Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
Other Translations King James Version (KJV) Who in the days of his flesh, when he had offered up prayers and supplications with strong crying and tears unto him that was able to save him from death, and was heard in that he feared;
American Standard Version (ASV) Who in the days of his flesh, having offered up prayers and supplications with strong crying and tears unto him that was able to save him from death, and having been heard for his godly fear,
Bible in Basic English (BBE) Who in the days of his flesh, having sent up prayers and requests with strong crying and weeping to him who was able to give him salvation from death, had his prayer answered because of his fear of God.
Darby English Bible (DBY) Who in the days of his flesh, having offered up both supplications and entreaties to him who was able to save him out of death, with strong crying and tears; (and having been heard because of his piety;)
World English Bible (WEB) He, in the days of his flesh, having offered up prayers and petitions with strong crying and tears to him who was able to save him from death, and having been heard for his godly fear,
Young's Literal Translation (YLT) who in the days of his flesh both prayers and supplications unto Him who was able to save him from death -- with strong crying and tears -- having offered up, and having been heard in respect to that which he feared,
Cross Reference Leviticus 2:2 in Panjabi 2 ਉਹ ਉਸ ਨੂੰ ਹਾਰੂਨ ਦੇ ਪੁੱਤਰਾਂ ਦੇ ਕੋਲ ਜੋ ਜਾਜਕ ਹਨ ਲਿਆਵੇ ਅਤੇ ਉਹ ਮੈਦੇ, ਤੇਲ ਅਤੇ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਉਸ ਦੀ ਯਾਦਗਾਰੀ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਕਰਕੇ ਸਾੜੇ ।
Leviticus 4:4 in Panjabi 4 ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ,
Psalm 18:19 in Panjabi 19 ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਹ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪਰਸੰਨ ਸੀ ।
Psalm 22:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ ?
Psalm 22:24 in Panjabi 24 ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ ।
Psalm 40:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੈਂ ਦਲੇਰੀ ਕਰਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ ।
Psalm 69:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ !
Psalm 69:13 in Panjabi 13 ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ ।
Psalm 88:1 in Panjabi 1 ਗੀਤ; ਕੋਰਹ ਵੰਸੀਆਂ ਦਾ ਭਜਨ । ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ ।
Isaiah 49:8 in Panjabi 8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
Isaiah 53:3 in Panjabi 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ ॥
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Matthew 26:28 in Panjabi 28 ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ ।
Matthew 26:52 in Panjabi 52 ਤਦ ਯਿਸੂ ਨੇ ਉਹ ਨੂੰ ਆਖਿਆ, ਆਪਣੀ ਤਲਵਾਰ ਮਿਆਨ ਵਿੱਚ ਪਾ ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ ।
Matthew 27:46 in Panjabi 46 ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ?
Matthew 27:50 in Panjabi 50 ਯਿਸੂ ਨੇ ਫੇਰ ਉੱਚੀ ਅਵਾਜ਼ ਨਾਲ ਪੁਕਾਰ ਕੇ ਜਾਨ ਦੇ ਦਿੱਤੀ ।
Mark 14:32 in Panjabi 32 ਫੇਰ ਉਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ ।
Mark 15:34 in Panjabi 34 ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ?
Mark 15:37 in Panjabi 37 ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਸਾਹ ਛੱਡ ਦਿੱਤਾ ।
Luke 22:41 in Panjabi 41 ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,
Luke 23:46 in Panjabi 46 ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 11:35 in Panjabi 35 ਯਿਸੂ ਰੋਇਆ,
John 11:42 in Panjabi 42 ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ ।”
John 12:27 in Panjabi 27 ਹੁਣ ਮੇਰਾ ਦਿਲ ਘਬਰਾਉਂਦਾ ਹੈ । ਮੈਨੂੰ ਕੀ ਆਖਣਾ ਚਾਹੀਦਾ ਹੈ ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ ? ” ਨਹੀਂ ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ ।
John 17:1 in Panjabi 1 ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ । ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ ।
John 17:4 in Panjabi 4 ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਧਰਤੀ ਉੱਤੇ ਤੇਰੀ ਵਡਿਆਈ ਕੀਤੀ ਹੈ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Galatians 4:4 in Panjabi 4 ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ ।
1 Timothy 3:16 in Panjabi 16 ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ ।
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
Hebrews 12:28 in Panjabi 28 ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
1 John 4:3 in Panjabi 3 ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ ।
2 John 1:7 in Panjabi 7 ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ । ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ ।