Hebrews 8:9 in Panjabi 9 ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪਿਉ-ਦਾਦਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁੱਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ ।
Other Translations King James Version (KJV) Not according to the covenant that I made with their fathers in the day when I took them by the hand to lead them out of the land of Egypt; because they continued not in my covenant, and I regarded them not, saith the Lord.
American Standard Version (ASV) Not according to the covenant that I made with their fathers In the day that I took them by the hand to lead them forth out of the land of Egypt; For they continued not in my covenant, And I regarded them not, saith the Lord.
Bible in Basic English (BBE) Not like the agreement which I made with their fathers when I took them by the hand, to be their guide out of the land of Egypt; for they did not keep the agreement with me, and I gave them up, says the Lord.
Darby English Bible (DBY) not according to the covenant which I made to their fathers in [the] day of my taking their hand to lead them out of the land of Egypt; because *they* did not continue in my covenant, and *I* did not regard them, saith [the] Lord.
World English Bible (WEB) Not according to the covenant that I made with their fathers, In the day that I took them by the hand to lead them out of the land of Egypt; For they didn't continue in my covenant, And I disregarded them," says the Lord.
Young's Literal Translation (YLT) not according to the covenant that I made with their fathers, in the day of My taking `them' by their hand, to bring them out of the land of Egypt -- because they did not remain in My covenant, and I did not regard them, saith the Lord, --
Cross Reference Genesis 19:16 in Panjabi 16 ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ ।
Exodus 19:4 in Panjabi 4 ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ ।
Exodus 24:3 in Panjabi 3 ਸੋ ਮੂਸਾ ਆਇਆ ਅਤੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਸਾਰੇ ਨਿਆਂ ਲੋਕਾਂ ਨੂੰ ਦੱਸੇ ਤਾਂ ਸਾਰੇ ਲੋਕਾਂ ਨੇ ਇੱਕ ਅਵਾਜ਼ ਨਾਲ ਬੋਲ ਕੇ ਉੱਤਰ ਦਿੱਤਾ, ਸਾਰੀਆਂ ਗੱਲਾਂ ਜਿਹੜੀਆਂ ਯਹੋਵਾਹ ਬੋਲਿਆ ਹੈ ਅਸੀਂ ਕਰਾਂਗੇ ।
Exodus 32:8 in Panjabi 8 ਉਹ ਉਸ ਰਾਹ ਤੋਂ ਛੇਤੀ ਨਾਲ ਫਿਰ ਗਏ ਹਨ ਜਿਹ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਦੇ ਢਾਲ਼ ਕੇ ਆਪਣੇ ਲਈ ਇੱਕ ਵੱਛਾ ਬਣਾਇਆ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਉਹ ਦੇ ਅੱਗੇ ਭੇਟ ਚੜ੍ਹਾ ਦੇ ਉਨ੍ਹਾਂ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ।
Exodus 34:10 in Panjabi 10 ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ । ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜਿਹੇ ਅਚਰਜ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦੇ ਕੰਮ ਨੂੰ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ ।
Exodus 34:27 in Panjabi 27 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ ।
Deuteronomy 5:2 in Panjabi 2 ਯਹੋਵਾਹ ਸਾਡੇ ਪਰਮੇਸ਼ੁਰ ਨੇ ਹੋਰੇਬ ਵਿੱਚ ਸਾਡੇ ਨਾਲ ਨੇਮ ਬੰਨ੍ਹਿਆ,
Deuteronomy 29:1 in Panjabi 1 ਇਹ ਉਸ ਨੇਮ ਦੀਆਂ ਗੱਲਾਂ ਹਨ, ਜਿਸ ਨੂੰ ਇਸਰਾਏਲੀਆਂ ਨਾਲ ਬੰਨ੍ਹਣ ਦਾ ਹੁਕਮ ਯਹੋਵਾਹ ਨੇ ਮੂਸਾ ਨੂੰ ਮੋਆਬ ਦੇਸ਼ ਵਿੱਚ ਦਿੱਤਾ ਸੀ । ਇਹ ਉਸ ਨੇਮ ਤੋਂ ਜਿਹੜਾ ਉਹ ਨੇ ਉਨ੍ਹਾਂ ਨਾਲ ਹੋਰੇਬ ਵਿੱਚ ਬੰਨ੍ਹਿਆ ਸੀ, ਵੱਖਰਾ ਹੈ ।
Deuteronomy 29:12 in Panjabi 12 ਤਾਂ ਜੋ ਤੁਸੀਂ ਉਸ ਨੇਮ ਵਿੱਚ ਜੋ ਯਹੋਵਾਹ ਅੱਜ ਤੁਹਾਡੇ ਨਾਲ ਬੰਨ੍ਹਦਾ ਹੈ, ਅਤੇ ਜਿਹੜੀ ਸਹੁੰ ਉਹ ਅੱਜ ਤੁਹਾਨੂੰ ਚੁਕਾਉਂਦਾ ਹੈ, ਉਸ ਵਿੱਚ ਸਾਂਝੀ ਹੋ ਜਾਓ
Deuteronomy 29:25 in Panjabi 25 ਤਦ ਲੋਕ ਉੱਤਰ ਦੇਣਗੇ, 'ਇਸ ਲਈ ਕਿ ਉਨ੍ਹਾਂ ਨੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਨੇ ਉਨ੍ਹਾਂ ਨਾਲ ਬੰਨ੍ਹਿਆ ਸੀ, ਜਦ ਉਹ ਉਨ੍ਹਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ,
Deuteronomy 31:16 in Panjabi 16 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, “ਵੇਖ, ਤੂੰ ਆਪਣੇ ਪਿਉ-ਦਾਦਿਆਂ ਨਾਲ ਸੌਂ ਜਾਣ ਵਾਲਾ ਹੈ ਅਤੇ ਇਹ ਪਰਜਾ ਉੱਠ ਕੇ ਉਸ ਦੇਸ਼ ਦੇ ਪਰਾਏ ਦੇਵਤਿਆਂ ਦੇ ਪਿੱਛੇ, ਜਿਨ੍ਹਾਂ ਦੇ ਵਿੱਚ ਰਹਿਣ ਨੂੰ ਇਹ ਜਾਂਦੀ ਹੈ, ਹਰਾਮਕਾਰੀ ਕਰੇਗੀ ਅਤੇ ਮੈਨੂੰ ਤਿਆਗ ਕੇ ਮੇਰੇ ਨੇਮ ਨੂੰ ਜਿਹੜਾ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਭੰਗ ਕਰੇਗੀ ।
Joshua 23:15 in Panjabi 15 ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ ।
Judges 10:13 in Panjabi 13 ਫਿਰ ਵੀ ਤੁਸੀਂ ਮੈਨੂੰ ਛੱਡ ਕੇ ਪਰਾਏ ਦੇਵਤਿਆਂ ਦੀ ਪੂਜਾ ਕੀਤੀ, ਇਸ ਲਈ ਹੁਣ ਮੈਂ ਤੁਹਾਡਾ ਹੋਰ ਛੁਟਕਾਰਾ ਨਹੀਂ ਕਰਾਂਗਾ ।
2 Kings 17:15 in Panjabi 15 ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ ।
Job 8:20 in Panjabi 20 ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ, ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ ।
Psalm 77:20 in Panjabi 20 ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ ।
Psalm 78:10 in Panjabi 10 ਉਨ੍ਹਾਂ ਨੇ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਨਾ ਕੀਤੀ, ਅਤੇ ਉਸ ਦੀ ਬਿਵਸਥਾ ਵਿੱਚ ਚੱਲਣ ਤੋਂ ਨਾਂਹ ਕੀਤੀ ।
Psalm 78:52 in Panjabi 52 ਪਰ ਆਪਣੀ ਪਰਜਾ ਨੂੰ ਭੇਡਾਂ ਵਾਂਗੂੰ ਲੈ ਤੁਰਿਆ, ਅਤੇ ਉਜਾੜ ਵਿੱਚ ਇੱਜੜ ਵਾਂਗੂੰ ਉਨ੍ਹਾਂ ਦੀ ਅਗਵਾਈ ਕੀਤੀ,
Psalm 78:57 in Panjabi 57 ਸਗੋਂ ਓਹ ਫਿਰ ਗਏ ਅਤੇ ਆਪਣੇ ਪਿਉ-ਦਾਦਿਆਂ ਵਾਂਗੂੰ ਛੱਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ ।
Psalm 105:43 in Panjabi 43 ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ ।
Psalm 136:11 in Panjabi 11 ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,
Song of Solomon 8:5 in Panjabi 5 ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਨ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ ।
Isaiah 24:5 in Panjabi 5 ਧਰਤੀ ਆਪਣੇ ਵਾਸੀਆਂ ਹੇਠ ਭ੍ਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ ।
Isaiah 40:11 in Panjabi 11 ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ ।
Isaiah 41:13 in Panjabi 13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ ।
Isaiah 51:18 in Panjabi 18 ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਉਸ ਦੀ ਅਗਵਾਈ ਕਰਨ ਵਾਲਾ ਨਾ ਰਿਹਾ, ਉਨ੍ਹਾਂ ਸਾਰਿਆਂ ਪੁੱਤਰਾਂ ਵਿੱਚੋਂ ਜਿਨ੍ਹਾਂ ਨੂੰ ਉਸ ਨੇ ਪਾਲਿਆ, ਕੋਈ ਨਹੀਂ ਜੋ ਉਸ ਦਾ ਹੱਥ ਫੜ੍ਹੇ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Isaiah 63:11 in Panjabi 11 ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ ?
Jeremiah 11:7 in Panjabi 7 ਕਿਉਂ ਜੋ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ !
Jeremiah 22:8 in Panjabi 8 ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ ?
Jeremiah 31:32 in Panjabi 32 ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜਿਆ ਭਈ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਵਿਆਂਧੜ ਸਾਂ, ਯਹੋਵਾਹ ਦਾ ਵਾਕ ਹੈ
Lamentations 4:16 in Panjabi 16 ਯਹੋਵਾਹ ਦੇ ਕ੍ਰੋਧ ਨੇ ਉਹਨਾਂ ਨੂੰ ਖਿਲਾਰ ਦਿੱਤਾ, ਉਹ ਫੇਰ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਉਹਨਾਂ ਦੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ ।
Ezekiel 16:8 in Panjabi 8 ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ । ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ ।
Ezekiel 16:59 in Panjabi 59 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ,
Ezekiel 20:37 in Panjabi 37 ਮੈਂ ਤੁਹਾਨੂੰ ਆੱਸੇ ਦੇ ਹੇਠੋਂ ਦੀ ਲੰਘਾਵਾਂਗਾ ਅਤੇ ਨੇਮ ਦੇ ਬੰਧਨ ਵਿੱਚ ਲਿਆਵਾਂਗਾ ।
Amos 5:22 in Panjabi 22 ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ ।
Malachi 2:13 in Panjabi 13 ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ ।
Mark 8:23 in Panjabi 23 ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁੱਝ ਦਿਸਦਾ ਹੈ ?
Acts 9:8 in Panjabi 8 ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁੱਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸਕ ਵਿੱਚ ਲਿਆਏ ।
Acts 13:11 in Panjabi 11 ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁੱਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ । ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ ।
Galatians 3:15 in Panjabi 15 ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁੱਝ ਵਾਧਾ ਕਰਦਾ ਹੈ ।
Galatians 4:24 in Panjabi 24 ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ । ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਾ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ । ਇਹ ਹਾਜਰਾ ਹੈ ।
Hebrews 9:18 in Panjabi 18 ਇਸ ਕਰਕੇ ਪਹਿਲਾ ਨੇਮ ਵੀ ਲਹੂ ਬਿਨ੍ਹਾਂ ਨਹੀਂ ਕੀਤਾ ਗਿਆ ।