Hebrews 9:24 in Panjabi 24 ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ ।
Other Translations King James Version (KJV) For Christ is not entered into the holy places made with hands, which are the figures of the true; but into heaven itself, now to appear in the presence of God for us:
American Standard Version (ASV) For Christ entered not into a holy place made with hands, like in pattern to the true; but into heaven itself, now to appear before the face of God for us:
Bible in Basic English (BBE) For Christ did not go into a holy place which had been made by men's hands as the copy of the true one; but he went into heaven itself, and now takes his place before the face of God for us.
Darby English Bible (DBY) For the Christ is not entered into holy places made with hand, figures of the true, but into heaven itself, now to appear before the face of God for us:
World English Bible (WEB) For Christ hasn't entered into holy places made with hands, which are representations of the true, but into heaven itself, now to appear in the presence of God for us;
Young's Literal Translation (YLT) for not into holy places made with hands did the Christ enter -- figures of the true -- but into the heaven itself, now to be manifested in the presence of God for us;
Cross Reference Exodus 28:12 in Panjabi 12 ਤੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਇਹ ਦੋਵੇਂ ਪੱਥਰ ਰੱਖੀਂ । ਉਹ ਇਸਰਾਏਲ ਦੇ ਪੁੱਤਰਾਂ ਲਈ ਯਾਦਗਿਰੀ ਦੇ ਪੱਥਰ ਹੋਣ । ਇਸ ਤਰ੍ਹਾਂ ਹਾਰੂਨ ਉਨ੍ਹਾਂ ਦੇ ਨਾਮ ਯਹੋਵਾਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਿਰੀ ਲਈ ਲੈ ਜਾਵੇ ।
Exodus 28:29 in Panjabi 29 ਇਸ ਤਰ੍ਹਾਂ ਹਾਰੂਨ ਇਸਰਾਏਲ ਦੇ ਪੁੱਤਰਾਂ ਦੇ ਨਾਮ ਨਿਆਂ ਦੇ ਸੀਨੇ ਬੰਦ ਵਿੱਚ ਆਪਣੇ ਹਿਰਦੇ ਉੱਤੇ ਚੁੱਕੇ ਜਦ ਉਹ ਪਵਿੱਤਰ ਸਥਾਨ ਵਿੱਚ ਜਾਵੇ ਤਾਂ ਜੋ ਯਹੋਵਾਹ ਦੇ ਸਨਮੁਖ ਇਹ ਸਦਾ ਦੀ ਯਾਦਗਿਰੀ ਹੋਵੇ ।
Psalm 68:18 in Panjabi 18 ਤੂੰ ਉਤਾਹਾਂ ਨੂੰ ਚੜ੍ਹਿਆ, ਤੂੰ ਬੰਧੂਆਂ ਨੂੰ ਬੰਨ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ ।
Zechariah 3:1 in Panjabi 1 ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ ।
Mark 14:58 in Panjabi 58 ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ ।
Mark 16:19 in Panjabi 19 ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ ।
Luke 24:51 in Panjabi 51 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ ।
John 2:19 in Panjabi 19 ਯਿਸੂ ਨੇ ਉੱਤਰ ਦਿੱਤਾ, “ਇਸ ਪ੍ਰਾਰਥਨਾ ਘਰ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ ।”
John 6:62 in Panjabi 62 ਤਾਂ ਕੀ ਤੁਸੀਂ ਉਦੋਂ ਹੋਰ ਵੀ ਵਧੇਰੇ ਪਰੇਸ਼ਾਨ ਨਹੀਂ ਹੋਵੋਂਗੇ ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਵਰਗ ਵਿੱਚ ਜਾਂਦਿਆਂ ਵੇਖੋਂਗੇ, ਜਿੱਥੋਂ ਉਹ ਆਇਆ ਸੀ ?
John 16:28 in Panjabi 28 ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ ।”
Acts 1:9 in Panjabi 9 ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ ।
Acts 3:21 in Panjabi 21 ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ ।
Romans 8:33 in Panjabi 33 ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ ।
Ephesians 1:20 in Panjabi 20 ਜਿਹੜਾ ਉਹ ਨੇ ਮਸੀਹ ਵਿੱਚ ਕੀਤਾ ਜਦ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਹੱਥ ਬਿਠਾਇਆ !
Ephesians 4:8 in Panjabi 8 ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉੱਠਾਇਆ ਗਿਆ, ਉਸ ਨੇ ਬੰਧਨ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
Colossians 3:2 in Panjabi 2 ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
Hebrews 6:20 in Panjabi 20 ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ ।
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
Hebrews 8:2 in Panjabi 2 ਉਹ ਪਵਿੱਤਰ ਸਥਾਨ ਦਾ ਅਤੇ ਉਸ ਡੇਰੇ ਦਾ ਸੇਵਕ ਹੈ ਜਿਸ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੂ ਨੇ ਖੜ੍ਹਾ ਕੀਤਾ ।
Hebrews 8:5 in Panjabi 5 ਜਿਹੜੇ ਸਵਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਉਸੇ ਤਰ੍ਹਾਂ ਕਰਦੇ ਹਨ ਜਿਵੇਂ ਮੂਸਾ ਨੂੰ ਜਦੋਂ ਉਹ ਡੇਰਾ ਬਣਾਉਣ ਲੱਗਾ ਤਾਂ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਕਿ ਵੇਖ, ਜਿਹੜਾ ਨਮੂਨਾ ਤੈਨੂੰ ਪਹਾੜ ਉੱਤੇ ਵਿਖਾਇਆ ਗਿਆ ਸੀ ਉਸੇ ਦੇ ਅਨੁਸਾਰ ਸਭ ਕੁੱਝ ਬਣਾਵੀਂ ।
Hebrews 9:9 in Panjabi 9 ਇਹ ਤੰਬੂ ਵਰਤਮਾਨ ਸਮੇਂ ਲਈ ਇੱਕ ਦ੍ਰਿਸ਼ਟਾਂਤ ਹੈ ਜਿਸ ਦੇ ਅਨੁਸਾਰ ਇਸ ਤਰ੍ਹਾਂ ਦੀਆਂ ਭੇਟਾਂ ਅਤੇ ਬਲੀਦਾਨ ਚੜ੍ਹਾਏ ਜਾਂਦੇ ਸਨ, ਜੋ ਬੰਦਗੀ ਕਰਨ ਵਾਲੇ ਦੇ ਅੰਤਹਕਰਨ ਨੂੰ ਸ਼ੁੱਧ ਨਹੀਂ ਕਰ ਸਕਦੇ ।
Hebrews 9:11 in Panjabi 11 ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ ।
Hebrews 9:23 in Panjabi 23 ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 Peter 3:22 in Panjabi 22 ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ ।
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।
Revelation 8:3 in Panjabi 3 ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ ।