Hebrews 11:34 in Panjabi 34 ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ ।
Other Translations King James Version (KJV) Quenched the violence of fire, escaped the edge of the sword, out of weakness were made strong, waxed valiant in fight, turned to flight the armies of the aliens.
American Standard Version (ASV) quenched the power of fire, escaped the edge of the sword, from weakness were made strong, waxed mighty in war, turned to flight armies of aliens.
Bible in Basic English (BBE) Put out the power of fire, got safely away from the edge of the sword, were made strong when they had been feeble, became full of power in war, and put to flight the armies of the nations.
Darby English Bible (DBY) quenched [the] power of fire, escaped [the] edge of the sword, became strong out of weakness, became mighty in war, made [the] armies of strangers give way.
World English Bible (WEB) quenched the power of fire, escaped the edge of the sword, from weakness were made strong, grew mighty in war, and turned to flight armies of aliens.
Young's Literal Translation (YLT) quenched the power of fire, escaped the mouth of the sword, were made powerful out of infirmities, became strong in battle, caused to give way camps of the aliens.
Cross Reference Judges 7:19 in Panjabi 19 ਇਸ ਤੋਂ ਬਾਅਦ ਗਿਦਾਊਨ ਅਤੇ ਉਹ ਸੌ ਮਨੁੱਖ ਜੋ ਉਸ ਦੇ ਨਾਲ ਸਨ, ਦੂਜੇ ਪਹਿਰ ਦੇ ਵੇਲੇ ਛਾਉਣੀ ਦੇ ਬੰਨ੍ਹੇ ਉੱਤੇ ਆਏ । ਉਸ ਸਮੇਂ ਪਹਿਰੇਦਾਰ ਹੁਣੇ ਬਦਲੇ ਹੀ ਸਨ, ਤਾਂ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਉਨ੍ਹਾਂ ਘੜਿਆਂ ਨੂੰ ਜੋ ਉਨ੍ਹਾਂ ਦੇ ਹੱਥ ਵਿੱਚ ਸਨ ਤੋੜ ਸੁੱਟਿਆ ।
Judges 8:4 in Panjabi 4 ਤਦ ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਆਪਣੇ ਤਿੰਨ ਸੌ ਸਾਥੀਆਂ ਨਾਲ ਪਾਰ ਲੰਘਿਆ, ਉਹ ਸਾਰੇ ਥੱਕੇ ਹੋਏ ਤਾਂ ਸਨ ਪਰ ਫਿਰ ਵੀ ਮਿਦਯਾਨੀਆਂ ਦੇ ਪਿੱਛੇ ਲੱਗੇ ਰਹੇ । ਤਦ ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਕਿਹਾ, “ਜਿਹੜੇ ਮੇਰੇ ਨਾਲ ਹਨ, ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਉ,
Judges 15:8 in Panjabi 8 ਫੇਰ ਉਸ ਨੇ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਵੱਡੀ ਮਾਰ ਨਾਲ ਮਾਰਿਆ, ਤਦ ਉੱਥੋਂ ਜਾ ਕੇ ਏਟਾਮ ਨਾਮਕ ਚੱਟਾਨ ਦੀ ਇੱਕ ਗੁਫ਼ਾ ਵਿੱਚ ਰਹਿਣ ਲੱਗਾ ।
Judges 15:14 in Panjabi 14 ਜਦ ਉਹ ਨਿਵਾਣ ਵਿੱਚ ਪਹੁੰਚਿਆ ਤਾਂ ਫ਼ਲਿਸਤੀ ਉਸ ਨੂੰ ਵੇਖ ਕੇ ਚਿਲਾਉਂਦੇ ਹੋਏ ਉਸ ਨੂੰ ਮਿਲੇ । ਤਦ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਉਸ ਦੇ ਉੱਤੇ ਆਇਆ ਅਤੇ ਉਸ ਦੀਆਂ ਬਾਹਾਂ ਨਾਲ ਬੰਨ੍ਹੇ ਹੋਏ ਰੱਸੇ ਅੱਗ ਨਾਲ ਸੜੇ ਹੋਏ ਸਣ ਵਰਗੇ ਹੋ ਗਏ ਅਤੇ ਉਸ ਦੇ ਹੱਥਾਂ ਦੇ ਬੰਧਨ ਖੁੱਲ੍ਹ ਗਏ ।
Judges 16:19 in Panjabi 19 ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ । ਫਿਰ ਉਹ ਉਸ ਨੂੰ ਛੇੜਣ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ ।
1 Samuel 14:13 in Panjabi 13 ਅਤੇ ਯੋਨਾਥਾਨ ਆਪਣੇ ਹੱਥਾਂ ਅਤੇ ਪੈਰਾਂ ਦੇ ਭਾਰ ਚੜ੍ਹ ਗਿਆ, ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਉਹ ਦੇ ਮਗਰ ਹੋਇਆ ਅਤੇ ਉਹ ਯੋਨਾਥਾਨ ਦੇ ਅੱਗੇ ਡਿੱਗਦੇ ਜਾਂਦੇ ਸਨ ਅਤੇ ਉਹ ਦਾ ਸ਼ਸਤਰ ਚੁੱਕਣ ਵਾਲਾ ਵੀ ਉਹ ਦੇ ਮਗਰ ਮਗਰ ਮਾਰੀ ਜਾਂਦਾ ਸੀ ।
1 Samuel 17:51 in Panjabi 51 ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ ।
1 Samuel 20:1 in Panjabi 1 ਤਦ ਦਾਊਦ ਰਾਮਾਹ ਦੇ ਨਾਯੋਥ ਵਿੱਚੋਂ ਭੱਜ ਕੇ ਯੋਨਾਥਾਨ ਕੋਲ ਆਇਆ ਅਤੇ ਬੋਲਿਆ, ਮੈਂ ਕੀ ਕੀਤਾ ਹੈ ? ਮੇਰਾ ਕੀ ਅਪਰਾਧ ਹੈ ? ਮੈਂ ਤੇਰੇ ਪਿਤਾ ਦੇ ਵਿਰੁੱਧ ਕੀ ਪਾਪ ਕੀਤਾ ਹੈ ਜੋ ਉਹ ਮੈਨੂੰ ਮਾਰਨਾ ਚਾਹੁੰਦਾ ਹੈ ?
2 Samuel 8:1 in Panjabi 1 ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿਚੋਂ ਖੋਹ ਲਈ ।
2 Samuel 10:15 in Panjabi 15 ਜਦ ਅਰਾਮੀਆਂ ਨੇ ਵੇਖਿਆ ਜੋ ਅਸੀਂ ਇਸਰਾਏਲ ਦੇ ਅੱਗੇ ਹਾਰ ਗਏ ਹਾਂ ਤਾਂ ਉਨ੍ਹਾਂ ਨੇ ਆਪਣੇ ਆਪ ਨੂੰ ਇੱਕਠਿਆਂ ਕੀਤਾ ।
2 Samuel 21:16 in Panjabi 16 ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ- ਬਨੇਥ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ ।
1 Kings 19:3 in Panjabi 3 ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ ।
2 Kings 6:16 in Panjabi 16 ਉਸ ਨੇ ਆਖਿਆ, “ਨਾ ਡਰ, ਕਿਉਂਕਿ ਜੋ ਸਾਡੇ ਵੱਲ ਹਨ, ਉਹ ਉਨ੍ਹਾਂ ਦੇ ਨਾਲੋਂ ਜ਼ਿਆਦਾ ਹਨ ।”
2 Kings 6:32 in Panjabi 32 ਜਦ ਅਲੀਸ਼ਾ ਆਪਣੇ ਘਰ ਬੈਠਾ ਸੀ, ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਦ ਰਾਜਾ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਭੇਜਿਆ । ਇਸ ਤੋਂ ਪਹਿਲਾਂ ਕਿ ਸੰਦੇਸ਼ਵਾਹਕ ਉਸ ਦੇ ਕੋਲ ਪਹੁੰਚੇ, ਉਸ ਨੇ ਆਪ ਹੀ ਬਜ਼ੁਰਗਾਂ ਨੂੰ ਆਖਿਆ ਕਿ ਤੁਸੀਂ ਵੇਖਦੇ ਹੋ ਕਿ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ ? ਵੇਖੋ, ਜਦ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜਾ ਬੰਦ ਕਰਕੇ ਉਸ ਨੂੰ ਰੋਕੀ ਰੱਖਿਓ । ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਅਵਾਜ਼ ? ਨਹੀਂ ?
2 Kings 20:7 in Panjabi 7 ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜੀਰਾਂ ਦੀ ਇੱਕ ਲੁਪਰੀ ਲਓ । ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੰਨੀ ਅਤੇ ਉਹ ਚੰਗਾ ਹੋ ਗਿਆ ।
2 Chronicles 14:11 in Panjabi 11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰਾਵਰ ਅਤੇ ਕਮਜ਼ੋਰ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ । ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ । ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ । ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ !
2 Chronicles 16:1 in Panjabi 1 ਆਸਾ ਦੇ ਰਾਜ ਦੇ ਛੱਤੀਵੇਂ ਸਾਲ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਬਣਾਇਆ ਤਾਂ ਜੋ ਯਹੂਦਾਹ ਦੇ ਪਾਤਸ਼ਾਹ ਆਸਾ ਕੋਲ ਨਾ ਕੋਈ ਜਾਵੇ ਅਤੇ ਨਾ ਕੋਈ ਆਵੇ
2 Chronicles 20:6 in Panjabi 6 ਉਸ ਆਖਿਆ, ਹੇ ਯਹੋਵਾਹ ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ
2 Chronicles 32:20 in Panjabi 20 ਤਾਂ ਹਿਜਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਆਕਾਸ਼ ਵੱਲ ਦੁਹਾਈ ਦਿੱਤੀ
Job 5:20 in Panjabi 20 ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ ।
Job 42:10 in Panjabi 10 ਜਦ ਅਯੂੱਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅਯੂੱਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅਯੂੱਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ ।
Psalm 6:8 in Panjabi 8 ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
Psalm 66:12 in Panjabi 12 ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ ।
Psalm 144:10 in Panjabi 10 ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ !
Isaiah 43:2 in Panjabi 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ ।
Jeremiah 26:24 in Panjabi 24 ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਹ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ ।
Daniel 3:19 in Panjabi 19 ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਉੱਤੇ ਬਦਲ ਗਿਆ । ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
1 Peter 4:12 in Panjabi 12 ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ