Hebrews 12:5 in Panjabi 5 ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤ੍ਰ, ਤੂੰ ਪ੍ਰਭੂ ਦੀ ਤਾੜ ਨੂੰ ਤੁਛ ਨਾ ਜਾਣ, ਅਤੇ ਜਦੋਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ,
Other Translations King James Version (KJV) And ye have forgotten the exhortation which speaketh unto you as unto children, My son, despise not thou the chastening of the Lord, nor faint when thou art rebuked of him:
American Standard Version (ASV) and ye have forgotten the exhortation which reasoneth with you as with sons, My son, regard not lightly the chastening of the Lord, Nor faint when thou art reproved of him;
Bible in Basic English (BBE) And you have not kept in mind the word which says to you as to sons, My son, do not make little of the Lord's punishment, and do not give up hope when you are judged by him;
Darby English Bible (DBY) And ye have quite forgotten the exhortation which speaks to you as to sons: My son, despise not [the] chastening of [the] Lord, nor faint [when] reproved by him;
World English Bible (WEB) and you have forgotten the exhortation which reasons with you as with children, "My son, don't take lightly the chastening of the Lord, Nor faint when you are reproved by him;
Young's Literal Translation (YLT) and ye have forgotten the exhortation that doth speak fully with you as with sons, `My son, be not despising chastening of the Lord, nor be faint, being reproved by Him,
Cross Reference Deuteronomy 4:9 in Panjabi 9 ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਉ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ ।
Joshua 7:7 in Panjabi 7 ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੂ ਯਹੋਵਾਹ, ਕੀ ਤੂੰ ਇਹਨਾਂ ਲੋਕਾਂ ਨੂੰ ਇਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆਨਾਸ ਕਰਾਏਂ ? ਚੰਗਾ ਹੀ ਹੁੰਦਾ ਜੇ ਅਸੀਂ ਸਬਰ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ ।
2 Samuel 6:7 in Panjabi 7 ਕਿਉਂ ਜੋ ਬਲ਼ਦਾਂ ਨੂੰ ਠੋਕਰ ਲੱਗੀ ਸੀ, ਤਦ ਯਹੋਵਾਹ ਦਾ ਕ੍ਰੋਧ ਊਜ਼ਾਹ ਦੇ ਉੱਤੇ ਭੜਕਿਆ ਅਤੇ ਪਰਮੇਸ਼ੁਰ ਨੇ ਉਹ ਦੇ ਦੋਸ਼ ਦੇ ਕਾਰਨ ਉਹ ਨੂੰ ਮਾਰਿਆ ਅਤੇ ਉਹ ਯਹੋਵਾਹ ਦੇ ਸੰਦੂਕ ਦੇ ਕੋਲ ਹੀ ਮਰ ਗਿਆ ।
1 Chronicles 13:9 in Panjabi 9 ਅਤੇ ਜਦੋਂ ਉਹ ਕੀਦੋਨ ਦੇ ਪਿੜ ਵਿੱਚ ਪਹੁੰਚੇ ਤਾਂ ਉੱਜ਼ਾ ਨੇ ਸੰਦੂਕ ਦੇ ਸੰਭਾਲਣ ਲਈ ਆਪਣਾ ਹੱਥ ਲੰਮਾਂ ਕੀਤਾ, ਇਸ ਲਈ ਜੋ ਬਲ਼ਦਾਂ ਨੇ ਠੇਡਾ ਖਾਧਾ ਸੀ
1 Chronicles 15:12 in Panjabi 12 ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ । ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ ।
Job 5:17 in Panjabi 17 ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ ।
Job 34:31 in Panjabi 31 ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ ?
Psalm 6:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ । ਖਰਜ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ ।
Psalm 94:12 in Panjabi 12 ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ !
Psalm 118:18 in Panjabi 18 ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ ।
Psalm 119:16 in Panjabi 16 ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ, ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ ।
Psalm 119:75 in Panjabi 75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ ।
Psalm 119:83 in Panjabi 83 ਮੈਂ ਤਾਂ ਧੂੰਏਂ ਵਿੱਚ ਦੀ ਮਸ਼ਕ ਵਾਙੁ ਹੋਇਆ,ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ ।
Psalm 119:109 in Panjabi 109 ਮੇਰੀ ਜਾਨ ਹਰ ਵੇਲੇ ਤਲੀ ਉੱਤੇ ਹੈ, ਪਰ ਮੈਂ ਤੇਰੀ ਬਿਵਸਥਾ ਨੂੰ ਨਹੀਂ ਭੁੱਲਦਾ !
Proverbs 3:1 in Panjabi 1 ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,
Proverbs 3:11 in Panjabi 11 ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
Proverbs 4:5 in Panjabi 5 ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ ।
Jeremiah 31:18 in Panjabi 18 ਮੈਂ ਸੱਚ-ਮੁੱਚ ਅਫਰਾਈਮ ਨੂੰ ਬੁਸ ਬੁਸ ਕਰਦਾ ਸੁਣਿਆ, ਤੈ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Matthew 16:9 in Panjabi 9 ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ ?
Luke 24:6 in Panjabi 6 ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ । ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,
Luke 24:8 in Panjabi 8 ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ ।
1 Corinthians 11:32 in Panjabi 32 ਪਰ ਜਦ ਜਾਂਚੇ ਜਾਂਦੇ ਹਾਂ ਤਾਂ ਪ੍ਰਭੂ ਤੋਂ ਤਾੜੇ ਜਾਂਦੇ ਹਾਂ ਤਾਂ ਜੋ ਅਸੀਂ ਸੰਸਾਰ ਨਾਲ ਦੋਸ਼ੀ ਨਾ ਠਹਿਰਾਏ ਜਾਈਏ ।
2 Corinthians 4:8 in Panjabi 8 ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
Hebrews 12:3 in Panjabi 3 ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ ।
Hebrews 12:7 in Panjabi 7 ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ । ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ ?
James 1:12 in Panjabi 12 ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ ।
Revelation 3:19 in Panjabi 19 ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ ।