰ ਖਾ ਗਏ, ਅਤੇ ਉਹ ਇਹ ਨਹੀਂ ਜਾਣਦਾ । ਉਹ ਦੇ ਧੌਲੇ ਆਉਣ ਲੱਗ ਪਏ ਹਨ, ਅਤੇ ਉਹ ਇਹ ਨਹੀਂ ਜਾਣਦਾ ।
Amos 4:6 in Panjabi 6 “ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Amos 4:8 in Panjabi 8 ਇਸ ਲਈ ਦੋ ਤਿੰਨ ਸ਼ਹਿਰਾਂ ਦੇ ਲੋਕ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਉਨ੍ਹਾਂ ਦੀ ਪਿਆਸ ਨਾ ਬੁੱਝੀ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Haggai 1:9 in Panjabi 9 ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ । ਕਿਉਂ ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ ।
Haggai 1:11 in Panjabi 11 ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ ।
Zechariah 1:2 in Panjabi 2 ਯਹੋਵਾਹ ਤੁਹਾਡੇ ਪਿਉ-ਦਾਦਿਆਂ ਉੱਤੇ ਬਹੁਤ ਕ੍ਰੋਧਵਾਨ ਰਿਹਾ,
Zechariah 7:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ ।
Revelation 2:21 in Panjabi 21 ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ ।
Revelation 9:20 in Panjabi 20 ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,