Hebrews 9:12 in Panjabi 12 ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ ।
Other Translations King James Version (KJV) Neither by the blood of goats and calves, but by his own blood he entered in once into the holy place, having obtained eternal redemption for us.
American Standard Version (ASV) nor yet through the blood of goats and calves, but through his own blood, entered in once for all into the holy place, having obtained eternal redemption.
Bible in Basic English (BBE) And has gone once and for ever into the holy place, having got eternal salvation, not through the blood of goats and young oxen, but through his blood.
Darby English Bible (DBY) nor by blood of goats and calves, but by his own blood, has entered in once for all into the [holy of] holies, having found an eternal redemption.
World English Bible (WEB) nor yet through the blood of goats and calves, but through his own blood, entered in once for all into the Holy Place, having obtained eternal redemption.
Young's Literal Translation (YLT) neither through blood of goats and calves, but through his own blood, did enter in once into the holy places, age-during redemption having obtained;
Cross Reference Leviticus 8:2 in Panjabi 2 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ,
Leviticus 9:15 in Panjabi 15 ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ ।
Leviticus 16:5 in Panjabi 5 ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Zechariah 3:9 in Panjabi 9 ਕਿਉਂ ਜੋ ਉਸ ਪੱਥਰ ਨੂੰ ਦੇਖ ਜਿਹੜਾ ਮੈਂ ਯਹੋਸ਼ੁਆ ਦੇ ਅੱਗੇ ਰੱਖਿਆ ਹੈ । ਉਸ ਇੱਕੋ ਪੱਥਰ ਉੱਤੇ ਸੱਤ ਅੱਖਾਂ ਹਨ । ਵੇਖ, ਮੈਂ ਇਸ ਉੱਤੇ ਇਹ ਲਿਖਤ ਉੱਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ਅਤੇ ਮੈਂ ਇੱਕੋ ਦਿਨ ਵਿੱਚ ਇਸ ਦੇਸ ਦੀ ਬੁਰਿਆਈ ਨੂੰ ਦੂਰ ਕਰ ਦਿਆਂਗਾ ।
Mark 3:29 in Panjabi 29 ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ ।
Acts 20:28 in Panjabi 28 ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।
Galatians 3:13 in Panjabi 13 ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ ।
Ephesians 1:7 in Panjabi 7 ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
Colossians 1:14 in Panjabi 14 ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ ।
1 Thessalonians 1:10 in Panjabi 10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
Hebrews 5:9 in Panjabi 9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ ।
Hebrews 7:27 in Panjabi 27 ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ ।
Hebrews 9:7 in Panjabi 7 ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ ।
Hebrews 9:13 in Panjabi 13 ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
Hebrews 9:15 in Panjabi 15 ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ ।
Hebrews 9:24 in Panjabi 24 ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ ।
Hebrews 9:28 in Panjabi 28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ ।
Hebrews 10:4 in Panjabi 4 ਕਿਉਂ ਜੋ ਅਣਹੋਣਾ ਹੈ ਭਈ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ ।
Hebrews 10:9 in Panjabi 9 ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ । ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ ।
Hebrews 10:19 in Panjabi 19 ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ ।
1 Peter 1:18 in Panjabi 18 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,