Hebrews 6:17 in Panjabi 17 ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ ।
Other Translations King James Version (KJV) Wherein God, willing more abundantly to shew unto the heirs of promise the immutability of his counsel, confirmed it by an oath:
American Standard Version (ASV) Wherein God, being minded to show more abundantly unto the heirs of the promise the immutability of his counsel, interposed with an oath;
Bible in Basic English (BBE) So that when it was God's desire to make it specially clear to those who by his word were to have the heritage, that his purpose was fixed, he made it more certain with an oath;
Darby English Bible (DBY) Wherein God, willing to shew more abundantly to the heirs of the promise the unchangeableness of his purpose, intervened by an oath,
World English Bible (WEB) In this way God, being determined to show more abundantly to the heirs of the promise the immutability of his counsel, interposed with an oath;
Young's Literal Translation (YLT) in which God, more abundantly willing to shew to the heirs of the promise the immutability of his counsel, did interpose by an oath,
Cross Reference Genesis 26:28 in Panjabi 28 ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ ।
Exodus 22:11 in Panjabi 11 ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗਵਾਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ ।
Job 23:13 in Panjabi 13 ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,
Psalm 33:11 in Panjabi 11 ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜੀਓ ਪੀੜ੍ਹੀ ।
Psalm 36:8 in Panjabi 8 ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
Psalm 110:4 in Panjabi 4 ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ ।
Proverbs 19:21 in Panjabi 21 ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ ।
Song of Solomon 5:1 in Panjabi 1 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ । ਸਹੇਲੀਆਂ ਸਾਥੀਓ, ਖਾਓ ! ਪਿਆਰਿਓ, ਪੀਓ, ਰੱਜ ਕੇ ਪੀਓ !
Isaiah 14:24 in Panjabi 24 ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,
Isaiah 14:26 in Panjabi 26 ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿੱਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ ।
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Isaiah 54:9 in Panjabi 9 ਇਹ ਤਾਂ ਮੇਰੇ ਲਈ ਨੂਹ ਦੀ ਪਰਲੋ ਜਿਹੀ ਹੈ, - ਜਿਵੇਂ ਮੈਂ ਸਹੁੰ ਖਾਧੀ ਹੈ, ਕਿ ਨੂਹ ਦੀ ਪਰਲੋ ਫੇਰ ਧਰਤੀ ਉੱਤੇ ਨਾ ਆਵੇਗੀ, ਉਸੇ ਤਰ੍ਹਾਂ ਮੈਂ ਸਹੁੰ ਖਾਧੀ ਹੈ ਕਿ ਮੈਂ ਤੇਰੇ ਉੱਤੇ ਕ੍ਰੋਧਿਤ ਨਾ ਹੋਵਾਂਗਾ, ਨਾ ਤੈਨੂੰ ਝਿੜਕਾਂਗਾ ।
Isaiah 55:7 in Panjabi 7 ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
Isaiah 55:11 in Panjabi 11 ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ ।
Jeremiah 33:20 in Panjabi 20 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
Jeremiah 33:25 in Panjabi 25 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ
Malachi 3:6 in Panjabi 6 ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ । ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ਼ ਨਹੀਂ ਹੋਏ ।
John 10:10 in Panjabi 10 ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ ।
Romans 8:17 in Panjabi 17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ ।
Romans 11:29 in Panjabi 29 ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ ।
Galatians 3:29 in Panjabi 29 ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਸ ਵੀ ਹੋ ।
Hebrews 6:12 in Panjabi 12 ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ ।
Hebrews 6:16 in Panjabi 16 ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਂਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ ।
Hebrews 6:18 in Panjabi 18 ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ ।
Hebrews 11:7 in Panjabi 7 ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ । ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ ।
Hebrews 11:9 in Panjabi 9 ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
1 Peter 1:3 in Panjabi 3 ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।
1 Peter 3:7 in Panjabi 7 ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ ।