Hebrews 7:26 in Panjabi 26 ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ ।
Other Translations King James Version (KJV) For such an high priest became us, who is holy, harmless, undefiled, separate from sinners, and made higher than the heavens;
American Standard Version (ASV) For such a high priest became us, holy, guileless, undefiled, separated from sinners, and made higher than the heavens;
Bible in Basic English (BBE) It was right for us to have such a high priest, one who is holy and without evil, doing no wrong, having no part with sinners, and made higher than the heavens:
Darby English Bible (DBY) For such a high priest became us, holy, harmless, undefiled, separated from sinners, and become higher than the heavens:
World English Bible (WEB) For such a high priest was fitting for us: holy, guiltless, undefiled, separated from sinners, and made higher than the heavens;
Young's Literal Translation (YLT) For such a chief priest did become us -- kind, harmless, undefiled, separate from the sinners, and become higher than the heavens,
Cross Reference Exodus 28:36 in Panjabi 36 ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਚਾਪ ਉਕਰਾਈ ਵਰਗਾ ਇਹ ਉੱਕਰੀਂ “ਯਹੋਵਾਹ ਲਈ ਪਵਿੱਤਰਤਾਈ”
Psalm 68:18 in Panjabi 18 ਤੂੰ ਉਤਾਹਾਂ ਨੂੰ ਚੜ੍ਹਿਆ, ਤੂੰ ਬੰਧੂਆਂ ਨੂੰ ਬੰਨ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ ।
Isaiah 53:9 in Panjabi 9 ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ ।
Matthew 27:18 in Panjabi 18 ਕਿਉਂਕਿ ਉਹ ਜਾਣਦਾ ਸੀ ਕਿ ਉਨ੍ਹਾਂ ਉਸ ਨੂੰ ਈਰਖਾ ਦੇ ਕਾਰਨ ਹਵਾਲੇ ਕੀਤਾ ਸੀ ।
Mark 16:19 in Panjabi 19 ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ ।
Luke 1:35 in Panjabi 35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ ।
Luke 23:22 in Panjabi 22 ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ ।
Luke 23:41 in Panjabi 41 ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ ।
Luke 23:47 in Panjabi 47 ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ !
Luke 24:26 in Panjabi 26 ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ ?
Luke 24:46 in Panjabi 46 ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ ।
John 8:29 in Panjabi 29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ । ਮੈਂ ਹਮੇਸ਼ਾਂ ਉਹੀ ਕਰਦਾ ਹਾਂ ਜੋ ਉਸ ਨੂੰ ਪਸੰਦ ਹੈ, ਇਸ ਲਈ ਉਸ ਨੇ ਮੈਨੂੰ ਇਕੱਲਾ ਨਹੀਂ ਛੱਡਿਆ ।”
John 14:30 in Panjabi 30 “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ । ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ । ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ ।
Acts 3:14 in Panjabi 14 ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ ।
Acts 4:27 in Panjabi 27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
Ephesians 1:20 in Panjabi 20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ !
Ephesians 4:8 in Panjabi 8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉੱਠਾਇਆ ਗਿਆ, ਉਸ ਨੇ ਬੰਧਨ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
Philippians 2:9 in Panjabi 9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
Hebrews 2:10 in Panjabi 10 ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁੱਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ ।
Hebrews 4:14 in Panjabi 14 ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ ।
Hebrews 7:11 in Panjabi 11 ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ ?
Hebrews 8:1 in Panjabi 1 ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ ।
Hebrews 9:14 in Panjabi 14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ ।
Hebrews 9:23 in Panjabi 23 ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ ।
Hebrews 10:11 in Panjabi 11 ਅਤੇ ਹਰੇਕ ਜਾਜਕ ਨਿੱਤ ਖੜ੍ਹਾ ਹੋ ਕੇ ਬੰਦਗੀ ਕਰਦਾ ਹੈ ਅਤੇ ਇੱਕੋ ਪ੍ਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਨਹੀਂ ਸਕਦੇ ਵਾਰ ਵਾਰ ਚੜ੍ਹਾਉਂਦਾ ਹੈ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 Peter 1:19 in Panjabi 19 ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ ।
1 Peter 2:22 in Panjabi 22 ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l
1 Peter 3:22 in Panjabi 22 ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ ।
1 John 2:2 in Panjabi 2 ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ ।
1 John 3:5 in Panjabi 5 ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ ।
Revelation 1:17 in Panjabi 17 ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ । ਮੈਂ ਪਹਿਲਾ ਅਤੇ ਆਖਰੀ ਹਾਂ
Revelation 3:7 in Panjabi 7 ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,