Hebrews 11:37 in Panjabi 37 ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ, -
Other Translations King James Version (KJV) They were stoned, they were sawn asunder, were tempted, were slain with the sword: they wandered about in sheepskins and goatskins; being destitute, afflicted, tormented;
American Standard Version (ASV) they were stoned, they were sawn asunder, they were tempted, they were slain with the sword: they went about in sheepskins, in goatskins; being destitute, afflicted, ill-treated
Bible in Basic English (BBE) They were stoned, they were cut up with knives, they were tested, they were put to death with the sword, they went about in sheepskins and in goatskins; being poor and in pain and cruelly attacked,
Darby English Bible (DBY) They were stoned, were sawn asunder, were tempted, died by the death of the sword; they went about in sheepskins, in goatskins, destitute, afflicted, evil treated,
World English Bible (WEB) They were stoned. They were sawn apart. They were tempted. They were slain with the sword. They went around in sheep skins and in goat skins; being destitute, afflicted, ill-treated
Young's Literal Translation (YLT) they were stoned, they were sawn asunder, they were tried; in the killing of the sword they died; they went about in sheepskins, in goatskins -- being destitute, afflicted, injuriously treated,
Cross Reference 1 Samuel 22:17 in Panjabi 17 ਫੇਰ ਰਾਜਾ ਨੇ ਉਨ੍ਹਾਂ ਸਿਪਾਹੀਆਂ ਨੂੰ ਜੋ ਉਹ ਦੇ ਕੋਲ ਖੜ੍ਹੇ ਸਨ ਆਗਿਆ ਕੀਤੀ, ਤੁਸੀਂ ਅੱਗੇ ਵੱਧੋ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਸੁੱਟੋ ਕਿਉਂ ਜੋ ਇਹ ਦਾਊਦ ਨਾਲ ਰਲੇ ਹੋਏ ਹਨ ਅਤੇ ਉਨ੍ਹਾਂ ਨੇ ਜਾਣ ਲਿਆ ਸੀ ਭਈ ਇਹ ਭੱਜਿਆ ਹੋਇਆ ਹੈ ਅਤੇ ਮੈਨੂੰ ਖ਼ਬਰ ਨਾ ਕੀਤੀ । ਪਰ ਰਾਜਾ ਦੇ ਸੇਵਕਾਂ ਨੇ ਯਹੋਵਾਹ ਦੇ ਜਾਜਕਾਂ ਉੱਤੇ ਹੱਥ ਨਾ ਚੁੱਕਿਆ ।
1 Kings 18:4 in Panjabi 4 ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ।
1 Kings 18:13 in Panjabi 13 ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ ?
1 Kings 19:1 in Panjabi 1 ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ ।
1 Kings 19:10 in Panjabi 10 ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਹੁਣ ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਕੱਢਣ ਨੂੰ ਮੈਨੂੰ ਲੱਭਦੇ ਫਿਰਦੇ ਹਨ ।
1 Kings 19:14 in Panjabi 14 ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ । ਮੈਂ ਹੀ ਇੱਕਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਕੱਢਣ ਨੂੰ ਲੱਭਦੇ ਫਿਰਦੇ ਹਨ ।
1 Kings 21:10 in Panjabi 10 ਤਾਂ ਸ਼ੈਤਾਨ ਦੇ ਪੁੱਤਰਾਂ ਵਿੱਚੋਂ ਦੋ ਮਨੁੱਖਾਂ ਨੂੰ ਉਹ ਦੇ ਸਾਹਮਣੇ ਬਿਠਾਓ । ਉਹ ਗਵਾਹੀ ਦੇਣ ਕਿ ਤੂੰ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਬੋਲਿਆ ਹੈਂ ਤਾਂ ਉਹ ਉਸ ਨੂੰ ਬਾਹਰ ਲੈ ਜਾ ਕੇ ਪਥਰਾਉ ਕਰਨ ਕਿ ਉਹ ਮਰ ਜਾਵੇ ।
1 Kings 21:13 in Panjabi 13 ਤਾਂ ਦੋ ਸ਼ਤਾਨੀ ਮਨੁੱਖ ਅੰਦਰ ਆਏ ਅਤੇ ਉਸ ਦੇ ਸਾਹਮਣੇ ਬੈਠ ਗਏ ਤਾਂ ਇਨ੍ਹਾਂ ਸ਼ਤਾਨੀ ਮਨੁੱਖਾਂ ਨੇ ਉਸ ਦੇ ਉੱਤੇ ਅਰਥਾਤ ਨਾਬੋਥ ਉੱਤੇ ਲੋਕਾਂ ਦੇ ਅੱਗੇ ਗਵਾਹੀ ਦਿੱਤੀ ਕਿ ਨਾਬੋਥ ਨੇ ਪਰਮੇਸ਼ੁਰ ਅਤੇ ਪਾਤਸ਼ਾਹ ਨੂੰ ਦੁਰਬਚਨ ਆਖੇ ਹਨ ਤਾਂ ਉਹ ਉਸ ਨੂੰ ਸ਼ਹਿਰੋਂ ਬਾਹਰ ਲੈ ਗਏ ਅਤੇ ਉਸ ਨੂੰ ਪਥਰਾਉ ਕਰ ਕੇ ਮਾਰ ਸੁੱਟਿਆ ।
2 Kings 1:8 in Panjabi 8 ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਆਦਮੀ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ ।”
2 Chronicles 24:21 in Panjabi 21 ਤਦ ਉਨ੍ਹਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਪਾਤਸ਼ਾਹ ਦੇ ਹੁਕਮ ਨਾਲ ਉਹ ਨੂੰ ਯਹੋਵਾਹ ਦੇ ਭਵਨ ਵਿੱਚ ਮਾਰ ਸੁੱਟਿਆ
Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Jeremiah 26:23 in Panjabi 23 ਉਹ ਊਰੀਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ । ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁਟਵਾ ਦਿੱਤੀ
Lamentations 4:13 in Panjabi 13 ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Matthew 3:4 in Panjabi 4 ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l
Matthew 8:20 in Panjabi 20 ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ ।
Matthew 21:35 in Panjabi 35 ਅਤੇ ਮਾਲੀਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਕਿਸੇ ਨੂੰ ਕੁੱਟਿਆ, ਕਿਸੇ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਪਥਰਾਉ ਕੀਤਾ ।
Matthew 23:35 in Panjabi 35 ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ ।
Luke 11:51 in Panjabi 51 ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ । ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ । ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ ।
Luke 13:34 in Panjabi 34 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
John 10:31 in Panjabi 31 ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ ।
Acts 7:52 in Panjabi 52 ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।
Acts 7:58 in Panjabi 58 ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ ।
Acts 12:2 in Panjabi 2 ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ ।
Acts 14:19 in Panjabi 19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ ।
1 Corinthians 4:9 in Panjabi 9 ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ ।
2 Corinthians 11:23 in Panjabi 23 ਕੀ ਉਹ ਮਸੀਹ ਦੇ ਦਾਸ ਹਨ ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ ।
2 Corinthians 12:10 in Panjabi 10 ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ ।
Hebrews 12:1 in Panjabi 1 ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ ।
James 5:10 in Panjabi 10 ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ ।
Revelation 11:3 in Panjabi 3 ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ ।