Hebrews 4:13 in Panjabi 13 ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ ।
Other Translations King James Version (KJV) Neither is there any creature that is not manifest in his sight: but all things are naked and opened unto the eyes of him with whom we have to do.
American Standard Version (ASV) And there is no creature that is not manifest in his sight: but all things are naked and laid open before the eyes of him with whom we have to do.
Bible in Basic English (BBE) And there is nothing made which is not completely clear to him; there is nothing covered, but all things are open to the eyes of him with whom we have to do.
Darby English Bible (DBY) And there is not a creature unapparent before him; but all things [are] naked and laid bare to his eyes, with whom we have to do.
World English Bible (WEB) There is no creature that is hidden from his sight, but all things are naked and laid open before the eyes of him with whom we have to do.
Young's Literal Translation (YLT) and there is not a created thing not manifest before Him, but all things `are' naked and open to His eyes -- with whom is our reckoning.
Cross Reference 1 Samuel 16:7 in Panjabi 7 ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ । ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ ।
1 Chronicles 28:9 in Panjabi 9 ਤੂੰ ਹੇ ਮੇਰੇ ਪੁੱਤਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਤੇ ਦ੍ਰਿੜ ਮਨ ਨਾਲ, ਅਤੇ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਨੂੰ ਜਾਂਚਦਾ ਹੈ ਅਤੇ ਜੋ ਵਿਚਾਰ ਪੈਦਾ ਹੁੰਦੇ ਹਨ ਉਹਨਾਂ ਨੂੰ ਜਾਣਦਾ ਹੈ । ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਨੂੰ ਮਿਲ ਜਾਵੇਗਾ ਪਰ ਜੇ ਤੂੰ ਉਸ ਨੂੰ ਤਿਆਗ ਦੇਵੇਂ ਤਾਂ ਉਹ ਤੈਨੂੰ ਸਦੀਪਕਾਲ ਤੱਕ ਤਿਆਗ ਦੇਵੇਗਾ
2 Chronicles 6:30 in Panjabi 30 ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਇਨਸਾਨ ਦੇ ਦਿਲ ਨੂੰ ਜਾਣਨ ਵਾਲਾ ਹੈਂ
2 Chronicles 16:9 in Panjabi 9 ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ । ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ !
Job 26:6 in Panjabi 6 ਪਤਾਲ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪੜਦਾ ਹੈ ।
Job 34:21 in Panjabi 21 ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ ।
Job 38:17 in Panjabi 17 ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ ?
Psalm 7:9 in Panjabi 9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ ।
Psalm 33:13 in Panjabi 13 ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਆਦਮ ਵੰਸੀਆ ਨੂੰ ਵੇਖਦਾ ਹੈ ।
Psalm 44:21 in Panjabi 21 ਤਾਂ ਭਲਾ, ਪਰਮੇਸ਼ੁਰ ਇਸ ਗੱਲ ਦਾ ਖੋਜ ਨਾ ਕਰੇਗਾ ? ਉਹ ਤਾਂ ਮਨ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ !
Psalm 90:8 in Panjabi 8 ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ ।
Psalm 139:11 in Panjabi 11 ਜੇ ਮੈਂ ਅਾਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦੇ ਗਿਰਦੇ ਦਾ ਚਾਨਣ ਰਾਤ ਹੋ ਜਾਵੇਗਾ,
Proverbs 15:3 in Panjabi 3 ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ ।
Proverbs 15:11 in Panjabi 11 ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ ?
Ecclesiastes 12:14 in Panjabi 14 ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ ।
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Jeremiah 17:23 in Panjabi 23 ਪਰ ਉਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੋਣਾਂ ਨੂੰ ਅਕੜਾ ਲਿਆ ਭਈ ਉਹ ਨਾ ਸੁਣਨ, ਨਾ ਮੱਤ ਲੈਣ ।
Matthew 7:21 in Panjabi 21 ਹਰ ਕੋਈ ਮੈਨੂੰ ਪ੍ਰਭੂ ! ਪ੍ਰਭੂ ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
John 2:24 in Panjabi 24 ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ ।
John 5:22 in Panjabi 22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ ।
John 21:17 in Panjabi 17 ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ? ” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁੱਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ ।
Acts 17:31 in Panjabi 31 ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ ।
Romans 2:16 in Panjabi 16 ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ ।
Romans 14:9 in Panjabi 9 ਕਿਉਂ ਜੋ ਇਸੇ ਕਾਰਨ ਮਸੀਹ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਜੋ ਮੁਰਦਿਆਂ, ਨਾਲੇ ਜਿਉਂਦਿਆਂ ਦਾ ਪ੍ਰਭੂ ਹੋਵੇ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।
Revelation 2:23 in Panjabi 23 ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।