Hebrews 10:25 in Panjabi 25 ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ ।
Other Translations King James Version (KJV) Not forsaking the assembling of ourselves together, as the manner of some is; but exhorting one another: and so much the more, as ye see the day approaching.
American Standard Version (ASV) not forsaking our own assembling together, as the custom of some is, but exhorting `one another'; and so much the more, as ye see the day drawing nigh.
Bible in Basic English (BBE) Not giving up our meetings, as is the way of some, but keeping one another strong in faith; and all the more because you see the day coming near.
Darby English Bible (DBY) not forsaking the assembling of ourselves together, as the custom [is] with some; but encouraging [one another], and by so much the more as ye see the day drawing near.
World English Bible (WEB) not forsaking our own assembling together, as the custom of some is, but exhorting one another; and so much the more, as you see the Day approaching.
Young's Literal Translation (YLT) not forsaking the assembling of ourselves together, as a custom of certain `is', but exhorting, and so much the more as ye see the day coming nigh.
Cross Reference Matthew 18:20 in Panjabi 20 ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ ।
Matthew 24:33 in Panjabi 33 ਇਸੇ ਤਰ੍ਹਾਂ ਤੁਸੀਂ ਵੀ ਜਾਂ ਇਹ ਸਭ ਕੁੱਝ ਵੇਖੋ ਤਾਂ ਜਾਣ ਲਓ ਜੋ ਉਹ ਨੇੜੇ ਸਗੋਂ ਬੂਹੇ ਉੱਤੇ ਹੈ ।
Mark 13:29 in Panjabi 29 ਇਸੇ ਤਰ੍ਹਾਂ ਜਦੋਂ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਂਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ ।
John 20:19 in Panjabi 19 ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ । ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ । ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ l”
Acts 1:13 in Panjabi 13 ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ ।
Acts 2:1 in Panjabi 1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ ।
Acts 2:42 in Panjabi 42 ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ ।
Acts 16:16 in Panjabi 16 ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁੱਝ ਕਮਾ ਲਿਆਉਂਦੀ ਸੀ ।
Acts 20:7 in Panjabi 7 ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ ।
Romans 12:8 in Panjabi 8 ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
Romans 13:11 in Panjabi 11 ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ ।
1 Corinthians 3:13 in Panjabi 13 ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ ।
1 Corinthians 5:4 in Panjabi 4 ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ ।
1 Corinthians 11:17 in Panjabi 17 ਪਰੰਤੂ ਇਹ ਕਹਿੰਦਾ ਹੋਇਆ ਮੈਂ ਤੁਹਾਡੀ ਵਡਿਆਈ ਨਹੀਂ ਕਰਦਾ ਕਿਉਂ ਜੋ ਤੁਹਾਡੇ ਇਕੱਠੇ ਹੋਣ ਤੋਂ ਭਲਿਆਈ ਨਹੀਂ ਸਗੋਂ ਬੁਰਿਆਈ ਹੁੰਦੀ ਹੈ ।
1 Corinthians 11:20 in Panjabi 20 ਸੋ ਜਿਸ ਵੇਲੇ ਤੁਸੀਂ ਇੱਕ ਥਾਂ ਇਕੱਠੇ ਹੁੰਦੇ ਹੋ ਤਾਂ ਇਹ ਪ੍ਰਭੂ ਭੋਜ ਖਾਣ ਲਈ ਨਹੀਂ ਹੁੰਦਾ ।
1 Corinthians 14:3 in Panjabi 3 ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ ।
1 Corinthians 14:23 in Panjabi 23 ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ ?
Philippians 4:5 in Panjabi 5 ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ । ਪ੍ਰਭੂ ਨੇੜੇ ਹੈ ।
1 Thessalonians 4:18 in Panjabi 18 ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ ।
1 Thessalonians 5:11 in Panjabi 11 ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ ।
Hebrews 3:13 in Panjabi 13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ ।
Hebrews 10:24 in Panjabi 24 ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ ।
James 5:8 in Panjabi 8 ਤੁਸੀਂ ਵੀ ਧੀਰਜ ਕਰੋ । ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ ।
1 Peter 4:7 in Panjabi 7 ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
2 Peter 3:9 in Panjabi 9 ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ ।
2 Peter 3:11 in Panjabi 11 ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ ?
2 Peter 3:14 in Panjabi 14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।
Jude 1:19 in Panjabi 19 ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ ।