Hebrews 2:9 in Panjabi 9 ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ ।
Other Translations King James Version (KJV) But we see Jesus, who was made a little lower than the angels for the suffering of death, crowned with glory and honour; that he by the grace of God should taste death for every man.
American Standard Version (ASV) But we behold him who hath been made a little lower than the angels, `even' Jesus, because of the suffering of death crowned with glory and honor, that by the grace of God he should taste of death for every `man'.
Bible in Basic English (BBE) But we see him who was made a little lower than the angels, even Jesus, crowned with glory and honour, because he let himself be put to death so that by the grace of God he might undergo death for all men.
Darby English Bible (DBY) but we see Jesus, who [was] made some little inferior to angels on account of the suffering of death, crowned with glory and honour; so that by the grace of God he should taste death for every thing.
World English Bible (WEB) But we see him who has been made a little lower than the angels, Jesus, because of the suffering of death crowned with glory and honor, that by the grace of God he should taste of death for everyone.
Young's Literal Translation (YLT) and him who was made some little less than messengers we see -- Jesus -- because of the suffering of the death, with glory and honour having been crowned, that by the grace of God for every one he might taste of death.
Cross Reference Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
Psalm 21:3 in Panjabi 3 ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ ।
Isaiah 7:14 in Panjabi 14 ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ । ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ ।
Isaiah 11:1 in Panjabi 1 ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ ।
Isaiah 53:2 in Panjabi 2 ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ ।
Matthew 6:28 in Panjabi 28 ਅਤੇ ਪਹਿਰਾਵੇ ਲਈ ਕਿਉਂ ਚਿੰਤਾ ਕਰਦੇ ਹੋ ? ਜੰਗਲੀ ਫੁੱਲਾਂ ਨੂੰ ਵੇਖੋ ਕਿ ਉਹ ਕਿਵੇਂ ਵੱਧਦੇ ਹਨ । ਉਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ ।
Matthew 16:28 in Panjabi 28 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ ।
Mark 9:1 in Panjabi 1 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ ।
Luke 9:27 in Panjabi 27 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ, ਮੌਤ ਦਾ ਸੁਆਦ ਨਹੀਂ ਚੱਖਣਗੇ ।
John 1:29 in Panjabi 29 ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ । ਯੂਹੰਨਾ ਨੇ ਆਖਿਆ, “ਵੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ ।”
John 3:16 in Panjabi 16 ਪਰਮੇਸ਼ੁਰ ਨੇ ਸੰਸਾਰ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ ।
John 8:52 in Panjabi 52 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ । ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ । ਉਹ ਕਦੇ ਵੀ ਨਹੀਂ ਮਰੇਗਾ ।
John 10:17 in Panjabi 17 ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ । ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ ।
John 12:32 in Panjabi 32 ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ ।”
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Romans 5:8 in Panjabi 8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ ।
Romans 5:18 in Panjabi 18 ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਾਰਿਆਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਾਰਮਿਕਤਾ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Romans 8:32 in Panjabi 32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ ?
2 Corinthians 5:15 in Panjabi 15 ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
Galatians 4:4 in Panjabi 4 ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ ।
Philippians 2:7 in Panjabi 7 ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ ।
1 Timothy 2:6 in Panjabi 6 ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ ।
Hebrews 2:7 in Panjabi 7 ਤੂੰ ਉਹ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ । ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
Hebrews 8:3 in Panjabi 3 ਹਰੇਕ ਪ੍ਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਲਈ ਠਹਿਰਾਇਆ ਜਾਂਦਾ ਹੈ, ਇਸ ਕਾਰਨ ਜ਼ਰੂਰੀ ਸੀ ਕਿ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁੱਝ ਹੋਵੇ ।
Hebrews 10:5 in Panjabi 5 ਇਸ ਲਈ ਮਸੀਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, ਬਲੀਦਾਨ ਅਤੇ ਭੇਟ ਤੂੰ ਨਹੀਂ ਚਾਹੀ, ਪਰ ਮੇਰੇ ਲਈ ਇੱਕ ਦੇਹੀ ਤਿਆਰ ਕੀਤੀ ।
1 Peter 1:21 in Panjabi 21 ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ ।
1 John 2:2 in Panjabi 2 ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ ।
1 John 4:9 in Panjabi 9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 19:12 in Panjabi 12 ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ।