Cross Reference Leviticus 22:20 in Panjabi 20 ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ ।
Numbers 19:2 in Panjabi 2 ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਤੋਂ ਰਹਿਤ ਹੋਵੇ ਅਤੇ ਜਿਸ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ ।
Numbers 28:3 in Panjabi 3 ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ ਸਾਲ ਦਾ ਭੇਡ ਦਾ ਬੱਚਾ ਜਿਹੜਾ ਦੋਸ਼ ਤੋਂ ਰਹਿਤ ਹੋਵੇ ਅਤੇ ਰੋਜ਼ ਦੋ-ਦੋ ਮੇਢੇ ਹੋਮ ਬਲੀ ਲਈ ।
Numbers 28:9 in Panjabi 9 ਅਤੇ ਸਬਤ ਦੇ ਦਿਨ ਤੂੰ ਦੋ ਇੱਕ-ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ, ਤੇਲ ਮਿਲੇ ਹੋਏ ਮੈਦੇ ਦੇ ਦੋ ਦਸਵੰਧ, ਮੈਦੇ ਦੀ ਬਲੀ ਲਈ ਨਾਲੇ ਉਸ ਦੇ ਪੀਣ ਦੀ ਭੇਟ ਚੜ੍ਹਾਓ ।
Numbers 28:11 in Panjabi 11 ਆਪਣੇ ਮਹੀਨਿਆਂ ਦੀ ਸ਼ੁਰੁਆਤ ਵਿੱਚ ਤੁਸੀਂ ਯਹੋਵਾਹ ਲਈ ਹੋਮ ਦੀ ਬਲੀ ਲਈ ਦੋ ਵਹਿੜੇ ਅਤੇ ਇੱਕ ਭੇਡੂ ਅਤੇ ਸੱਤ ਇੱਕ ਸਾਲ ਦੇ ਭੇਡ ਦੇ ਬੱਚੇ ਦੋਸ਼ ਤੋਂ ਰਹਿਤ ਚੜ੍ਹਾਇਆ ਕਰੋ ।
Deuteronomy 5:26 in Panjabi 26 ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ ?
Deuteronomy 15:21 in Panjabi 21 ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾਂ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ ।
Deuteronomy 17:1 in Panjabi 1 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲਦ ਜਾਂ ਲੇਲਾ ਬਲੀ ਨਾ ਚੜ੍ਹਾਇਓ ਜਿਸ ਦੇ ਵਿੱਚ ਕੋਈ ਕੱਜ ਜਾਂ ਕੋਈ ਦੋਸ਼ ਹੋਵੇ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ ।
Deuteronomy 31:27 in Panjabi 27 ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ । ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ ?
Deuteronomy 33:27 in Panjabi 27 ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ । ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ਼ ਕਰ ਦੇ ।
1 Samuel 17:26 in Panjabi 26 ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ ?
2 Samuel 4:11 in Panjabi 11 ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ਼ ਨਾ ਕਰਾਂਗਾ ?
2 Kings 19:16 in Panjabi 16 ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ ! ਹੇ ਯਹੋਵਾਹ, ਆਪਣੀਆਂ ਅੱਖਾਂ ਖੋਲ੍ਹ ਅਤੇ ਵੇਖ ! ਤੂੰ ਸਨਹੇਰੀਬ ਦੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਹ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਭੇਜੀਆਂ ਹਨ ।
Job 15:16 in Panjabi 16 ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭ੍ਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ ?
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 53:9 in Panjabi 9 ਉਸ ਦੀ ਕਬਰ ਦੁਸ਼ਟਾਂ ਦੇ ਨਾਲ ਠਹਿਰਾਈ ਗਈ ਅਤੇ ਮੌਤ ਦੇ ਵੇਲੇ ਉਹ ਧਨਵਾਨ ਦਾ ਸੰਗੀ ਹੋਇਆ, ਭਾਵੇਂ ਉਸ ਨੇ ਕਦੀ ਜ਼ੁਲਮ ਨਹੀਂ ਕੀਤਾ, ਨਾ ਉਸ ਦੇ ਮੂੰਹ ਵਿੱਚ ਕੋਈ ਛਲ ਸੀ ।
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Daniel 6:26 in Panjabi 26 ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ । ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਅਾਖ਼ਰ ਤਕ ਰਹੇਗੀ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Matthew 7:11 in Panjabi 11 ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ ?
Matthew 12:28 in Panjabi 28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ ।
Matthew 20:28 in Panjabi 28 ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ ।
Luke 1:74 in Panjabi 74 ਜੋ ਉਹ ਸਾਨੂੰ ਇਹ ਬਖਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
Luke 12:24 in Panjabi 24 ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ । ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ । ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ । ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ !
Luke 12:28 in Panjabi 28 ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ !
John 3:34 in Panjabi 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
Acts 1:2 in Panjabi 2 ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ ।
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Acts 14:15 in Panjabi 15 ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।
Romans 1:4 in Panjabi 4 ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ ।
Romans 1:20 in Panjabi 20 ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ ।
Romans 6:13 in Panjabi 13 ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ ।
Romans 6:22 in Panjabi 22 ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ ।
Romans 11:12 in Panjabi 12 ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁੱਝ ਨਾ ਹੋਵੇਗੀ ।
Romans 11:24 in Panjabi 24 ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
Galatians 2:19 in Panjabi 19 ਇਸ ਲਈ ਜੋ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ ।
Ephesians 2:5 in Panjabi 5 ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ !
Ephesians 5:2 in Panjabi 2 ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ ।
1 Thessalonians 1:9 in Panjabi 9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ ।
1 Timothy 1:17 in Panjabi 17 ਹੁਣ ਸਦੀਪਕ ਮਹਾਰਾਜ, ਅਵਿਨਾਸ਼ , ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ । ਆਮੀਨ ।
1 Timothy 3:15 in Panjabi 15 ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
Hebrews 6:1 in Panjabi 1 ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,
Hebrews 7:27 in Panjabi 27 ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ ।
Hebrews 9:7 in Panjabi 7 ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ ।
Hebrews 9:9 in Panjabi 9 ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਅੰਤਹਕਰਨ ਨੂੰ ਸ਼ੁੱਧ ਨਹੀਂ ਕਰ ਸਕਦੇ ।
Hebrews 9:12 in Panjabi 12 ਉਹ ਬੱਕਰਿਆਂ ਅਤੇ ਵੱਛਿਆਂ ਦੇ ਲਹੂ ਦੇ ਰਾਹੀਂ ਨਹੀਂ ਸਗੋਂ ਆਪਣੇ ਹੀ ਲਹੂ ਦੇ ਰਾਹੀਂ ਪਵਿੱਤਰ ਸਥਾਨਾਂ ਦੇ ਅੰਦਰ ਸਦੀਪਕ ਛੁਟਕਾਰਾ ਕਮਾ ਕੇ ਇੱਕੋ ਵਾਰ ਅੰਦਰ ਗਿਆ ।
Hebrews 10:2 in Panjabi 2 ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਣਾ ਸੀ ਇਸ ਲਈ ਕਿ ਜੇ ਬੰਦਗੀ ਕਰਨ ਵਾਲੇ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਉਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾ ?
Hebrews 10:22 in Panjabi 22 ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ ।
Hebrews 11:21 in Panjabi 21 ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ ।
1 Peter 1:19 in Panjabi 19 ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ ।
1 Peter 2:22 in Panjabi 22 ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
1 Peter 3:18 in Panjabi 18 ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
1 John 1:7 in Panjabi 7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ।
1 John 3:5 in Panjabi 5 ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।