Haggai 2:22 in Panjabi 22 ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ ।
Other Translations King James Version (KJV) And I will overthrow the throne of kingdoms, and I will destroy the strength of the kingdoms of the heathen; and I will overthrow the chariots, and those that ride in them; and the horses and their riders shall come down, every one by the sword of his brother.
American Standard Version (ASV) and I will overthrow the throne of kingdoms; and I will destroy the strength of the kingdoms of the nations; and I will overthrow the chariots, and those that ride in them; and the horses and their riders shall come down, every one by the sword of his brother.
Bible in Basic English (BBE) Overturning the power of kingdoms; and I will send destruction on the strength of the kingdoms of the nations; by me war-carriages will be overturned with those who are in them; and the horses and the horsemen will come down, everyone by the sword of his brother.
Darby English Bible (DBY) and I will overthrow the throne of kingdoms, and I will destroy the strength of the kingdoms of the nations; and I will overthrow the chariots, and those that ride therein; and the horses and their riders shall come down, every one by the sword of his brother.
World English Bible (WEB) I will overthrow the throne of kingdoms. I will destroy the strength of the kingdoms of the nations. I will overthrow the chariots, and those who ride in them. The horses and their riders will come down, everyone by the sword of his brother.
Young's Literal Translation (YLT) And have overturned the throne of kingdoms, And I have destroyed the strength of kingdoms of the nations, And overturned chariot and its charioteers, And come down have horses and their riders, Each by the sword of his brother.
Cross Reference Exodus 14:17 in Panjabi 17 ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ।
Exodus 14:28 in Panjabi 28 ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ।
Exodus 15:4 in Panjabi 4 ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ ।
Exodus 15:19 in Panjabi 19 ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜਮੀਨ ਉੱਤੋਂ ਦੀ ਲੰਘ ਗਏ ।
Judges 7:22 in Panjabi 22 ਉਨ੍ਹਾਂ ਨੇ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਇੱਕ-ਇੱਕ ਮਨੁੱਖ ਦੀ ਤਲਵਾਰ ਉਸ ਦੇ ਸਾਥੀ ਉੱਤੇ ਅਤੇ ਸਾਰੀ ਫੌਜ ਉੱਤੇ ਚਲਵਾਈ, ਤਾਂ ਫੌਜ ਸਰੇਰਹ ਦੀ ਵੱਲ ਬੈਤ ਸ਼ਿੱਟਾਹ ਨੂੰ ਅਤੇ ਅਬੇਲ ਮਹੋਲਾਹ ਤੱਕ ਜੋ ਟੱਬਾਥ ਕੋਲ ਹੈ, ਭੱਜ ਗਈ ।
1 Samuel 14:16 in Panjabi 16 ਸ਼ਾਊਲ ਦੇ ਪਹਿਰੇਦਾਰਾਂ ਨੇ ਜੋ ਬਿਨਯਾਮੀਨ ਦੇ ਗਿਬਆਹ ਵਿੱਚ ਸਨ ਵੇਖਿਆ ਕਿ ਉਹ ਭੀੜ ਘੱਟਦੀ ਜਾਂਦੀ ਹੈ ਅਤੇ ਉਹ ਇੱਧਰ-ਉੱਧਰ ਤੁਰੇ ਜਾਂਦੇ ਸਨ ।
2 Chronicles 20:22 in Panjabi 22 ਜਦ ਉਹ ਗਾਉਣ ਅਤੇ ਉਸਤੱਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਉਹ ਮਾਰੇ ਗਏ ।
Psalm 46:9 in Panjabi 9 ਉਹ ਧਰਤੀ ਦੇ ਬੰਨਿਆਂ ਤੱਕ ਲੜਾਈਆਂ ਨੂੰ ਮੁਕਾ ਦਿੰਦਾ ਹੈ, ਉਹ ਧਣੁੱਖ ਨੂੰ ਭੰਨ ਸੁੱਟਦਾ ਹੈ ਅਤੇ ਬਰਛੀ ਦੇ ਟੋਟੇ-ਟੋਟੇ ਕਰ ਦਿੰਦਾ ਹੈ, ਉਹ ਰਥਾਂ ਨੂੰ ਅੱਗ ਨਾਲ ਸਾੜ ਸੁੱਟਦਾ ਹੈ !
Psalm 76:6 in Panjabi 6 ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ ! ।
Isaiah 9:19 in Panjabi 19 ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ ।
Isaiah 19:2 in Panjabi 2 ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ ।
Isaiah 60:12 in Panjabi 12 ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ ।
Ezekiel 21:27 in Panjabi 27 ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ ! ਪਰ ਇਹ ਵੀ ਨਹੀਂ ਰਹੇਗਾ, ਜਦ ਤੱਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ ।
Ezekiel 39:20 in Panjabi 20 ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਜੋਧਿਆਂ ਨਾਲ ਰੱਜੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ ।
Daniel 2:34 in Panjabi 34 ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ ।
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Daniel 7:25 in Panjabi 25 ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਤੇ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇ ਅਤੇ ਅੱਧਾ ਸਮਾ ਲੰਘ ਜਾਏਗਾ ।
Daniel 8:25 in Panjabi 25 ਉਸ ਦੀ ਚਤੁਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ਼ ਕਰੇਗਾ । ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ ।
Micah 5:8 in Panjabi 8 ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿੱਚ, ਸਗੋਂ ਬਹੁਤੀਆਂ ਉੱਮਤਾਂ ਦੇ ਵਿਚਕਾਰ ਅਜਿਹੇ ਹੋਣਗੇ, ਜਿਵੇਂ ਜੰਗਲੀ ਜਾਨਵਰਾਂ ਦੇ ਵਿਚਕਾਰ ਬੱਬਰ ਸ਼ੇਰ, ਜਾਂ ਜਿਵੇਂ ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਹੁੰਦਾ ਹੈ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੁੰਦਾ !
Micah 5:10 in Panjabi 10 “ਉਸ ਦਿਨ ਅਜਿਹਾ ਹੋਵੇਗਾ”, ਯਹੋਵਾਹ ਦਾ ਵਾਕ ਹੈ, “ਕਿ ਮੈਂ ਤੇਰੇ ਘੋੜਿਆਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੇਰੇ ਰਥਾਂ ਨੂੰ ਬਰਬਾਦ ਕਰਾਂਗਾ ।
Micah 5:15 in Panjabi 15 ਮੈਂ ਕ੍ਰੋਧ ਅਤੇ ਗੁੱਸੇ ਨਾਲ ਉਹਨਾਂ ਕੌਮਾਂ ਤੋਂ ਬਦਲਾ ਲਵਾਂਗਾ, ਜਿਨ੍ਹਾਂ ਨੇ ਮੇਰਾ ਹੁਕਮ ਨਹੀਂ ਮੰਨਿਆ !”
Zephaniah 3:8 in Panjabi 8 ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇੱਕਠਿਆਂ ਕਰਾਂ ਅਤੇ ਰਾਜਾਂ ਨੂੰ ਜਮਾ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ ।
Zechariah 4:6 in Panjabi 6 ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ ।
Zechariah 9:10 in Panjabi 10 ਮੈਂ ਅਫਰਾਈਮ ਤੋਂ ਰਥ ਨੂੰ ਅਤੇ ਯਰੂਸ਼ਲਮ ਤੋਂ ਘੋੜੇ ਨੂੰ ਵੱਢ ਸੁੱਟਾਂਗਾ, ਲੜਾਈ ਦਾ ਧਣੁਖ ਤੋੜਿਆ ਜਾਵੇਗਾ । ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੱਕ ਹੋਵੇਗੀ ।
Zechariah 10:11 in Panjabi 11 ਉਹ ਬਿਪਤਾ ਦੇ ਸਮੁੰਦਰ ਵਿਚੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘਮੰਡ ਨੀਵਾਂ ਕੀਤਾ ਜਾਵੇਗਾ ਅਤੇ ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ ।
Zechariah 12:2 in Panjabi 2 ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ ।
Zechariah 14:3 in Panjabi 3 ਤਾਂ ਯਹੋਵਾਹ ਨਿੱਕਲੇਗਾ ਅਤੇ ਉਹਨਾਂ ਕੌਮਾਂ ਨਾਲ ਯੁੱਧ ਕਰੇਗਾ, ਜਿਵੇਂ ਯੁੱਧ ਦੇ ਦਿਨ ਲੜਦਾ ਸੀ ।
Matthew 24:7 in Panjabi 7 ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !