Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।
Other Translations King James Version (KJV) By faith Noah, being warned of God of things not seen as yet, moved with fear, prepared an ark to the saving of his house; by the which he condemned the world, and became heir of the righteousness which is by faith.
American Standard Version (ASV) By faith Noah, being warned `of God' concerning things not seen as yet, moved with godly fear, prepared an ark to the saving of his house; through which he condemned the world, and became heir of the righteousness which is according to faith.
Bible in Basic English (BBE) By faith Noah, being moved by the fear of God, made ready an ark for the salvation of his family, because God had given him news of things which were not seen at the time; and through it the world was judged by him, and he got for his heritage the righteousness which is by faith.
Darby English Bible (DBY) By faith, Noah, oracularly warned concerning things not yet seen, moved with fear, prepared an ark for the saving of his house; by which he condemned the world, and became heir of the righteousness which [is] according to faith.
World English Bible (WEB) By faith, Noah, being warned about things not yet seen, moved with godly fear, prepared an ark for the saving of his house, through which he condemned the world, and became heir of the righteousness which is according to faith.
Young's Literal Translation (YLT) By faith Noah, having been divinely warned concerning the things not yet seen, having feared, did prepare an ark to the salvation of his house, through which he did condemn the world, and of the righteousness according to faith he became heir.
Cross Reference Genesis 6:9 in Panjabi 9 ਇਹ ਨੂਹ ਦੀ ਵੰਸ਼ਾਵਲੀ ਹੈ । ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ ।
Genesis 6:13 in Panjabi 13 ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ਼ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਭਰ ਗਈ ਹੈ । ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ਼ ਕਰ ਦਿਆਂਗਾ ।
Genesis 7:5 in Panjabi 5 ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ।
Genesis 7:23 in Panjabi 23 ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ । ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ ।
Genesis 8:16 in Panjabi 16 ਕਿ ਤੂੰ ਕਿਸ਼ਤੀ ਵਿੱਚੋਂ ਨਿੱਕਲ ਜਾਹ, ਤੇਰੀ ਪਤਨੀ, ਤੇਰੇ ਪੁੱਤਰ ਅਤੇ ਤੇਰੀਆਂ ਨੂੰਹਾਂ ਵੀ ।
Genesis 19:14 in Panjabi 14 ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ ।
Exodus 9:18 in Panjabi 18 ਵੇਖ ਮੈਂ ਭਲਕੇ ਏਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿੱਦਾਂ ਦੇ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ ।
Proverbs 22:3 in Panjabi 3 ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ ।
Proverbs 27:12 in Panjabi 12 ਸਿਆਣਾ ਬਿਪਤਾ ਨੂੰ ਵੇਖ ਕੇ ਲੁਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ ।
Ezekiel 3:17 in Panjabi 17 ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ ।
Ezekiel 14:14 in Panjabi 14 ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ ।
Ezekiel 14:20 in Panjabi 20 ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ ।
Matthew 3:7 in Panjabi 7 ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ ?”
Matthew 12:41 in Panjabi 41 ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੌਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ ।
Matthew 24:15 in Panjabi 15 ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ ( ਪੜ੍ਹਨ ਵਾਲਾ ਸਮਝ ਲਵੇ )
Matthew 24:25 in Panjabi 25 ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ ।
Matthew 24:38 in Panjabi 38 ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ ।
Luke 11:31 in Panjabi 31 ਦੱਖਣ ਦੀ ਰਾਣੀ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠੇਗੀ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਵੇਗੀ ਕਿਉਂ ਜੋ ਉਹ ਧਰਤੀ ਦੀ ਹੱਦ ਤੋਂ ਸੁਲੇਮਾਨ ਦਾ ਗਿਆਨ ਸੁਣਨ ਲਈ ਆਈ ਅਤੇ ਵੇਖੋ ਇੱਥੇ ਸੁਲੇਮਾਨ ਨਾਲੋਂ ਵੀ ਵੱਡਾ ਹੈ ।
Luke 17:26 in Panjabi 26 ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ ।
Romans 1:17 in Panjabi 17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਹੀ ਤੋਂ ਜਿਉਂਦਾ ਰਹੇਗਾ ।
Romans 3:22 in Panjabi 22 ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ । ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁੱਝ ਫ਼ਰਕ ਨਹੀਂ ਹੈ ।
Romans 4:11 in Panjabi 11 ਅਤੇ ਉਹ ਨੇ ਸੁੰਨਤ ਦੀ ਨਿਸ਼ਾਨੀ ਪਾਈ ਕਿ ਇਹ ਉਸ ਧਾਰਮਿਕਤਾ ਦੀ ਮੋਹਰ ਹੋਵੇ ਜਿਹੜੀ ਅਸੁੰਨਤ ਦੇ ਹਾਲ ਵਿੱਚ ਉਹ ਦੇ ਵਿਸ਼ਵਾਸ ਤੋਂ ਹੋਈ ਸੀ, ਤਾਂ ਜੋ ਉਨ੍ਹਾਂ ਸਾਰਿਆਂ ਦਾ ਪਿਤਾ ਹੋਵੇ ਜਿਹੜੇ ਵਿਸ਼ਵਾਸ ਕਰਦੇ ਹਨ ਭਾਵੇਂ ਅਸੁੰਨਤੀ ਹੋਣ ਇਸ ਲਈ ਜੋ ਉਹਨਾਂ ਲਈ ਧਾਰਮਿਕਤਾ ਗਿਣੀ ਜਾਵੇ ।
Romans 4:13 in Panjabi 13 ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Romans 9:30 in Panjabi 30 ਫੇਰ ਅਸੀਂ ਕੀ ਆਖੀਏ ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Romans 10:6 in Panjabi 6 ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ ?
Galatians 5:5 in Panjabi 5 ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ ।
Philippians 3:9 in Panjabi 9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
Hebrews 11:1 in Panjabi 1 ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ ।
1 Peter 3:20 in Panjabi 20 ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
2 Peter 2:5 in Panjabi 5 ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ ।
2 Peter 3:6 in Panjabi 6 ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ ।