Hosea 10:8 in Panjabi 8 ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ਼ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ ।
Other Translations King James Version (KJV) The high places also of Aven, the sin of Israel, shall be destroyed: the thorn and the thistle shall come up on their altars; and they shall say to the mountains, Cover us; and to the hills, Fall on us.
American Standard Version (ASV) The high places also of Aven, the sin of Israel, shall be destroyed: the thorn and the thistle shall come up on their altars; and they shall say to the mountains, Cover us; and to the hills, Fall on us.
Bible in Basic English (BBE) And the high places of Aven, the sin of Israel, will come to destruction; thorns and waste plants will come up on their altars; they will say to the mountains, Be a cover over us; and to the hills, Come down on us.
Darby English Bible (DBY) And the high places of Aven, the sin of Israel, shall be destroyed: the thorn and the thistle shall come up upon their altars; and they shall say to the mountains, Cover us! and to the hills, Fall on us!
World English Bible (WEB) The high places also of Aven, the sin of Israel, will be destroyed. The thorn and the thistle will come up on their altars. They will tell the mountains, "Cover us!" and the hills, "Fall on us!"
Young's Literal Translation (YLT) And destroyed have been high places of Aven, the sin of Israel. Thorn and bramble go up on their altars, And they have said to hills, Cover us, And to heights, Fall upon us.
Cross Reference Deuteronomy 9:21 in Panjabi 21 ਮੈਂ ਤੁਹਾਡੇ ਪਾਪ ਨੂੰ ਅਰਥਾਤ ਉਸ ਵੱਛੇ ਨੂੰ ਜਿਹੜਾ ਤੁਸੀਂ ਬਣਾਇਆ ਸੀ, ਲੈ ਕੇ ਅੱਗ ਵਿੱਚ ਸਾੜ ਸੁੱਟਿਆ ਅਤੇ ਮੈਂ ਉਸ ਨੂੰ ਕੁੱਟ ਕੇ ਅਤੇ ਪੀਹ ਕੇ ਐਨਾ ਮਹੀਨ ਕੀਤਾ ਕਿ ਉਹ ਧੂੜ ਜਿਹਾ ਹੋ ਗਿਆ, ਤਾਂ ਮੈਂ ਉਸ ਧੂੜ ਨੂੰ ਚੁੱਕ ਕੇ ਉਸ ਨਾਲੇ ਵਿੱਚ ਸੁੱਟ ਦਿੱਤਾ, ਜਿਹੜਾ ਪਹਾੜ ਤੋਂ ਹੇਠਾਂ ਨੂੰ ਆਉਂਦਾ ਸੀ ।
1 Kings 12:28 in Panjabi 28 ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ । ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ ।
1 Kings 13:2 in Panjabi 2 ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ ! ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ ।
1 Kings 13:34 in Panjabi 34 ਇਸ ਗੱਲ ਤੋਂ ਇਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ ।
1 Kings 14:16 in Panjabi 16 ਅਤੇ ਉਹ ਇਸਰਾਏਲ ਨੂੰ ਯਾਰਾਬੁਆਮ ਦੇ ਪਾਪਾਂ ਦੇ ਕਾਰਨ ਤਿਆਗ ਦੇਵੇਗਾ ਕਿਉਂ ਜੋ ਉਹ ਪਾਪੀ ਬਣਿਆ ਅਤੇ ਇਸਰਾਏਲ ਨੂੰ ਪਾਪੀ ਬਣਾਇਆ ।
2 Kings 23:15 in Panjabi 15 ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾ ਦੀ ਮੂਰਤੀ ਨੂੰ ਫੂਕ ਛੱਡਿਆ ।
2 Chronicles 31:1 in Panjabi 1 ਜਦ ਇਹ ਸਭ ਕੁੱਝ ਹੋ ਚੁੱਕਿਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ ਯਹੂਦਾਹ ਦੇ ਸ਼ਹਿਰਾਂ ਵਿੱਚ ਗਏ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਸਗੋਂ ਅਫ਼ਰਾਈਮ ਅਤੇ ਮਨੱਸ਼ਹ ਦੇ ਵੀ ਥੰਮਾਂ ਨੂੰ ਟੋਟੇ-ਟੋਟੇ ਕੀਤਾ ਅਤੇ ਟੁੰਡਾਂ ਨੂੰ ਵੱਢ ਸੁੱਟਿਆ ਅਤੇ ਉੱਚੇ ਸਥਾਨਾ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇੱਥੋਂ ਤੱਕ ਕਿ ਉਨ੍ਹਾਂ ਸਾਰਿਆਂ ਨੂੰ ਖਤਮ ਕਰ ਦਿੱਤਾ ਤਾਂ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਆਪਣਿਆਂ ਵਾਸਾਂ ਨੂੰ ਮੁੜ ਗਏ
2 Chronicles 34:5 in Panjabi 5 ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਇਸ ਤਰ੍ਹਾਂ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਨੂੰ ਸ਼ੁੱਧ ਕੀਤਾ
Isaiah 2:19 in Panjabi 19 ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ ।
Isaiah 32:13 in Panjabi 13 ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ ।
Isaiah 34:13 in Panjabi 13 ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਝਾੜੀਆਂ ਉਹ ਦੇ ਗੜ੍ਹਾਂ ਵਿੱਚ । ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰ ਮੁਰਗਾਂ ਦਾ ਵਿਹੜਾ ਹੋਵੇਗਾ ।
Hosea 4:13 in Panjabi 13 ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ । ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ ।
Hosea 4:15 in Panjabi 15 ਭਾਵੇਂ, ਹੇ ਇਸਰਾਏਲ, ਤੂੰ ਜ਼ਨਾਹ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ । ਗਿਲਗਾਲ ਨੂੰ ਨਾ ਆਓ, ਬੇਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸਹੁੰ ਖਾਓ ।
Hosea 5:8 in Panjabi 8 ਗਿਬਆਹ ਵਿੱਚ ਨਰਸਿੰਗਾ ਫੂਕੋ ! ਰਾਮਾਹ ਵਿੱਚ ਤੁਰ੍ਹੀ ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ !
Hosea 9:6 in Panjabi 6 ਵੇਖੋ ਤਾਂ, ਉਹ ਬਰਬਾਦੀ ਤੋਂ ਚੱਲੇ ਗਏ, ਪਰ ਮਿਸਰ ਉਹਨਾਂ ਨੂੰ ਇਕੱਠਾ ਕਰੇਗਾ, ਮੋਫ਼ ਉਹਨਾਂ ਨੂੰ ਦਫਨ ਕਰੇਗਾ, ਉਹਨਾਂ ਦੀ ਚਾਂਦੀ ਦੀਆਂ ਕੀਮਤੀ ਚੀਜ਼ਾਂ ਨੂੰ, ਬਿੱਛੂ ਬੂਟੀ ਉਨ੍ਹਾਂ ਉੱਤੇ ਕਬਜ਼ਾ ਕਰ ਲਵੇਗੀ, ਕੰਡੇ ਉਹਨਾਂ ਦੇ ਤੰਬੂਆਂ ਵਿੱਚ ਹੋਣਗੇ ।
Hosea 10:2 in Panjabi 2 ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ, ਉਹ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਉਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ ।
Hosea 10:5 in Panjabi 5 ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਸਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ ।
Amos 8:14 in Panjabi 14 ਉਹ ਲੋਕ ਜੋ ਸਾਮਰਿਯਾ ਦੀ ਅਸ਼ਮਾਹ ਦੀ ਸਹੁੰ ਖਾਂਦੇ ਹਨ ਅਤੇ ਕਹਿੰਦੇ ਹਨ, 'ਹੇ ਦਾਨ, ਤੇਰੇ ਜੀਵਨ ਦੀ ਸਹੁੰ' ਅਤੇ 'ਬਅੇਰ-ਸ਼ਬਾ ਦੇ ਰਾਹ ਦੀ ਸਹੁੰ', ਉਹ ਸਾਰੇ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ !”
Micah 1:5 in Panjabi 5 ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ । ਯਾਕੂਬ ਦਾ ਅਪਰਾਧ ਕੀ ਹੈ ? ਕੀ ਉਹ ਸਾਮਰਿਯਾ ਨਹੀਂ ? ਯਹੂਦਾਹ ਦੇ ਉੱਚੇ ਸਥਾਨ ਕੀ ਹਨ ? ਕੀ ਉਹ ਯਰੂਸ਼ਲਮ ਨਹੀਂ ?
Micah 1:13 in Panjabi 13 ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ ।
Luke 23:30 in Panjabi 30 ਤਦ ਉਹ ਪਹਾੜਾਂ ਨੂੰ ਕਹਿਣ ਲੱਗਣਗੇ ਕਿ ਸਾਡੇ ਉੱਤੇ ਡਿੱਗ ਪਓ ! ਅਤੇ ਟਿੱਬਿਆਂ ਨੂੰ ਜੋ ਸਾਨੂੰ ਛੁਪਾ ਲਵੋ !
Revelation 6:16 in Panjabi 16 ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ !
Revelation 9:6 in Panjabi 6 ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਲੱਭੇਗੀ ਅਤੇ ਮਰਨ ਦੀ ਕੋਸ਼ਿਸ਼ ਕਰਨਗੇ ਪਰ ਮੌਤ ਉਨ੍ਹਾਂ ਤੋਂ ਭੱਜ ਜਾਵੇਗੀ ।