Hebrews 8:10 in Panjabi 10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Other Translations King James Version (KJV) For this is the covenant that I will make with the house of Israel after those days, saith the Lord; I will put my laws into their mind, and write them in their hearts: and I will be to them a God, and they shall be to me a people:
American Standard Version (ASV) For this is the covenant that I will make with the house of Israel After those days, saith the Lord; I will put my laws into their mind, And on their heart also will I write them: And I will be to them a God, And they shall be to me a people:
Bible in Basic English (BBE) For this is the agreement which I will make with the people of Israel after those days: I will put my laws into their minds, writing them in their hearts: and I will be their God, and they will be my people:
Darby English Bible (DBY) Because this [is] the covenant that I will covenant to the house of Israel after those days, saith the Lord: Giving my laws into their mind, I will write them also upon their hearts; and I will be to them for God, and *they* shall be to me for people.
World English Bible (WEB) "For this is the covenant that I will make with the house of Israel. After those days," says the Lord; "I will put my laws into their mind, I will also write them on their heart. I will be to them a God, And they will be to me a people.
Young's Literal Translation (YLT) because this `is' the covenant that I will make with the house of Israel, after those days, saith the Lord, giving My laws into their mind, and upon their hearts I will write them, and I will be to them for a God, and they shall be to Me for a people;
Cross Reference Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Exodus 19:5 in Panjabi 5 ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿਜੀ ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ
Exodus 24:4 in Panjabi 4 ਤਾਂ ਮੂਸਾ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਲਿਖੀਆਂ ਅਤੇ ਸਵੇਰ ਨੂੰ ਉੱਠ ਕੇ ਪਹਾੜ ਹੇਠ ਇੱਕ ਜਗਵੇਦੀ ਅਤੇ ਬਾਰਾਂ ਥੰਮ੍ਹ ਇਸਰਾਏਲ ਦੇ ਬਾਰਾਂ ਗੋਤਾਂ ਅਨੁਸਾਰ ਬਣਾਏ ।
Exodus 24:7 in Panjabi 7 ਅਤੇ ਉਸ ਨੇ ਨੇਮ ਦੀ ਪੋਥੀ ਲੈ ਕੇ ਲੋਕਾਂ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈ ਅਤੇ ਉਨ੍ਹਾਂ ਨੇ ਆਖਿਆ, ਅਸੀਂ ਸਭ ਕੁੱਝ ਜੋ ਯਹੋਵਾਹ ਬੋਲਿਆ ਹੈ ਕਰਾਂਗੇ ਅਤੇ ਮੰਨਾਂਗੇ ।
Exodus 34:1 in Panjabi 1 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲੇ ਵਰਗੀਆਂ ਪੱਥਰਾਂ ਦੀਆਂ ਦੋ ਫੱਟੀਆਂ ਘੜ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ ।
Exodus 34:27 in Panjabi 27 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ ।
Deuteronomy 30:6 in Panjabi 6 ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਤੇ ਤੁਹਾਡੇ ਵੰਸ਼ ਦੇ ਦਿਲ ਦੀ ਸੁੰਨਤ ਕਰੇਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਰੱਖੋ, ਤਾਂ ਜੋ ਤੁਸੀਂ ਜੀਉਂਦੇ ਰਹੋ ।
Song of Solomon 2:16 in Panjabi 16 ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਰਾਉਂਦਾ ਹੈ ।
Jeremiah 24:7 in Panjabi 7 ਮੈਂ ਉਹਨਾਂ ਨੂੰ ਅਜਿਹਾ ਦਿਲ ਦਿਆਂਗਾ ਭਈ ਉਹ ਜਾਣ ਲੈਣ ਕਿ ਮੈਂ ਯਹੋਵਾਹ ਹਾਂ ਅਤੇ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਕਿਉਂ ਜੋ ਉਹ ਆਪਣੇ ਸਾਰੇ ਦਿਲ ਨਾਲ ਮੇਰੀ ਵੱਲ ਮੁੜਨਗੇ ।
Jeremiah 31:1 in Panjabi 1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Jeremiah 32:40 in Panjabi 40 ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹੱਟਾਂਗਾ ਅਤੇ ਮੈਂ ਆਪਣਾ ਭੈ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
Ezekiel 11:19 in Panjabi 19 ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ । ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
Ezekiel 36:26 in Panjabi 26 ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ । ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ ।
Ezekiel 37:27 in Panjabi 27 ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Ezekiel 39:22 in Panjabi 22 ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ !
Hosea 1:10 in Panjabi 10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ । ਇਸ ਤਰ੍ਹਾਂ ਹੋਵੇਗਾ ਕਿ ਜਿਸ ਥਾਂ ਉਹਨਾਂ ਨੂੰ ਕਿਹਾ ਗਿਆ ਸੀ, ''ਤੁਸੀਂ ਮੇਰੀ ਪਰਜਾ ਨਹੀਂ ਹੋ'' ਉੱਥੇ ਹੀ ਉਹਨਾਂ ਨੂੰ ਕਿਹਾ ਜਾਵੇਗਾ, ''ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ ।''
Hosea 2:23 in Panjabi 23 ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਿਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ !
Zechariah 8:8 in Panjabi 8 ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Matthew 22:32 in Panjabi 32 ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ ।
Romans 9:25 in Panjabi 25 ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ ।
Romans 11:27 in Panjabi 27 ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ ।
1 Corinthians 6:16 in Panjabi 16 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੇਵੇਂ ਇੱਕ ਸਰੀਰ ਹੋਣਗੇ ।
2 Corinthians 3:3 in Panjabi 3 ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ ।
2 Corinthians 3:7 in Panjabi 7 ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ,
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 10:16 in Panjabi 16 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਤੋਂ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਦਿਲਾਂ ਉੱਤੇ ਪਾਵਾਂਗਾ, ਅਤੇ ਉਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
Hebrews 11:16 in Panjabi 16 ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ । ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ ।
James 1:18 in Panjabi 18 ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ ।
James 1:21 in Panjabi 21 ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ ।
1 Peter 1:23 in Panjabi 23 ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ