Hosea 11:12 in Panjabi 12 ਅਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ । ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ ।
Other Translations King James Version (KJV) Ephraim compasseth me about with lies, and the house of Israel with deceit: but Judah yet ruleth with God, and is faithful with the saints.
American Standard Version (ASV) Ephraim compasseth me about with falsehood, and the house of Israel with deceit; but Judah yet ruleth with God, and is faithful with the Holy One.
Darby English Bible (DBY) Ephraim encompasseth me about with lies, and the house of Israel with deceit; but Judah yet walketh with ùGod, and with the holy things of truth.
World English Bible (WEB) Ephraim surrounds me with falsehood, And the house of Israel with deceit; And Judah still us unruly with God, And is unfaithful to the Holy One.
Young's Literal Translation (YLT) Compassed Me with feigning hath Ephraim, And with deceit the house of Israel. And Judah again is ruling with God, And with the Holy Ones `is' faithful!
Cross Reference Genesis 32:28 in Panjabi 28 ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ ।
2 Kings 18:4 in Panjabi 4 ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ ।
2 Chronicles 29:1 in Panjabi 1 ਹਿਜ਼ਕੀਯਾਹ ਪੰਝੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ । ਉਹ ਦੀ ਮਾਤਾ ਦਾ ਨਾਮ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ
Psalm 78:36 in Panjabi 36 ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,
Isaiah 29:13 in Panjabi 13 ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
Isaiah 44:20 in Panjabi 20 ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ ?
Isaiah 59:3 in Panjabi 3 ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ ।
Hosea 4:2 in Panjabi 2 ਗਾਲੀਆਂ, ਝੂਠ, ਖ਼ੂਨ ਖਰਾਬਾ, ਚੋਰੀ, ਜ਼ਨਾਹ ਹੁੰਦੇ ਹਨ, ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ !
Hosea 4:15 in Panjabi 15 ਭਾਵੇਂ, ਹੇ ਇਸਰਾਏਲ, ਤੂੰ ਜ਼ਨਾਹ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ । ਗਿਲਗਾਲ ਨੂੰ ਨਾ ਆਓ, ਬੇਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸਹੁੰ ਖਾਓ ।
Hosea 7:16 in Panjabi 16 ਉਹ ਮੁੜ ਜਾਂਦੇ ਹਨ ਪਰ ਅੱਤ ਮਹਾਨ ਵੱਲ ਨਹੀਂ, ਉਹ ਨਕਲੀ ਧਣੁਖ ਵਰਗੇ ਹਨ । ਉਹਨਾਂ ਦੇ ਹਾਕਮ ਤਲਵਾਰ ਨਾਲ, ਉਹਨਾਂ ਦੀ ਜ਼ਬਾਨ ਦੀ ਕਾਹਲੀ ਦੇ ਕਾਰਨ ਡਿੱਗ ਪੈਣਗੇ, - ਇਹ ਮਿਸਰ ਦੇਸ ਵਿੱਚ ਉਹਨਾਂ ਦਾ ਠੱਠਾ ਹੋਵੇਗਾ ।
Hosea 12:1 in Panjabi 1 ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ ।
Hosea 12:7 in Panjabi 7 ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ ।
Micah 6:12 in Panjabi 12 ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਫ਼ਰੇਬ ਦੀਆਂ ਗੱਲਾਂ ਬਕਦੀ ਹੈ ।
1 Corinthians 6:2 in Panjabi 2 ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ ?
Revelation 1:6 in Panjabi 6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ ! ਆਮੀਨ ।
Revelation 3:21 in Panjabi 21 ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪ੍ਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ ।
Revelation 5:10 in Panjabi 10 ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ ।