Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
Other Translations King James Version (KJV) See that ye refuse not him that speaketh. For if they escaped not who refused him that spake on earth, much more shall not we escape, if we turn away from him that speaketh from heaven:
American Standard Version (ASV) See that ye refuse not him that speaketh. For if they escaped not when they refused him that warned `them' on earth, much more `shall not' we `escape' who turn away from him that `warneth' from heaven:
Bible in Basic English (BBE) See that you give ear to his voice which comes to you. For if those whose ears were shut to the voice which came to them on earth did not go free from punishment, what chance have we of going free if we give no attention to him whose voice comes from heaven?
Darby English Bible (DBY) See that ye refuse not him that speaks. For if those did not escape who had refused him who uttered the oracles on earth, much more we who turn away from him [who does so] from heaven:
World English Bible (WEB) See that you don't refuse him who speaks. For if they didn't escape when they refused him who warned on the Earth, how much more will we not escape who turn away from him who warns from heaven,
Young's Literal Translation (YLT) See, may ye not refuse him who is speaking, for if those did not escape who refused him who upon earth was divinely speaking -- much less we who do turn away from him who `speaketh' from heaven,
Cross Reference Exodus 16:29 in Panjabi 29 ਵੇਖੋ ਯਹੋਵਾਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸੇ ਲਈ ਉਹ ਤੁਹਾਨੂੰ ਛੇਵੇਂ ਦਿਨ ਦੋ ਦਿਨਾਂ ਦੀ ਰੋਟੀ ਦਿੰਦਾ ਹੈ । ਤੁਸੀਂ ਹਰ ਇੱਕ ਆਪਣੀ ਥਾਂ ਵਿੱਚ ਰਹੋ । ਕੋਈ ਆਪਣੇ ਨਿਵਾਸ ਤੋਂ ਸਬਤ ਉੱਤੇ ਬਾਹਰ ਨਾ ਜਾਵੇ ।
Exodus 20:22 in Panjabi 22 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਇਸਰਾਏਲੀਆਂ ਨੂੰ ਇਸ ਤਰ੍ਹਾਂ ਫ਼ਰਮਾ, ਤੁਸੀਂ ਵੇਖਿਆ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਬੋਲਿਆ ਹਾਂ ।
Numbers 32:15 in Panjabi 15 ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹੱਟ ਜਾਓ ਤਾਂ ਉਹ ਫਿਰ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਇਸ ਤਰ੍ਹਾਂ ਤੁਸੀਂ ਇਸ ਸਾਰੀ ਪਰਜਾ ਦਾ ਨਾਸ ਕਰਵਾ ਦਿਉਗੇ ।
Deuteronomy 30:17 in Panjabi 17 ਪਰ ਜੇਕਰ ਤੁਹਾਡਾ ਮਨ ਫਿਰ ਜਾਵੇ ਅਤੇ ਤੁਸੀਂ ਨਾ ਸੁਣੋ ਪਰ ਤੁਸੀਂ ਭਟਕ ਕੇ ਦੂਜੇ ਦੇਵਤਿਆਂ ਦੇ ਅੱਗੇ ਮੱਥਾ ਟੇਕਦੇ ਫਿਰੋ ਅਤੇ ਉਹਨਾਂ ਦੀ ਪੂਜਾ ਕਰੋ
Joshua 22:16 in Panjabi 16 ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਇਹ ਕੀ ਬੇਈਮਾਨੀ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ ?
1 Kings 12:16 in Panjabi 16 ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਵਿੱਚ ਆਖਿਆ ਕਿ ਦਾਊਦ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ ? । ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ ।
2 Chronicles 7:19 in Panjabi 19 ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਨੂੰ ਮੱਥਾ ਟੇਕੋ
Proverbs 1:24 in Panjabi 24 ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
Proverbs 1:32 in Panjabi 32 ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ਼ ਕਰੇਗੀ ।
Proverbs 8:33 in Panjabi 33 ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਨੂੰ ਅਣਸੁਣੀ ਨਾ ਕਰੋ ।
Proverbs 13:18 in Panjabi 18 ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ ।
Proverbs 15:32 in Panjabi 32 ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ ।
Isaiah 48:6 in Panjabi 6 ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ ।
Isaiah 64:9 in Panjabi 9 ਹੇ ਯਹੋਵਾਹ, ਤੂੰ ਅੱਤ ਕ੍ਰੋਧਵਾਨ ਨਾ ਹੋ, ਨਾ ਸਾਡੀ ਬਦੀ ਨੂੰ ਸਦਾ ਲਈ ਯਾਦ ਰੱਖ । ਵੇਖ, ਧਿਆਨ ਦੇ, ਅਸੀਂ ਬੇਨਤੀ ਕਰਦੇ ਹਾਂ, ਕਿਉਂ ਜੋ ਅਸੀਂ ਸਾਰੇ ਤੇਰੀ ਪਰਜਾ ਹਾਂ ।
Jeremiah 11:10 in Panjabi 10 ਉਹ ਆਪਣੇ ਪਹਿਲੇ ਪਿਉ-ਦਾਦਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ । ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ । ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਸੀ
Ezekiel 5:6 in Panjabi 6 ਉਸ ਨੇ ਮੇਰੇ ਨਿਆਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ ।
Zechariah 7:11 in Panjabi 11 ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ । ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ
Matthew 8:4 in Panjabi 4 ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ ।
Matthew 17:5 in Panjabi 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ । ਉਹ ਦੀ ਸੁਣੋ !
Acts 7:35 in Panjabi 35 ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ ।
1 Thessalonians 5:15 in Panjabi 15 ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ ।
2 Timothy 4:4 in Panjabi 4 ਅਤੇ ਸਚਿਆਈ ਤੋਂ ਕੰਨਾਂ ਨੂੰ ਫੇਰ ਕੇ ਖਿਆਲੀ ਕਹਾਣੀਆਂ ਦੀ ਵੱਲ ਮਨ ਲਗਾਉਣਗੇ ।
Hebrews 2:1 in Panjabi 1 ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ ।
Hebrews 3:17 in Panjabi 17 ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ ?
Hebrews 8:5 in Panjabi 5 ਜਿਹੜੇ ਸਵਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਉਸੇ ਤਰ੍ਹਾਂ ਕਰਦੇ ਹਨ ਜਿਵੇਂ ਮੂਸਾ ਨੂੰ ਜਦੋਂ ਉਹ ਡੇਰਾ ਬਣਾਉਣ ਲੱਗਾ ਤਾਂ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਕਿ ਵੇਖ, ਜਿਹੜਾ ਨਮੂਨਾ ਤੈਨੂੰ ਪਹਾੜ ਉੱਤੇ ਵਿਖਾਇਆ ਗਿਆ ਸੀ ਉਸੇ ਦੇ ਅਨੁਸਾਰ ਸਭ ਕੁੱਝ ਬਣਾਵੀਂ ।
Hebrews 10:28 in Panjabi 28 ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ ।
Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।
1 Peter 1:22 in Panjabi 22 ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ ।
Revelation 19:10 in Panjabi 10 ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ ।
Revelation 22:9 in Panjabi 9 ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ । ਪਰਮੇਸ਼ੁਰ ਨੂੰ ਮੱਥਾ ਟੇਕ !