Hebrews 10:29 in Panjabi 29 ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀ ਹੋਰ ਵੀ ਕੜੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਸ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਪਵਿੱਤਰ ਨਾ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਨਿਰਾਦਰ ਕੀਤਾ ।
Other Translations King James Version (KJV) Of how much sorer punishment, suppose ye, shall he be thought worthy, who hath trodden under foot the Son of God, and hath counted the blood of the covenant, wherewith he was sanctified, an unholy thing, and hath done despite unto the Spirit of grace?
American Standard Version (ASV) of how much sorer punishment, think ye, shall he be judged worthy, who hath trodden under foot the Son of God, and hath counted the blood of the covenant wherewith he was sanctified an unholy thing, and hath done despite unto the Spirit of grace?
Bible in Basic English (BBE) But will not the man by whom the Son of God has been crushed under foot, and the blood of the agreement with which he was washed clean has been taken as an unholy thing, and who has had no respect for the Spirit of grace, be judged bad enough for a very much worse punishment?
Darby English Bible (DBY) of how much worse punishment, think ye, shall he be judged worthy who has trodden under foot the Son of God, and esteemed the blood of the covenant, whereby he has been sanctified, common, and has insulted the Spirit of grace?
World English Bible (WEB) How much worse punishment, do you think, will he be judged worthy of, who has trodden under foot the Son of God, and has counted the blood of the covenant with which he was sanctified an unholy thing, and has insulted the Spirit of grace?
Young's Literal Translation (YLT) of how much sorer punishment shall he be counted worthy who the Son of God did trample on, and the blood of the covenant did count a common thing, in which he was sanctified, and to the Spirit of the grace did despite?
Cross Reference 2 Kings 9:33 in Panjabi 33 ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ । ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ ।
Psalm 91:13 in Panjabi 13 ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ ।
Psalm 143:10 in Panjabi 10 ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ ।
Isaiah 14:19 in Panjabi 19 ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ ।
Isaiah 28:3 in Panjabi 3 ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ ।
Isaiah 63:10 in Panjabi 10 ਪਰ ਉਹ ਵਿਦਰੋਹੀ ਹੋ ਗਏ, ਅਤੇ ਉਹ ਦੇ ਪਵਿੱਤਰ ਆਤਮਾ ਨੂੰ ਦੁਖੀ ਕੀਤਾ, ਇਸ ਕਾਰਨ ਉਹ ਉਲਟਾ ਉਹਨਾਂ ਦਾ ਵੈਰੀ ਬਣ ਗਿਆ, ਅਤੇ ਆਪ ਉਹਨਾਂ ਨਾਲ ਲੜਿਆ ।
Jeremiah 1:5 in Panjabi 5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ ।
Lamentations 1:15 in Panjabi 15 ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ । ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਚੁਬੱਚੇ ਵਿੱਚ ਮਿੱਧਿਆ ਹੈ ।
Ezekiel 16:6 in Panjabi 6 ਜਦੋਂ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ !
Micah 7:10 in Panjabi 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ !
Zechariah 12:10 in Panjabi 10 ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਹਨਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਸੋਗ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਜੇਠੇ ਪੁੱਤਰ ਲਈ ਪਿੱਟਦਾ ਹੈ ।
Matthew 7:6 in Panjabi 6 ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ ।
Matthew 12:31 in Panjabi 31 ਇਸ ਲਈ ਮੈਂ ਤੁਹਾਨੂੰ ਆਖਦਾ ਹਾਂ, ਹਰੇਕ ਪਾਪ ਅਤੇ ਨਿੰਦਿਆ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ, ਪਰ ਜਿਹੜਾ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ, ਉਹ ਮਾਫ਼ ਨਹੀਂ ਕੀਤਾ ਜਾਵੇਗਾ ।
Matthew 26:28 in Panjabi 28 ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ ।
Luke 12:10 in Panjabi 10 ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ ।
John 10:36 in Panjabi 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ । ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ ।
John 17:19 in Panjabi 19 ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ ।
Acts 7:51 in Panjabi 51 ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।
Romans 16:20 in Panjabi 20 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ । ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ ।
1 Corinthians 11:27 in Panjabi 27 ਇਸ ਕਰਕੇ ਜੋ ਕੋਈ ਬਿਨ੍ਹਾਂ ਯੋਗਤਾ ਇਹ ਰੋਟੀ ਖਾਵੇ ਅਥਵਾ ਪ੍ਰਭੂ ਦਾ ਪਿਆਲਾ ਪੀਵੇ, ਸੋ ਪ੍ਰਭੂ ਦੇ ਸਰੀਰ ਅਤੇ ਲਹੂ ਦਾ ਦੋਸ਼ੀ ਹੋਵੇਗਾ ।
1 Corinthians 11:29 in Panjabi 29 ਜਿਹੜਾ ਖਾਂਦਾ ਅਤੇ ਪੀਂਦਾ ਹੈ, ਜੇ ਉਹ ਸਰੀਰ ਦੀ ਜਾਂਚ ਨਾ ਕਰੇ ਤਾਂ ਆਪਣੇ ਉੱਤੇ ਸਜ਼ਾ ਲੈ ਕੇ ਖਾਂਦਾ ਪੀਂਦਾ ਹੈ ।
1 Corinthians 15:25 in Panjabi 25 ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ ।
1 Corinthians 15:27 in Panjabi 27 “ਉਸ ਨੇ ਸਭ ਕੁੱਝ ਉਹ ਦੇ ਪੈਰਾਂ ਹੇਠ ਕਰ ਦਿੱਤਾ” । ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁੱਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁੱਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ ।
Ephesians 4:30 in Panjabi 30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ !
Hebrews 2:3 in Panjabi 3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
Hebrews 2:11 in Panjabi 11 ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ । ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ ।
Hebrews 6:4 in Panjabi 4 ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ
Hebrews 6:6 in Panjabi 6 ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ ।
Hebrews 9:13 in Panjabi 13 ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
Hebrews 9:20 in Panjabi 20 ਭਈ ਇਹ ਉਸ ਨੇਮ ਦਾ ਲਹੂ ਹੈ ਜਿਸ ਦਾ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ।
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ