Hosea 10:12 in Panjabi 12 ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ ।
Other Translations King James Version (KJV) Sow to yourselves in righteousness, reap in mercy; break up your fallow ground: for it is time to seek the LORD, till he come and rain righteousness upon you.
American Standard Version (ASV) Sow to yourselves in righteousness, reap according to kindness; break up your fallow ground; for it is time to seek Jehovah, till he come and rain righteousness upon you.
Bible in Basic English (BBE) Put in the seed of righteousness, get in your grain in mercy, let your unploughed earth be turned up: for it is time to make search for the Lord, till he comes and sends righteousness on you like rain.
Darby English Bible (DBY) Sow to yourselves in righteousness, reap according to mercy; break up your fallow ground: for it is time to seek Jehovah, till he come and rain righteousness upon you.
World English Bible (WEB) Sow to yourselves in righteousness, Reap according to kindness. Break up your fallow ground; For it is time to seek Yahweh, Until he comes and rains righteousness on you.
Young's Literal Translation (YLT) Sow for yourselves in righteousness, Reap according to loving-kindness, Till for yourselves tillage of knowledge, To seek Jehovah, Till he come and shew righteousness to you.
Cross Reference Psalm 72:6 in Panjabi 6 ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਵੱਢ ਹੋਏ ਘਾਹ ਉੱਤੇ ਪਵੇ, ਅਤੇ ਝੜੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ ।
Psalm 105:4 in Panjabi 4 ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ ।
Psalm 126:5 in Panjabi 5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ ।
Proverbs 11:18 in Panjabi 18 ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ ।
Proverbs 18:21 in Panjabi 21 ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ ।
Ecclesiastes 11:6 in Panjabi 6 ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ ।
Isaiah 5:6 in Panjabi 6 ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ ।
Isaiah 30:23 in Panjabi 23 ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ । ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ ।
Isaiah 31:1 in Panjabi 1 ਹਾਇ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ ।
Isaiah 32:20 in Panjabi 20 ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ ! ।
Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Isaiah 45:8 in Panjabi 8 ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ, ! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Jeremiah 4:3 in Panjabi 3 ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ,- ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ ।
Jeremiah 29:12 in Panjabi 12 ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
Jeremiah 50:4 in Panjabi 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
Ezekiel 34:26 in Panjabi 26 ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਹਾੜ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ । ਬਰਕਤ ਦੀ ਵਰਖਾ ਵਰ੍ਹੇਗੀ ।
Hosea 6:3 in Panjabi 3 ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ ।
Hosea 8:7 in Panjabi 7 ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ !
Hosea 12:6 in Panjabi 6 ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ ।
Amos 5:4 in Panjabi 4 ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ !
Amos 5:6 in Panjabi 6 ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ ।
Amos 5:8 in Panjabi 8 ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ !
Amos 5:15 in Panjabi 15 ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਮਿਹਰ ਕਰੇ ।
Zephaniah 2:1 in Panjabi 1 ਹੇ ਨਿਰਲੱਜ ਕੌਮ, ਆਪਣੇ ਆਪ ਨੂੰ ਇਕੱਠੇ ਕਰੋ, ਹਾਂ, ਇੱਕਠੇ ਹੋ ਜਾਓ,
Luke 13:24 in Panjabi 24 ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ ।
Acts 2:18 in Panjabi 18 ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਹਨਾਂ ਦਿਨਾਂ ਵਿੱਚ ਆਪਣੇ ਆਤਮਾ ਵਿੱਚੋਂ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ ।
1 Corinthians 3:6 in Panjabi 6 ਮੈਂ ਤਾਂ ਬੂਟਾ ਲਾਇਆ ਅਤੇ ਅੱਪੁਲੋਸ ਨੇ ਸਿੰਜਿਆ ਪਰ ਪਰਮੇਸ਼ੁਰ ਨੇ ਵਧਾਇਆ ।
James 3:18 in Panjabi 18 ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ ।