Hebrews 12:28 in Panjabi 28 ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
Other Translations King James Version (KJV) Wherefore we receiving a kingdom which cannot be moved, let us have grace, whereby we may serve God acceptably with reverence and godly fear:
American Standard Version (ASV) Wherefore, receiving a kingdom that cannot be shaken, let us have grace, whereby we may offer service well-pleasing to God with reverence and awe:
Bible in Basic English (BBE) If then, we have a kingdom which will never be moved, let us have grace, so that we may give God such worship as is pleasing to him with fear and respect:
Darby English Bible (DBY) Wherefore let us, receiving a kingdom not to be shaken, have grace, by which let us serve God acceptably with reverence and fear.
World English Bible (WEB) Therefore, receiving a Kingdom that can't be shaken, let us have grace, through which we serve God acceptably, with reverence and awe,
Young's Literal Translation (YLT) wherefore, a kingdom that cannot be shaken receiving, may we have grace, through which we may serve God well-pleasingly, with reverence and religious fear;
Cross Reference Leviticus 10:3 in Panjabi 3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ । “ ਅਤੇ ਹਾਰੂਨ ਚੁੱਪ ਰਿਹਾ ।
Psalm 2:11 in Panjabi 11 ਭੈ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
Psalm 19:14 in Panjabi 14 ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ ।
Psalm 89:7 in Panjabi 7 ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ !
Proverbs 28:24 in Panjabi 24 ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ਼ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ ।
Isaiah 9:7 in Panjabi 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ । ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 56:7 in Panjabi 7 ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਹਾੜ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਤਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ ।
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
Daniel 7:14 in Panjabi 14 ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ । ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ ।
Daniel 7:27 in Panjabi 27 ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸ਼ਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ । ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Luke 1:33 in Panjabi 33 ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ ।
Luke 17:20 in Panjabi 20 ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ ।
Romans 11:20 in Panjabi 20 ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ । ਇਸ ਲਈ ਅਭਮਾਨ ਨਾ ਕਰ ਸਗੋਂ ਡਰ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 5:10 in Panjabi 10 ਅਤੇ ਭਾਲ ਕਰੋ ਕਿ ਪਰਮੇਸ਼ੁਰ ਨੂੰ ਕਿਹੜੀਆਂ ਗੱਲਾਂ ਪਸੰਦ ਹਨ !
Philippians 4:18 in Panjabi 18 ਅਤੇ ਮੈਨੂੰ ਸੱਭੋ ਕੁੱਝ ਮਿਲ ਗਿਆ ਹੈ, ਸਗੋਂ ਵਾਧੂ ਹੈ । ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ ।
Hebrews 3:6 in Panjabi 6 ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ ।
Hebrews 4:16 in Panjabi 16 ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
Hebrews 10:19 in Panjabi 19 ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ ।
Hebrews 10:22 in Panjabi 22 ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ ।
Hebrews 13:15 in Panjabi 15 ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ ।
1 Peter 1:4 in Panjabi 4 ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ ।
1 Peter 1:17 in Panjabi 17 ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ ।
1 Peter 2:5 in Panjabi 5 ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
1 Peter 2:20 in Panjabi 20 ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ l
Revelation 1:6 in Panjabi 6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ ! ਆਮੀਨ ।
Revelation 5:10 in Panjabi 10 ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ ।
Revelation 15:4 in Panjabi 4 ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ !