Hebrews 11:6 in Panjabi 6 ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ ।
Other Translations King James Version (KJV) But without faith it is impossible to please him: for he that cometh to God must believe that he is, and that he is a rewarder of them that diligently seek him.
American Standard Version (ASV) And without faith it is impossible to be well-pleasing `unto him'; for he that cometh to God must believe that he is, and `that' he is a rewarder of them that seek after him.
Bible in Basic English (BBE) And without faith it is not possible to be well-pleasing to him, for it is necessary for anyone who comes to God to have the belief that God is, and that he is a rewarder of all those who make a serious search for him.
Darby English Bible (DBY) But without faith [it is] impossible to please [him]. For he that draws near to God must believe that he is, and [that] he is a rewarder of them who seek him out.
World English Bible (WEB) Without faith it is impossible to be well pleasing to him, for he who comes to God must believe that he exists, and that he is a rewarder of those who seek him.
Young's Literal Translation (YLT) and apart from faith it is impossible to please well, for it behoveth him who is coming to God to believe that He is, and to those seeking Him He becometh a rewarder.
Cross Reference Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
Numbers 14:11 in Panjabi 11 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ ?
Numbers 20:12 in Panjabi 12 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ ।
Ruth 2:12 in Panjabi 12 ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ । “
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
Job 21:14 in Panjabi 14 ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ !
Psalm 58:11 in Panjabi 11 ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ !
Psalm 73:28 in Panjabi 28 ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ ।
Psalm 78:22 in Panjabi 22 ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਉੱਤੇ ਪਰਤੀਤ ਨਾ ਕੀਤੀ, ਅਤੇ ਉਸ ਦੇ ਬਚਾਓ ਉੱਤੇ ਭਰੋਸਾ ਨਾ ਰੱਖਿਆ ।
Psalm 78:32 in Panjabi 32 ਤਾਂ ਇਸ ਸਾਰੇ ਦੇ ਹੋਣ ਤੇ ਵੀ ਉਨ੍ਹਾਂ ਨੇ ਫੇਰ ਪਾਪ ਕੀਤਾ, ਅਤੇ ਉਸ ਦੇ ਅਚਰਜ ਕਰਤੱਬਾਂ ਤੇ ਪਰਤੀਤ ਨਾ ਕੀਤੀ ।
Psalm 105:3 in Panjabi 3 ਉਹ ਦੇ ਪਵਿੱਤਰ ਨਾਮ ਵਿੱਚ ਫਖਰ ਕਰੋ, ਯਹੋਵਾਹ ਦੇ ਤਾਲੀਬਾਂ ਦੇ ਮਨ ਅਨੰਦ ਹੋਣ !
Psalm 106:21 in Panjabi 21 ਓਹ ਆਪਣੇ ਬਚਾਉਣ ਵਾਲੇ ਪਰਮੇਸ਼ੁਰ ਨੂੰ ਭੁੱਲ ਗਏ, ਜਿਸ ਨੇ ਮਿਸਰ ਵਿੱਚ ਵੱਡੇ-ਵੱਡੇ ਕੰਮ ਕੀਤੇ,
Psalm 106:24 in Panjabi 24 ਫੇਰ ਉਨ੍ਹਾਂ ਨੇ ਉਸ ਮਨਭਾਉਂਦੇ ਦੇਸ ਨੂੰ ਤੁੱਛ ਜਾਤਾ, ਉਨ੍ਹਾਂ ਨੇ ਉਹ ਦੇ ਬਚਨ ਨੂੰ ਸੱਚ ਨਾ ਮੰਨਿਆ,
Psalm 119:10 in Panjabi 10 ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ, ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ !
Proverbs 8:17 in Panjabi 17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ ।
Proverbs 11:18 in Panjabi 18 ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ ।
Song of Solomon 3:1 in Panjabi 1 ਰਾਤ ਨੂੰ ਮੈਂ ਆਪਣੇ ਪਲੰਗ ਉੱਤੇ, ਆਪਣੇ ਪ੍ਰਾਣ ਪਿਆਰੇ ਨੂੰ ਭਾਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ ।
Isaiah 7:9 in Panjabi 9 ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ । ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ ।
Isaiah 55:3 in Panjabi 3 ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲਗੀਆਂ ਦਾ ਨੇਮ ।
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Jeremiah 29:13 in Panjabi 13 ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
Matthew 5:12 in Panjabi 12 ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ ।
Matthew 6:1 in Panjabi 1 ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁੱਝ ਵੀ ਫਲ ਪ੍ਰਾਪਤ ਨਾ ਕਰੋਗੇ ।
Matthew 6:5 in Panjabi 5 ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Matthew 6:16 in Panjabi 16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ । ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ ।
Matthew 6:33 in Panjabi 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ ।
Matthew 10:41 in Panjabi 41 ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ ।
Mark 16:17 in Panjabi 17 ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਆਂ ਨਵੀਆਂ ਭਾਸ਼ਾ ਬੋਲਣਗੇ,
Luke 6:35 in Panjabi 35 ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ । ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ ।
Luke 12:31 in Panjabi 31 ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ ।
John 3:18 in Panjabi 18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ । ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ । ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ ।
John 8:24 in Panjabi 24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ । ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ ।”
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
Romans 10:14 in Panjabi 14 ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ ?
Galatians 5:6 in Panjabi 6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁੱਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ ।
Hebrews 3:12 in Panjabi 12 ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ ।
Hebrews 3:18 in Panjabi 18 ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ ?
Hebrews 4:2 in Panjabi 2 ਕਿਉਂ ਜੋ ਸਾਨੂੰ ਖੁਸ਼ਖਬਰੀ ਸੁਣਾਈ ਗਈ ਜਿਵੇਂ ਉਨ੍ਹਾਂ ਨੂੰ ਵੀ, ਪਰ ਸੁਣਿਆ ਹੋਇਆ ਬਚਨ ਉਨ੍ਹਾਂ ਲਈ ਲਾਭਵੰਤ ਨਾ ਹੋਇਆ ਕਿਉਂਕਿ ਸੁਣਨ ਵਾਲਿਆਂ ਨੇ ਉਸ ਨੂੰ ਵਿਸ਼ਵਾਸ ਦੇ ਨਾਲ ਨਾ ਮੰਨਿਆ ।
Hebrews 4:6 in Panjabi 6 ਸੋ ਜਦੋਂ ਕਈਆਂ ਦਾ ਉਸ ਵਿੱਚ ਵੜਨਾ ਅਜੇ ਬਾਕੀ ਰਹਿੰਦਾ ਹੈ ਅਤੇ ਜਿਨ੍ਹਾਂ ਨੂੰ ਪਹਿਲਾਂ ਖੁਸ਼ਖਬਰੀ ਸੁਣਾਈ ਗਈ ਸੀ, ਉਹ ਅਣ-ਆਗਿਆਕਾਰੀ ਦੇ ਕਾਰਨ ਉਸ ਵਿੱਚ ਨਾ ਵੜੇ ।
Hebrews 7:19 in Panjabi 19 ਕਿਉਂਕਿ ਬਿਵਸਥਾ ਨੇ ਕੁੱਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ ।
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
Hebrews 11:26 in Panjabi 26 ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ ।
2 Peter 1:5 in Panjabi 5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
2 Peter 1:10 in Panjabi 10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ l
2 Peter 3:14 in Panjabi 14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।