Hebrews 9:11 in Panjabi 11 ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ ।
Other Translations King James Version (KJV) But Christ being come an high priest of good things to come, by a greater and more perfect tabernacle, not made with hands, that is to say, not of this building;
American Standard Version (ASV) But Christ having come a high priest of the good things to come, through the greater and more perfect tabernacle, not made with hands, that is to say, not of this creation,
Bible in Basic English (BBE) But now Christ has come as the high priest of the good things of the future, through this greater and better Tent, not made with hands, that is to say, not of this world,
Darby English Bible (DBY) But Christ being come high priest of the good things to come, by the better and more perfect tabernacle not made with hand, (that is, not of this creation,)
World English Bible (WEB) But Christ having come as a high priest of the coming good things, through the greater and more perfect tabernacle, not made with hands, that is to say, not of this creation,
Young's Literal Translation (YLT) And Christ being come, chief priest of the coming good things, through the greater and more perfect tabernacle not made with hands -- that is, not of this creation --
Cross Reference Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Psalm 40:7 in Panjabi 7 ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ ! ਪੁਸਤਕ ਦੀ ਪੱਤਰੀ ਵਿੱਚ ਮੇਰੇ ਲਈ ਲਿਖਿਆ ਹੋਇਆ ਹੈ
Isaiah 59:20 in Panjabi 20 ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ ।
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 2:6 in Panjabi 6 ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ ।
Matthew 11:3 in Panjabi 3 ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ ?
Mark 14:58 in Panjabi 58 ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 4:25 in Panjabi 25 ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ । ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁੱਝ ਦੀ ਦੱਸੇਗਾ ।”
Acts 7:48 in Panjabi 48 ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ,
Acts 17:24 in Panjabi 24 ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁੱਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ ।
2 Corinthians 5:1 in Panjabi 1 ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ ।
Colossians 2:11 in Panjabi 11 ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ ।
Hebrews 2:17 in Panjabi 17 ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ ।
Hebrews 3:1 in Panjabi 1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ ।
Hebrews 4:15 in Panjabi 15 ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ ।
Hebrews 5:5 in Panjabi 5 ਇਸੇ ਤਰ੍ਹਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਈ ਦਿੱਤੀ ਜੋ ਪ੍ਰਧਾਨ ਜਾਜਕ ਬਣੇ, ਸਗੋਂ ਉਸ ਨੇ ਜਿਸ ਨੇ ਉਹ ਨੂੰ ਆਖਿਆ, - ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ ।
Hebrews 7:1 in Panjabi 1 ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਬਰਕਤ ਦਿੱਤੀ ।
Hebrews 7:11 in Panjabi 11 ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ ?
Hebrews 8:1 in Panjabi 1 ਹੁਣ ਜਿਹੜੀਆਂ ਗੱਲਾਂ ਅਸੀਂ ਆਖਦੇ ਹਾਂ ਉਨ੍ਹਾਂ ਵਿੱਚੋਂ ਮੁੱਖ ਗੱਲ ਇਹ ਹੈ ਕਿ ਸਾਡਾ ਇਹੋ ਜਿਹਾ ਇੱਕ ਪ੍ਰਧਾਨ ਜਾਜਕ ਹੈ ਜਿਹੜਾ ਸਵਰਗ ਉੱਤੇ ਅੱਤ ਮਹਾਨ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ ।
Hebrews 9:1 in Panjabi 1 ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ ।
Hebrews 9:23 in Panjabi 23 ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ ।
Hebrews 10:1 in Panjabi 1 ਬਿਵਸਥਾ ਜਿਹੜੀ ਆਉਣ ਵਾਲੀਆਂ ਚੰਗੀਆਂ ਵਸਤਾਂ ਦਾ ਪਰਛਾਵਾਂ ਹੀ ਹੈ ਪਰ ਉਨ੍ਹਾਂ ਵਸਤਾਂ ਦਾ ਅਸਲੀ ਸਰੂਪ ਨਹੀਂ, ਕੋਲ ਆਉਣ ਵਾਲਿਆਂ ਨੂੰ ਜਿਹੜੇ ਸਾਲੋ ਸਾਲ ਸਦਾ ਇੱਕੋ ਤਰ੍ਹਾਂ ਦੇ ਬਲੀਦਾਨ ਚੜ੍ਹਾਉਂਦੇ ਹਨ ਕਦੇ ਪਵਿੱਤਰ ਨਹੀਂ ਕਰ ਸਕਦੀ ਹੈ ।
1 John 4:2 in Panjabi 2 ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ । ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ ।
1 John 5:20 in Panjabi 20 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆਇਆ ਹੈ ਅਤੇ ਸਾਨੂੰ ਸਮਝ ਦਿੱਤੀ ਹੈ ਕਿ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤਰ ਯਿਸੂ ਮਸੀਹ ਵਿੱਚ ਹਾਂ । ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ ।
2 John 1:7 in Panjabi 7 ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ । ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ ।