Hebrews 11:32 in Panjabi 32 ਹੁਣ ਮੈਂ ਹੋਰ ਕੀ ਆਖਾਂ ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ ।
Other Translations King James Version (KJV) And what shall I more say? for the time would fail me to tell of Gedeon, and of Barak, and of Samson, and of Jephthae; of David also, and Samuel, and of the prophets:
American Standard Version (ASV) And what shall I more say? for the time will fail me if I tell of Gideon, Barak, Samson, Jephthah; of David and Samuel and the prophets:
Bible in Basic English (BBE) What more am I to say? For there would not be time to give the stories of Gideon, Barak, Samson, and Jephthah, of David and Samuel and the prophets:
Darby English Bible (DBY) And what more do I say? For the time would fail me telling of Gideon, and Barak, and Samson, and Jephthah, and David and Samuel, and of the prophets:
World English Bible (WEB) What more shall I say? For the time would fail me if I told of Gideon, Barak, Samson, Jephthah, David, Samuel, and the prophets;
Young's Literal Translation (YLT) And what shall I yet say? for the time will fail me recounting about Gideon, Barak also, and Samson, and Jephthah, David also, and Samuel, and the prophets,
Cross Reference Judges 4:1 in Panjabi 1 ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ।
Judges 6:11 in Panjabi 11 ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀ-ਅਜ਼ਰੀ ਦਾ ਸੀ । ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੋਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ ।
Judges 11:1 in Panjabi 1 ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ । ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ ।
Judges 13:1 in Panjabi 1 ਇਸਰਾਏਲੀਆਂ ਨੇ ਫਿਰ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਦੇ ਦਿੱਤਾ ।
Judges 13:24 in Panjabi 24 ਫਿਰ ਉਸ ਇਸਤਰੀ ਨੇ ਇੱਕ ਪੁੱਤਰ ਨੂੰ ਜਣਿਆ ਅਤੇ ਉਸ ਦਾ ਨਾਮ ਸਮਸੂਨ ਰੱਖਿਆ, ਅਤੇ ਉਹ ਮੁੰਡਾ ਵੱਧਦਾ ਗਿਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ ।
1 Samuel 1:20 in Panjabi 20 ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ ।
1 Samuel 2:11 in Panjabi 11 ਤਦ ਅਲਾਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ ।
1 Samuel 2:18 in Panjabi 18 ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ ।
1 Samuel 3:1 in Panjabi 1 ਉਹ ਬਾਲਕ ਸਮੂਏਲ ਏਲੀ ਦੇ ਸਾਹਮਣੇ ਯਹੋਵਾਹ ਦੀ ਸੇਵਾ ਕਰਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਯਹੋਵਾਹ ਦਾ ਬਚਨ ਬਹੁਤ ਦੁਰਲੱਭ ਸੀ ਕਿਉਂ ਜੋ ਦਰਸ਼ਣ ਘੱਟ ਹੁੰਦਾ ਸੀ ।
1 Samuel 12:11 in Panjabi 11 ਫੇਰ ਯਹੋਵਾਹ ਨੇ ਯਰੁਬਆਲ ਅਤੇ ਬਦਾਨ ਅਤੇ ਯਿਫਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫੇਰੇ ਸਨ, ਛੁਟਕਾਰਾ ਦਿੱਤਾ ਅਤੇ ਤੁਸੀਂ ਸੁੱਖ ਨਾਲ ਵੱਸ ਗਏ ।
1 Samuel 16:1 in Panjabi 1 ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਗਾਂ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ । ਮੈਂ ਤੈਨੂੰ ਬੈਤਲਹਮ ਵਿੱਚ ਯੱਸੀ ਦੇ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ ।
1 Samuel 16:13 in Panjabi 13 ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ ।
1 Samuel 17:1 in Panjabi 1 ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸਦੰਮੀਮ ਵਿੱਚ ਡੇਰੇ ਲਾਏ ।
1 Samuel 28:3 in Panjabi 3 ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤ੍ਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ ।
Psalm 99:6 in Panjabi 6 ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ।
Jeremiah 15:1 in Panjabi 1 ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁੱਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ । ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ !
Matthew 5:12 in Panjabi 12 ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ ।
Luke 13:28 in Panjabi 28 ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ । ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ !
Luke 16:31 in Panjabi 31 ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ ।
John 21:25 in Panjabi 25 ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ । ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ ।
Acts 2:29 in Panjabi 29 ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ ।
Acts 3:24 in Panjabi 24 ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ ।
Acts 10:43 in Panjabi 43 ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ ।
Acts 13:20 in Panjabi 20 ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ ।
Acts 13:22 in Panjabi 22 ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ ।
Romans 3:5 in Panjabi 5 ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ ? ( ਮੈਂ ਲੋਕਾਂ ਵਾਂਗੂੰ ਆਖਦਾ ਹਾਂ )
Romans 4:1 in Panjabi 1 ਸੋ ਹੁਣ ਅਸੀਂ ਕੀ ਆਖੀਏ ਜੋ ਸਾਡੇ ਸਰੀਰਕ ਪਿਤਾ ਅਬਰਾਹਾਮ ਨੂੰ ਕੀ ਮਿਲਿਆ ?
Romans 6:1 in Panjabi 1 ਹੁਣ ਅਸੀਂ ਕੀ ਆਖੀਏ ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ ?
Romans 7:7 in Panjabi 7 ਹੁਣ, ਅਸੀਂ ਕੀ ਆਖੀਏ ? ਕੀ ਬਿਵਸਥਾ ਪਾਪ ਹੈ ? ਕਦੇ ਨਹੀਂ ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ ।
James 5:10 in Panjabi 10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ ।
1 Peter 1:10 in Panjabi 10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।
2 Peter 1:21 in Panjabi 21 ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ ।
2 Peter 3:2 in Panjabi 2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ ।