Hebrews 12:15 in Panjabi 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ ।
Other Translations King James Version (KJV) Looking diligently lest any man fail of the grace of God; lest any root of bitterness springing up trouble you, and thereby many be defiled;
American Standard Version (ASV) looking carefully lest `there be' any man that falleth short of the grace of God; lest any root of bitterness springing up trouble `you', and thereby the many be defiled;
Bible in Basic English (BBE) Looking with care to see that no man among you in his behaviour comes short of the grace of God; for fear that some bitter root may come up to be a trouble to you, and that some of you may be made unclean by it;
Darby English Bible (DBY) watching lest [there be] any one who lacks the grace of God; lest any root of bitterness springing up trouble [you], and many be defiled by it;
World English Bible (WEB) looking carefully lest there be any man who falls short of the grace of God; lest any root of bitterness springing up trouble you, and thereby the many be defiled;
Young's Literal Translation (YLT) looking diligently over lest any one be failing of the grace of God, lest any root of bitterness springing up may give trouble, and through this many may be defiled;
Cross Reference Exodus 32:21 in Panjabi 21 ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, ਤੈਨੂੰ ਇਨ੍ਹਾਂ ਲੋਕਾਂ ਨੇ ਕੀ ਕਰ ਦਿੱਤਾ ਜੋ ਤੂੰ ਉਨ੍ਹਾਂ ਉੱਤੇ ਵੱਡਾ ਪਾਪ ਲਿਆਇਆ ?
Deuteronomy 4:9 in Panjabi 9 ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਉ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ ।
Deuteronomy 29:18 in Panjabi 18 ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
Deuteronomy 32:32 in Panjabi 32 ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ, ਅਤੇ ਅਮੂਰਾਹ ਦੇ ਖੇਤਾਂ ਤੋਂ ਹੈ । ਉਸ ਦੇ ਅੰਗੂਰ ਜ਼ਹਿਰੀਲੇ ਅੰਗੂਰ ਹਨ, ਉਸ ਦੇ ਗੁੱਛੇ ਕੌੜੇ ਹਨ ।
Joshua 6:18 in Panjabi 18 ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ ।
Joshua 7:25 in Panjabi 25 ਯਹੋਸ਼ੁਆ ਨੇ ਆਖਿਆ, ਤੂੰ ਸਾਨੂੰ ਕਿਉਂ ਦੁੱਖ ਦਿੱਤਾ ? ਯਹੋਵਾਹ ਅੱਜ ਦੇ ਦਿਨ ਤੈਨੂੰ ਦੁੱਖ ਦੇਵੇਗਾ ਤਾਂ ਸਾਰੇ ਇਸਰਾਏਲੀਆਂ ਨੇ ਉਹ ਨੂੰ ਪਥਰਾਓ ਕੀਤਾ ਅਤੇ ਪਥਰਾਓ ਤੋਂ ਬਾਅਦ ਉਹ ਨੂੰ ਅੱਗ ਵਿੱਚ ਸਾੜ ਸੁੱਟਿਆ ।
Joshua 22:17 in Panjabi 17 ਕੀ ਸਾਡੇ ਲਈ ਪਓਰ ਦੀ ਬੁਰਿਆਈ ਛੋਟੀ ਹੈ ਜਿਸ ਤੋਂ ਅਸੀਂ ਆਪਣੇ ਆਪ ਨੂੰ ਅਜੇ ਪਵਿੱਤਰ ਨਹੀਂ ਕੀਤਾ ਭਾਵੇਂ ਯਹੋਵਾਹ ਦੀ ਮੰਡਲੀ ਵਿੱਚ ਬਵਾ ਪੈ ਗਈ ਸੀ ?
1 Kings 14:16 in Panjabi 16 ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ ।
Proverbs 4:23 in Panjabi 23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ !
Isaiah 5:4 in Panjabi 4 ਮੈਂ ਆਪਣੇ ਬਾਗ ਲਈ ਹੋਰ ਕੀ ਕਰ ਸਕਦਾ ਸੀ, ਜੋ ਮੈਂ ਉਸ ਲਈ ਨਹੀਂ ਕੀਤਾ ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਅੰਗੂਰ ਲੱਗੇ ? ।
Isaiah 5:7 in Panjabi 7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ । ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ ।
Jeremiah 2:21 in Panjabi 21 ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ । ਜੋ ਸਰਾਸਰ ਖਾਲਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ ?
Matthew 7:16 in Panjabi 16 ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ । ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ ?
Luke 22:32 in Panjabi 32 ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ ।
Acts 20:30 in Panjabi 30 ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ ।
1 Corinthians 5:6 in Panjabi 6 ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ ?
1 Corinthians 9:24 in Panjabi 24 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ ।
1 Corinthians 10:12 in Panjabi 12 ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ ।
1 Corinthians 13:8 in Panjabi 8 ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ ।
1 Corinthians 15:33 in Panjabi 33 ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
2 Corinthians 13:5 in Panjabi 5 ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ । ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ !
Galatians 2:13 in Panjabi 13 ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ ।
Galatians 5:4 in Panjabi 4 ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ ।
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
2 Timothy 2:16 in Panjabi 16 ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ ।
Hebrews 2:1 in Panjabi 1 ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ ।
Hebrews 3:12 in Panjabi 12 ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ ।
Hebrews 4:1 in Panjabi 1 ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ ।
Hebrews 4:11 in Panjabi 11 ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ ।
Hebrews 6:11 in Panjabi 11 ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ ।
Hebrews 10:23 in Panjabi 23 ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ ।
2 Peter 1:10 in Panjabi 10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ l
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
2 Peter 3:11 in Panjabi 11 ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ ?
2 Peter 3:14 in Panjabi 14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।
2 John 1:8 in Panjabi 8 ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ ।
Jude 1:20 in Panjabi 20 ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ ।