Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Other Translations King James Version (KJV) How shall I give thee up, Ephraim? how shall I deliver thee, Israel? how shall I make thee as Admah? how shall I set thee as Zeboim? mine heart is turned within me, my repentings are kindled together.
American Standard Version (ASV) How shall I give thee up, Ephraim? `how' shall I cast thee off, Israel? how shall I make thee as Admah? `how' shall I set thee as Zeboiim? my heart is turned within me, my compassions are kindled together.
Bible in Basic English (BBE) How may I give you up, O Ephraim? how may I be your saviour, O Israel? how may I make you like Admah? how may I do to you as I did to Zeboim? My heart is turned in me, it is soft with pity.
Darby English Bible (DBY) How shall I give thee over, Ephraim? [how] shall I deliver thee up, Israel? how shall I make thee as Admah? [how] shall I set thee as Zeboim? My heart is turned within me, my repentings are kindled together.
World English Bible (WEB) "How can I give you up, Ephraim? How can I hand you over, Israel? How can I make you like Admah? How can I make you like Zeboiim? My heart is turned within me, My compassion is aroused.
Young's Literal Translation (YLT) How do I give thee up, O Ephraim? Do I deliver thee up, O Israel? How do I make thee as Admah? Do I set thee as Zeboim? Turned in Me is My heart, kindled together have been My repentings.
Cross Reference Genesis 14:8 in Panjabi 8 ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ ।
Genesis 19:24 in Panjabi 24 ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
Deuteronomy 29:23 in Panjabi 23 'ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ । ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,'
Deuteronomy 32:36 in Panjabi 36 ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ, ਜਦ ਉਹ ਵੇਖੇਗਾ ਕਿ ਉਨ੍ਹਾਂ ਦਾ ਬਲ ਜਾਂਦਾ ਰਿਹਾ, ਅਤੇ ਨਾ ਕੋਈ ਬੰਦੀ ਰਿਹਾ, ਨਾ ਕੋਈ ਖੁੱਲ੍ਹਾ ।
Judges 10:16 in Panjabi 16 ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ ।
2 Samuel 24:16 in Panjabi 16 ਜਦ ਦੂਤ ਨੇ ਯਰੂਸ਼ਲਮ ਦੇ ਨਾਸ਼ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਬੁਰਿਆਈ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬੱਸ ਬਹੁਤ ਹੋ ਚੁੱਕੀ ਹੈ, ਹੁਣ ਆਪਣਾ ਹੱਥ ਖਿੱਚ ਲੈ । ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਾਨਾਹ ਦੇ ਖੇਤ ਕੋਲ ਖੜ੍ਹਾ ਸੀ ।
2 Kings 13:23 in Panjabi 23 ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ ।
Psalm 106:45 in Panjabi 45 ਉਹ ਨੇ ਉਨ੍ਹਾਂ ਲਈ ਆਪਣੇ ਨੇਮ ਨੂੰ ਚੇਤੇ ਕੀਤਾ, ਅਤੇ ਆਪਣੀ ਬੇਹੱਦ ਦਯਾ ਦੇ ਕਾਰਨ ਉਨ੍ਹਾਂ ਉੱਤੇ ਤਰਸ ਖਾਧਾ ।
Isaiah 1:9 in Panjabi 9 ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੂੰਦ ਨਾ ਛੱਡਦਾ, ਤਾਂ ਅਸੀਂ ਸਦੂਮ ਵਰਗੇ ਹੁੰਦੇ ਅਤੇ ਅਮੂਰਾਹ ਜਿਹੇ ਹੋ ਜਾਂਦੇ ।
Isaiah 63:15 in Panjabi 15 ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ ।
Jeremiah 3:12 in Panjabi 12 ਜਾਹ,ਉੱਤਰ ਵੱਲ ਇਹਨਾਂ ਗੱਲਾਂ ਦਾ ਪਰਚਾਰ ਕਰ ਅਤੇ ਆਖ,- ਮੁੜ, ਹੇ ਆਕੀ ਇਸਰਾਏਲ, ਯਹੋਵਾਹ ਦਾ ਵਾਕ ਹੈ, ਮੈਂ ਨਹਿਰੀਆਂ ਵੱਟ ਕੇ ਤੈਨੂੰ ਨਾ ਵੇਖਾਂਗਾ, ਮੈਂ ਦਿਆਲੂ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਦਾ ਤੱਕ ਗੁੱਸਾ ਨਹੀਂ ਰੱਖਾਂਗਾ ।
Jeremiah 9:7 in Panjabi 7 ਇਸ ਲਈ ਸੈਨਾ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਤਾਵਾਂਗਾ ਅਤੇ ਉਹਨਾਂ ਨੂੰ ਪਰਖਾਂਗਾ,ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ ?
Jeremiah 31:20 in Panjabi 20 ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ ? ਕੀ ਉਹ ਲਾਡਲਾ ਬੱਚਾ ਹੈ ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ ।
Lamentations 1:20 in Panjabi 20 ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ !
Lamentations 3:33 in Panjabi 33 ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ ।
Hosea 6:4 in Panjabi 4 ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ ।
Amos 4:11 in Panjabi 11 “ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾਅ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾਅ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ”, ਪ੍ਰਭੂ ਯਹੋਵਾਹ ਦਾ ਵਾਕ ਹੈ ।
Amos 7:3 in Panjabi 3 ਇਸ ਦੇ ਵਿਖੇ ਯਹੋਵਾਹ ਪਛਤਾਇਆ ਅਤੇ ਉਸਨੇ ਕਿਹਾ, “ਅਜਿਹਾ ਨਹੀਂ ਹੋਵੇਗਾ ।”
Amos 7:6 in Panjabi 6 ਇਸ ਦੇ ਵਿਖੇ ਵੀ ਯਹੋਵਾਹ ਪਛਤਾਇਆ ਅਤੇ ਪ੍ਰਭੂ ਯਹੋਵਾਹ ਨੇ ਕਿਹਾ, “ਇਹ ਵੀ ਨਹੀਂ ਹੋਵੇਗਾ ।”
Zephaniah 2:9 in Panjabi 9 ਮੇਰੇ ਜੀਵਨ ਦੀ ਸਹੁੰ ! ਇਸਰਾਏਲ ਦੇ ਪਰਮੇਸ਼ੁਰ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੋਆਬ ਜ਼ਰੂਰ ਸਦੋਮ ਵਰਗਾ ਹੋ ਜਾਵੇਗਾ ਅਤੇ ਅੰਮੋਨੀ ਅਮੂਰਾਹ ਵਰਗੇ, ਉਹ ਬਿੱਛੂ ਬੂਟੀਆਂ ਅਤੇ ਲੂਣ ਦੇ ਟੋਇਆਂ ਦੀ ਖਾਣ ਬਣ ਜਾਣਗੇ ਅਤੇ ਸਦਾ ਵਿਰਾਨ ਰਹਿਣਗੇ, - ਮੇਰੀ ਪਰਜਾ ਦੇ ਬਚੇ ਹੋਏ ਲੋਕ ਉਹਨਾਂ ਨੂੰ ਲੁੱਟਣਗੇ ਅਤੇ ਮੇਰੀ ਕੌਮ ਦੇ ਬਚੇ ਹੋਏ ਉਹਨਾਂ ਉੱਤੇ ਕਬਜ਼ਾ ਕਰਨਗੇ ।
Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Luke 19:41 in Panjabi 41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
2 Peter 2:6 in Panjabi 6 ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ ।
Jude 1:7 in Panjabi 7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ ।
Revelation 11:8 in Panjabi 8 ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ ।
Revelation 18:18 in Panjabi 18 ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ ?