Hebrews 2:1 in Panjabi 1 ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ ।
Other Translations King James Version (KJV) Therefore we ought to give the more earnest heed to the things which we have heard, lest at any time we should let them slip.
American Standard Version (ASV) Therefore we ought to give the more earnest heed to the things that were heard, lest haply we drift away `from them'.
Bible in Basic English (BBE) For this reason there is the more need for us to give attention to the things which have come to our ears, for fear that by chance we might be slipping away.
Darby English Bible (DBY) For this reason we should give heed more abundantly to the things [we have] heard, lest in any way we should slip away.
World English Bible (WEB) Therefore we ought to pay greater attention to the things that were heard, lest perhaps we drift away.
Young's Literal Translation (YLT) Because of this it behoveth `us' more abundantly to take heed to the things heard, lest we may glide aside,
Cross Reference Deuteronomy 4:9 in Panjabi 9 ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਉ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ ।
Deuteronomy 4:23 in Panjabi 23 ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ, ਭੁੱਲ ਜਾਓ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ, ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਮਨ੍ਹਾ ਕੀਤਾ ਹੈ ।
Deuteronomy 32:46 in Panjabi 46 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ । ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
Joshua 23:11 in Panjabi 11 ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ।
1 Chronicles 22:13 in Panjabi 13 ਤਾਂ ਤੂੰ ਸਫ਼ਲ ਹੋਵੇਂਗਾ, ਜੇ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆ ਦਿੱਤੀਆਂ ਸਨ । ਤਕੜਾ ਹੋ ਅਤੇ ਉਤਸਾਹ ਰੱਖ, ਡਰ ਨਹੀਂ ਅਤੇ ਨਾ ਘਾਬਰ ।
Psalm 119:9 in Panjabi 9 ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ ।
Proverbs 2:1 in Panjabi 1 ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
Proverbs 3:21 in Panjabi 21 ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ ।
Proverbs 4:1 in Panjabi 1 ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,
Proverbs 4:20 in Panjabi 20 ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ ।
Proverbs 7:1 in Panjabi 1 ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ ।
Habakkuk 2:16 in Panjabi 16 ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ,
Matthew 16:9 in Panjabi 9 ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ ?
Mark 8:18 in Panjabi 18 ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ ?
Luke 8:15 in Panjabi 15 ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ ॥
Luke 9:44 in Panjabi 44 ਇਨ੍ਹਾਂ ਗੱਲਾਂ ਨੂੰ ਆਪਣੇ ਕੰਨਾਂ ਨਾਲ ਸੁਣ ਲਓ ਕਿਉਂ ਜੋ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜ੍ਹਵਾਇਆ ਜਾਵੇਗਾ ।
Hebrews 1:1 in Panjabi 1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ ।
Hebrews 2:2 in Panjabi 2 ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਠੀਕ ਬਦਲਾ ਮਿਲਿਆ ।
Hebrews 12:5 in Panjabi 5 ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤ੍ਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤ੍ਰ, ਤੂੰ ਪ੍ਰਭੂ ਦੀ ਤਾੜ ਨੂੰ ਤੁਛ ਨਾ ਜਾਣ, ਅਤੇ ਜਦੋਂ ਉਹ ਤੈਨੂੰ ਝਿੜਕੇ ਤਾਂ ਅੱਕ ਨਾ ਜਾਈਂ,
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
2 Peter 1:12 in Panjabi 12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
2 Peter 1:15 in Panjabi 15 ਸਗੋਂ ਮੈਂ ਯਤਨ ਕਰਾਂਗਾ ਜੋ ਤੁਸੀਂ ਮੇਰੇ ਜਾਣ ਦੇ ਮਗਰੋਂ ਇਹਨਾਂ ਗੱਲਾਂ ਨੂੰ ਹਰ ਵੇਲੇ ਚੇਤੇ ਰੱਖੋ ।
2 Peter 3:1 in Panjabi 1 ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,