Hebrews 9:28 in Panjabi 28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ ।
Other Translations King James Version (KJV) So Christ was once offered to bear the sins of many; and unto them that look for him shall he appear the second time without sin unto salvation.
American Standard Version (ASV) so Christ also, having been once offered to bear the sins of many, shall appear a second time, apart from sin, to them that wait for him, unto salvation.
Bible in Basic English (BBE) So Christ, having at his first coming taken on himself the sins of men, will be seen a second time, without sin, by those who are waiting for him, for their salvation.
Darby English Bible (DBY) thus the Christ also, having been once offered to bear the sins of many, shall appear to those that look for him the second time without sin for salvation.
World English Bible (WEB) so Christ also, having been once offered to bear the sins of many, will appear a second time, without sin, to those who are eagerly waiting for him for salvation.
Young's Literal Translation (YLT) so also the Christ, once having been offered to bear the sins of many, a second time, apart from a sin-offering, shall appear, to those waiting for him -- to salvation!
Cross Reference Leviticus 10:17 in Panjabi 17 “ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ ?
Numbers 18:1 in Panjabi 1 ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ ।
Numbers 18:23 in Panjabi 23 ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ । ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ ।
Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Isaiah 53:4 in Panjabi 4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Zechariah 14:5 in Panjabi 5 ਤੁਸੀਂ ਮੇਰੇ ਪਹਾੜ ਦੀ ਘਾਟੀ ਦੇ ਵਿੱਚ ਦੀ ਭੱਜੋਗੇ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ ।
Matthew 26:28 in Panjabi 28 ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ ।
John 14:3 in Panjabi 3 ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ ।
Acts 1:11 in Panjabi 11 ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
Romans 5:15 in Panjabi 15 ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ ।
Romans 6:10 in Panjabi 10 ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Romans 8:23 in Panjabi 23 ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ ।
1 Corinthians 1:7 in Panjabi 7 ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ ।
1 Corinthians 15:54 in Panjabi 54 ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ ।
Philippians 3:20 in Panjabi 20 ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ ।
1 Thessalonians 1:10 in Panjabi 10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ ।
1 Thessalonians 4:14 in Panjabi 14 ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ ।
2 Thessalonians 1:5 in Panjabi 5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ ।
2 Thessalonians 2:1 in Panjabi 1 ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ ।
2 Timothy 4:8 in Panjabi 8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।
Hebrews 4:15 in Panjabi 15 ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ ।
Hebrews 9:25 in Panjabi 25 ਅਤੇ ਇਹ ਨਹੀਂ ਕਿ ਉਹ ਆਪਣੇ ਆਪ ਨੂੰ ਵਾਰ ਵਾਰ ਚੜ੍ਹਾਵੇ ਜਿਵੇਂ ਪ੍ਰਧਾਨ ਜਾਜਕ ਪਵਿੱਤਰ ਸਥਾਨ ਦੇ ਅੰਦਰ ਹਰ ਸਾਲ ਲਹੂ ਲੈ ਕੇ ਜਾਂਦਾ ਹੁੰਦਾ ਸੀ ।
1 Peter 2:24 in Panjabi 24 ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
1 Peter 3:18 in Panjabi 18 ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
2 Peter 3:12 in Panjabi 12 ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ ।
1 John 3:2 in Panjabi 2 ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁੱਝ ਹੋਵਾਂਗੇ ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ ।
1 John 3:5 in Panjabi 5 ਤੁਸੀਂ ਜਾਣਦੇ ਹੋ ਜੋ ਯਿਸੂ ਮਸੀਹ ਇਸ ਲਈ ਪ੍ਰਗਟ ਹੋਇਆ ਕਿ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।