Hebrews 13:17 in Panjabi 17 ਤੁਸੀਂ ਆਪਣੇ ਆਗੂਆਂ ਦੀ ਆਗਿਆਕਾਰੀ ਕਰੋ ਅਤੇ ਉਹਨਾਂ ਦੇ ਅਧੀਨ ਰਹੋ, ਕਿਉਂਕਿ ਉਹ ਉਨ੍ਹਾਂ ਵਾਂਗੂੰ ਜਿਨ੍ਹਾਂ ਲੇਖਾ ਦੇਣਾ ਹੈ ਤੁਹਾਡੀਆਂ ਜਾਨਾਂ ਦੇ ਨਮਿੱਤ ਜਾਗਦੇ ਰਹਿੰਦੇ ਹਨ ਤਾਂ ਕਿ ਉਹ ਇਹ ਕੰਮ ਅਨੰਦ ਨਾਲ ਕਰਨ, ਨਾ ਕਿ ਮਜ਼ਬੂਰੀ ਨਾਲ ਕਿਉਂ ਜੋ ਇਹ ਤੁਹਾਡੇ ਲਈ ਲਾਭਵੰਤ ਨਹੀਂ ।
Other Translations King James Version (KJV) Obey them that have the rule over you, and submit yourselves: for they watch for your souls, as they that must give account, that they may do it with joy, and not with grief: for that is unprofitable for you.
American Standard Version (ASV) Obey them that have the rule over you, and submit `to them': for they watch in behalf of your souls, as they that shall give account; that they may do this with joy, and not with grief: for this `were' unprofitable for you.
Bible in Basic English (BBE) Give ear to those who are rulers over you, and do as they say: for they keep watch over your souls, ready to give an account of them; let them be able to do this with joy and not with grief, because that would be of no profit to you.
Darby English Bible (DBY) Obey your leaders, and be submissive; for *they* watch over your souls as those that shall give account; that they may do this with joy, and not groaning, for this [would be] unprofitable for you.
World English Bible (WEB) Obey your leaders and submit to them, for they watch on behalf of your souls, as those who will give account, that they may do this with joy, and not with groaning, for that would be unprofitable for you.
Young's Literal Translation (YLT) Be obedient to those leading you, and be subject, for these do watch for your souls, as about to give account, that with joy they may do this, and not sighing, for this `is' unprofitable to you.
Cross Reference Genesis 16:9 in Panjabi 9 ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ ।
Exodus 32:31 in Panjabi 31 ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ
1 Samuel 8:19 in Panjabi 19 ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ ।
1 Samuel 15:19 in Panjabi 19 ਫੇਰ ਤੂੰ ਯਹੋਵਾਹ ਦੀ ਗੱਲ ਕਿਉਂ ਨਾ ਮੰਨੀ ਅਤੇ ਲੁੱਟ ਦੇ ਮਾਲ ਉੱਤੇ ਤੇਰਾ ਮਨ ਕਿਉਂ ਆ ਡਿੱਗਾ ਅਤੇ ਯਹੋਵਾਹ ਦੇ ਸਨਮੁਖ ਕਿਉਂ ਬੁਰਾਈ ਕੀਤੀ ?
Proverbs 5:13 in Panjabi 13 ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ !
Isaiah 62:6 in Panjabi 6 ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ !
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Ezekiel 3:17 in Panjabi 17 ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ ।
Ezekiel 33:2 in Panjabi 2 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖਾ ਬਣਾਉਣ ।
Ezekiel 33:7 in Panjabi 7 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖਾ ਠਹਿਰਾਇਆ ਹੈ । ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ ।
Luke 16:2 in Panjabi 2 ਤਦ ਉਸ ਧਨਵਾਨ ਨੇ ਉਸ ਨੂੰ ਬੁਲਾ ਕੇ ਆਖਿਆ, ਇਹ ਕੀ ਹੈ ਜੋ ਮੈਂ ਤੇਰੇ ਬਾਰੇ ਸੁਣਦਾ ਹਾਂ ? ਆਪਣੇ ਭੰਡਾਰ ਦਾ ਹਿਸਾਬ ਦੇ ਕਿਉਂ ਜੋ ਤੂੰ ਅੱਗੇ ਨੂੰ ਭੰਡਾਰੀ ਨਹੀਂ ਰਹਿ ਸਕਦਾ ।
Acts 20:24 in Panjabi 24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ ।
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
Romans 14:12 in Panjabi 12 ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ ।
1 Corinthians 4:1 in Panjabi 1 ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ ।
1 Corinthians 16:16 in Panjabi 16 ਕਿ ਤੁਸੀਂ ਅਜਿਹਿਆਂ ਦੇ ਵੀ ਅਧੀਨ ਰਹੋ ਨਾਲੇ ਹਰੇਕ ਦੇ ਜਿਹੜਾ ਕੰਮ ਵਿੱਚ ਸਹਿਯੋਗੀ ਅਤੇ ਮਿਹਨਤੀ ਹੈ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।
Ephesians 5:21 in Panjabi 21 ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ ।
Philippians 1:4 in Panjabi 4 ਅਤੇ ਮੈਂ ਆਪਣੀ ਹਰੇਕ ਬੇਨਤੀ ਵਿੱਚ ਸਦਾ ਤੁਹਾਡੇ ਸਾਰਿਆਂ ਲਈ ਅਨੰਦ ਨਾਲ ਬੇਨਤੀ ਕਰਦਾ ਹਾਂ ।
Philippians 2:12 in Panjabi 12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ ।
Philippians 2:16 in Panjabi 16 ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ ।
Philippians 2:29 in Panjabi 29 ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ ।
Philippians 3:18 in Panjabi 18 ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ ।
Philippians 4:1 in Panjabi 1 ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ ।
1 Thessalonians 2:19 in Panjabi 19 ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ ?
1 Thessalonians 3:9 in Panjabi 9 ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ ?
1 Thessalonians 5:12 in Panjabi 12 ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ ।
2 Thessalonians 3:14 in Panjabi 14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ ।
1 Timothy 5:17 in Panjabi 17 ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ ।
Hebrews 13:7 in Panjabi 7 ਤੁਸੀਂ ਆਪਣੇ ਆਗੂਆਂ ਨੂੰ ਚੇਤੇ ਰੱਖੋ ਜਿਨ੍ਹਾਂ ਤੁਹਾਨੂੰ ਪਰਮੇਸ਼ੁਰ ਦਾ ਬਚਨ ਸੁਣਾਇਆ । ਉਹਨਾਂ ਦੀ ਚਾਲ ਦੇ ਅੰਤ ਵੱਲ ਧਿਆਨ ਕਰ ਕੇ ਉਹਨਾਂ ਦੇ ਵਿਸ਼ਵਾਸ ਦੀ ਰੀਸ ਕਰੋ ।
Hebrews 13:24 in Panjabi 24 ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ । ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ ।
James 4:7 in Panjabi 7 ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ । ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ ।
1 Peter 5:2 in Panjabi 2 ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ