Hebrews 11:27 in Panjabi 27 ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ ।
Other Translations King James Version (KJV) By faith he forsook Egypt, not fearing the wrath of the king: for he endured, as seeing him who is invisible.
American Standard Version (ASV) By faith he forsook Egypt, not fearing the wrath of the king: for he endured, as seeing him who is invisible.
Bible in Basic English (BBE) By faith he went out of Egypt, not being turned from his purpose by fear of the wrath of the king; for he kept on his way, as seeing him who is unseen.
Darby English Bible (DBY) By faith he left Egypt, not fearing the wrath of the king; for he persevered, as seeing him who is invisible.
World English Bible (WEB) By faith, he left Egypt, not fearing the wrath of the king; for he endured, as seeing him who is invisible.
Young's Literal Translation (YLT) by faith he left Egypt behind, not having been afraid of the wrath of the king, for, as seeing the Invisible One -- he endured;
Cross Reference Exodus 2:14 in Panjabi 14 ਤਦ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈਂ ਬਣਾ ਦਿੱਤਾ ? ਕੀ ਤੂੰ ਇਹ ਸੋਚਦਾ ਹੈਂ ਕਿ ਜਿਵੇਂ ਤੂੰ ਉਸ ਮਿਸਰੀ ਨੂੰ ਮਾਰ ਸੁੱਟਿਆ ਉਸੇ ਤਰ੍ਹਾਂ ਹੀ ਮੈਨੂੰ ਵੀ ਮਾਰ ਸੁੱਟੇਂਗਾ ? ਤਦ ਮੂਸਾ ਡਰ ਗਿਆ ਅਤੇ ਉਸ ਨੇ ਆਖਿਆ, ਇਹ ਗੱਲ ਜ਼ਰੂਰ ਖੁੱਲ ਗਈ ਹੈ ।
Exodus 4:19 in Panjabi 19 ਤਦ ਯਹੋਵਾਹ ਨੇ ਮਿਦਯਾਨ ਵਿੱਚ ਮੂਸਾ ਨੂੰ ਆਖਿਆ, ਜਾਹ ਅਤੇ ਮਿਸਰ ਨੂੰ ਮੁੜ ਕਿਉਂ ਜੋ ਤੇਰੀ ਜਾਨ ਦੇ ਚਾਹੁਣ ਵਾਲੇ ਮਰ ਗਏ ਹਨ ।
Exodus 10:28 in Panjabi 28 ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ ।
Exodus 11:8 in Panjabi 8 ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ । ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ ।
Exodus 12:11 in Panjabi 11 ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ ਹੈ ।
Exodus 12:37 in Panjabi 37 ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾਂ ਛੇ ਕੁ ਲੱਖ ਮਨੁੱਖ ਪਿਆਦੇ ਸਨ ।
Exodus 12:50 in Panjabi 50 ਤਾਂ ਸਾਰੇ ਇਸਰਾਏਲੀਆਂ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ ।
Exodus 13:17 in Panjabi 17 ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਦ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਤੇ ਮਿਸਰ ਨੂੰ ਮੁੜ ਜਾਣ ।
Exodus 14:10 in Panjabi 10 ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ ।
Psalm 16:8 in Panjabi 8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ ।
Matthew 10:22 in Panjabi 22 ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ ।
Matthew 24:13 in Panjabi 13 ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ ।
Mark 4:17 in Panjabi 17 ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ ।
Mark 13:13 in Panjabi 13 ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ ।
Acts 2:25 in Panjabi 25 ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਸਨਮੁਖ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ ।
1 Corinthians 13:7 in Panjabi 7 ਸਭ ਕੁੱਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁੱਝ ਸਹਿ ਲੈਂਦਾ ।
2 Corinthians 4:18 in Panjabi 18 ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ ।
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
1 Timothy 6:16 in Panjabi 16 ਅਮਰਤਾ ਇਕੱਲੇ ਉਸੇ ਦੀ ਹੈ ਅਤੇ ਉਹ ਅਣਪੁੱਜ ਜੋਤ ਵਿੱਚ ਵੱਸਦਾ ਹੈ ਅਤੇ ਮਨੁੱਖਾਂ ਵਿੱਚੋਂ ਕਿਸੇ ਨੇ ਉਸ ਨੂੰ ਨਹੀਂ ਵੇਖਿਆ, ਨਾ ਉਹ ਕਿਸੇ ਤੋਂ ਵੇਖਿਆ ਜਾ ਸਕਦਾ ਹੈ, ਉਸੇ ਦਾ ਆਦਰ ਅਤੇ ਪਰਾਕਰਮ ਸਦਾ ਹੀ ਹੋਵੇ । ਆਮੀਨ ।
Hebrews 6:15 in Panjabi 15 ਇਸੇ ਤਰ੍ਹਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਵਾਇਦੇ ਨੂੰ ਪ੍ਰਾਪਤ ਕੀਤਾ ।
Hebrews 10:32 in Panjabi 32 ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ ।
Hebrews 11:1 in Panjabi 1 ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ ।
Hebrews 11:13 in Panjabi 13 ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
James 5:11 in Panjabi 11 ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ । ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫ਼ਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ ।
1 Peter 1:8 in Panjabi 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।