Hebrews 2:3 in Panjabi 3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
Other Translations King James Version (KJV) How shall we escape, if we neglect so great salvation; which at the first began to be spoken by the Lord, and was confirmed unto us by them that heard him;
American Standard Version (ASV) how shall we escape, if we neglect so great a salvation? which having at the first been spoken through the Lord, was confirmed unto us by them that heard;
Bible in Basic English (BBE) What will come on us, if we do not give our minds to such a great salvation? a salvation of which our fathers first had knowledge through the words of the Lord, and which was made certain to us by those to whom his words came;
Darby English Bible (DBY) how shall *we* escape if we have been negligent of so great salvation, which, having had its commencement in being spoken [of] by the Lord, has been confirmed to us by those who have heard;
World English Bible (WEB) how will we escape if we neglect so great a salvation-- which at the first having been spoken through the Lord, was confirmed to us by those who heard;
Young's Literal Translation (YLT) how shall we escape, having neglected so great salvation? which a beginning receiving -- to be spoken through the Lord -- by those having heard was confirmed to us,
Cross Reference Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 20:6 in Panjabi 6 ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ ! ਤਾਂ ਹੁਣ ਅਸੀਂ ਕਿਵੇਂ ਬਚਾਂਗੇ ?
Isaiah 51:5 in Panjabi 5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ ।
Isaiah 51:8 in Panjabi 8 ਕਿਉਂ ਜੋ ਕੀੜਾ ਉਹਨਾਂ ਨੂੰ ਕੱਪੜੇ ਵਾਂਗੂੰ ਖਾ ਜਾਵੇਗਾ, ਅਤੇ ਲੇਹਾ ਉਹਨਾਂ ਨੂੰ ਉੱਨ ਵਾਂਗੂੰ ਖਾ ਜਾਵੇਗਾ, ਪਰ ਮੇਰਾ ਧਰਮ ਸਦੀਪਕ ਹੋਵੇਗਾ, ਅਤੇ ਮੇਰੀ ਮੁਕਤੀ ਪੀੜ੍ਹੀਓਂ ਪੀੜ੍ਹੀ ਤੱਕ ।
Isaiah 62:11 in Panjabi 11 ਵੇਖੋ, ਯਹੋਵਾਹ ਨੇ ਧਰਤੀ ਦੀ ਹੱਦ ਤੱਕ ਇਹ ਪਰਚਾਰ ਕੀਤਾ ਕਿ ਸੀਯੋਨ ਦੀ ਧੀ ਨੂੰ ਆਖੋ, ਵੇਖ, ਤੇਰਾ ਬਚਾਉਣ ਵਾਲਾ ਆਉਂਦਾ ਹੈ, ਵੇਖ, ਉਹ ਦਾ ਇਨਾਮ ਉਹ ਦੇ ਕੋਲ ਹੈ, ਅਤੇ ਉਹ ਦਾ ਬਦਲਾ ਉਹ ਦੇ ਅੱਗੇ ਹੈ ।
Ezekiel 17:15 in Panjabi 15 ਪਰ ਉਹ ਨੇ ਬਹੁਤ ਸਾਰੇ ਮਨੁੱਖ ਤੇ ਘੋੜੇ ਲੈਣ ਲਈ ਮਿਸਰ ਵਿੱਚ ਏਲਚੀ ਭੇਜ ਕੇ ਉਸ ਦੇ ਵਿਰੁੱਧ ਵਿਦਰੋਹੀ ਹੋ ਗਿਆ । ਕੀ ਉਹ ਸਫ਼ਲ ਹੋਵੇਗਾ ? ਕੀ ਅਜਿਹਾ ਕਰਨ ਵਾਲਾ ਬਚ ਸਕਦਾ ਹੈ ? ਕੀ ਉਹ ਨੇਮ ਭੰਨ ਕੇ ਵੀ ਬਚ ਜਾਵੇਗਾ ?
Ezekiel 17:18 in Panjabi 18 ਕਿਉਂ ਜੋ ਉਸ ਨੇ ਸਹੁੰ ਨੂੰ ਤੁੱਛ ਜਾਣਿਆ ਅਤੇ ਉਸ ਨੇਮ ਨੂੰ ਤੋੜਿਆ ਅਤੇ ਹੱਥ ਤੇ ਹੱਥ ਮਾਰ ਕੇ ਉਸ ਨੇ ਇਹ ਸਭ ਕੁੱਝ ਕੀਤਾ, ਇਸ ਲਈ ਉਹ ਬਚ ਨਹੀਂ ਸਕੇਗਾ ।
Matthew 4:17 in Panjabi 17 ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ ।
Matthew 23:33 in Panjabi 33 ਹੇ ਸੱਪੋ, ਹੇ ਨਾਗਾਂ ਦੇ ਬੱਚਿਓ ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ ?
Mark 1:14 in Panjabi 14 ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,
Mark 16:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ ।
Luke 1:2 in Panjabi 2 ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ ।
Luke 1:69 in Panjabi 69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
Luke 24:19 in Panjabi 19 ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ ।
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
John 3:16 in Panjabi 16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ ।
John 15:27 in Panjabi 27 ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ ।
Acts 1:22 in Panjabi 22 ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ ।
Acts 2:22 in Panjabi 22 ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ ।
Acts 4:12 in Panjabi 12 ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ ।
Acts 10:40 in Panjabi 40 ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ ।
Romans 2:3 in Panjabi 3 ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ ?
1 Thessalonians 5:3 in Panjabi 3 ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ ।
1 Timothy 1:15 in Panjabi 15 ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ ।
Titus 2:11 in Panjabi 11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ।
Hebrews 1:2 in Panjabi 2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ ।
Hebrews 4:1 in Panjabi 1 ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ ।
Hebrews 4:11 in Panjabi 11 ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ ।
Hebrews 5:9 in Panjabi 9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ ।
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
Hebrews 10:28 in Panjabi 28 ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ ।
Hebrews 12:25 in Panjabi 25 ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ ।
1 Peter 4:17 in Panjabi 17 ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
Revelation 6:16 in Panjabi 16 ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ !
Revelation 7:10 in Panjabi 10 ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ ! ।