Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
Other Translations King James Version (KJV) Forasmuch then as the children are partakers of flesh and blood, he also himself likewise took part of the same; that through death he might destroy him that had the power of death, that is, the devil;
American Standard Version (ASV) Since then the children are sharers in flesh and blood, he also himself in like manner partook of the same; that through death he might bring to nought him that had the power of death, that is, the devil;
Bible in Basic English (BBE) And because the children are flesh and blood, he took a body himself and became like them; so that by his death he might put an end to him who had the power of death, that is to say, the Evil One;
Darby English Bible (DBY) Since therefore the children partake of blood and flesh, he also, in like manner, took part in the same, that through death he might annul him who has the might of death, that is, the devil;
World English Bible (WEB) Since then the children have shared in flesh and blood, he also himself in like manner partook of the same, that through death he might bring to nothing him who had the power of death, that is, the devil,
Young's Literal Translation (YLT) Seeing, then, the children have partaken of flesh and blood, he himself also in like manner did take part of the same, that through death he might destroy him having the power of death -- that is, the devil --
Cross Reference Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 25:8 in Panjabi 8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ ।
Isaiah 53:12 in Panjabi 12 ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ ।
Hosea 13:14 in Panjabi 14 ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ !
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 12:24 in Panjabi 24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ । ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ ।
John 12:31 in Panjabi 31 ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ । ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Romans 14:9 in Panjabi 9 ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ ।
1 Corinthians 15:50 in Panjabi 50 ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ ।
1 Corinthians 15:54 in Panjabi 54 ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ ।
Galatians 4:4 in Panjabi 4 ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ ।
Philippians 2:7 in Panjabi 7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ ।
Colossians 2:15 in Panjabi 15 ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ ।
1 Timothy 3:16 in Panjabi 16 ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ ।
2 Timothy 1:10 in Panjabi 10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ ।
Hebrews 2:18 in Panjabi 18 ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ ।
Hebrews 4:15 in Panjabi 15 ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ ।
Hebrews 9:15 in Panjabi 15 ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ ।
1 John 3:8 in Panjabi 8 ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ ।
Revelation 1:18 in Panjabi 18 ਅਤੇ ਜਿਉਂਦਾ ਹਾਂ । ਮੈਂ ਮੁਰਦਾ ਸੀ ਅਤੇ ਵੇਖ, ਮੈਂ ਜੁੱਗੋ-ਜੁੱਗ ਜਿਉਂਦਾ ਹਾਂ, ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।
Revelation 20:2 in Panjabi 2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ ।