Hosea 11:9 in Panjabi 9 ਮੈਂ ਆਪਣੇ ਤੇਜ਼ ਕ੍ਰੋਧ ਅਨੁਸਾਰ ਵਿਹਾਰ ਨਹੀਂ ਕਰਾਂਗਾ, ਮੈਂ ਅਫ਼ਰਾਈਮ ਦੇ ਨਾਸ਼ ਕਰਨ ਲਈ ਨਹੀਂ ਮੁੜਾਂਗਾ । ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਆਵਾਂਗਾ ।
Other Translations King James Version (KJV) I will not execute the fierceness of mine anger, I will not return to destroy Ephraim: for I am God, and not man; the Holy One in the midst of thee: and I will not enter into the city.
American Standard Version (ASV) I will not execute the fierceness of mine anger, I will not return to destroy Ephraim: for I am God, and not man; the Holy One in the midst of thee; and I will not come in wrath.
Bible in Basic English (BBE) I will not put into effect the heat of my wrath; I will not again send destruction on Ephraim; for I am God and not man, the Holy One among you; I will not put an end to you.
Darby English Bible (DBY) I will not execute the fierceness of mine anger, I will not again destroy Ephraim; for I am ùGod, and not man, -- the Holy One in the midst of thee: and I will not come in anger.
World English Bible (WEB) I will not execute the fierceness of my anger. I will not return to destroy Ephraim: For I am God, and not man; the Holy One in the midst of you; And I will not come in wrath.
Young's Literal Translation (YLT) I do not the fierceness of My anger, I turn not back to destroy Ephraim, For God I `am', and not a man. In thy midst the Holy One, and I enter not in enmity,
Cross Reference Exodus 32:10 in Panjabi 10 ਹੁਣ ਤੂੰ ਮੈਨੂੰ ਇਕੱਲਾ ਹੋਣ ਦੇ ਤਾਂ ਜੋ ਮੇਰਾ ਕ੍ਰੋਧ ਉਨ੍ਹਾਂ ਦੇ ਵਿਰੁੱਧ ਭੜਕੇ ਅਤੇ ਮੈਂ ਉਨ੍ਹਾਂ ਨੂੰ ਭਸਮ ਕਰ ਸੁੱਟਾਂ ਅਤੇ ਮੈਂ ਤੇਰੇ ਕੋਲੋਂ ਇੱਕ ਵੱਡੀ ਕੌਮ ਬਣਾਵਾਂਗਾ ।
Numbers 23:19 in Panjabi 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ?
Deuteronomy 13:17 in Panjabi 17 ਉਨ੍ਹਾਂ ਨਾਸ਼ ਕੀਤੇ ਜਾਣ ਦੀਆਂ ਚੀਜ਼ਾਂ ਵਿੱਚੋਂ ਕੋਈ ਵੀ ਚੀਜ਼ ਤੁਹਾਡੇ ਹੱਥ ਨਾ ਲੱਗੇ, ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਸ਼ਾਂਤ ਹੋਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ ਅਤੇ ਦਯਾਵਾਨ ਹੋ ਕੇ ਤੁਹਾਨੂੰ ਵਧਾਵੇ, ਜਿਵੇਂ ਉਸ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ ।
Deuteronomy 32:26 in Panjabi 26 ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,
1 Samuel 26:8 in Panjabi 8 ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ । ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ !
2 Samuel 20:10 in Panjabi 10 ਪਰ ਅਸਾਮਾ ਨੇ ਉਸ ਤਲਵਾਰ ਦਾ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪਸਲੀ ਵਿੱਚ ਅਜਿਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆ ਅਤੇ ਉਸ ਨੇ ਦੂਜੀ ਵਾਰੀ ਉਸ ਨੂੰ ਨਾ ਮਾਰਿਆ ਸੋ ਉਹ ਮਰ ਗਿਆ । ਫਿਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ ।
Psalm 78:38 in Panjabi 38 ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ ।
Isaiah 12:6 in Panjabi 6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ ।
Isaiah 27:4 in Panjabi 4 ਮੈਨੂੰ ਗੁੱਸਾ ਨਹੀਂ । ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ ।
Isaiah 48:9 in Panjabi 9 ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਰੋਕ ਰੱਖਿਆ ਹੈ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਮੈਂ ਤੈਨੂੰ ਵੱਢ ਨਾ ਸੁੱਟਾਂ ।
Isaiah 55:8 in Panjabi 8 ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ ।
Jeremiah 30:11 in Panjabi 11 ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨਾ ਨਾ ਛੱਡਾਂਗਾ ।
Jeremiah 31:1 in Panjabi 1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Ezekiel 20:8 in Panjabi 8 ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ । ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ । ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ ।
Ezekiel 20:13 in Panjabi 13 ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ । ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ ।
Ezekiel 20:21 in Panjabi 21 ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ । ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਭਈ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ ।
Ezekiel 37:27 in Panjabi 27 ਮੇਰਾ ਡੇਰਾ ਵੀ ਉਹਨਾਂ ਦੇ ਵਿੱਚ ਹੋਵੇਗਾ, ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Hosea 14:4 in Panjabi 4 ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Zephaniah 3:15 in Panjabi 15 ਯਹੋਵਾਹ ਨੇ ਤੇਰੇ ਦੰਡ ਨੂੰ ਦੂਰ ਕੀਤਾ ਹੈ, ਉਹ ਨੇ ਤੇਰੇ ਵੈਰੀ ਨੂੰ ਕੱਢ ਦਿੱਤਾ ਹੈ, ਇਸਰਾਏਲ ਦਾ ਰਾਜਾ, ਹਾਂ, ਯਹੋਵਾਹ ਤੇਰੇ ਵਿਚਕਾਰ ਹੈ, ਤੂੰ ਫੇਰ ਬਿਪਤਾ ਤੋਂ ਨਾ ਡਰੇਂਗੀ ।
Malachi 3:6 in Panjabi 6 ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ । ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ਼ ਨਹੀਂ ਹੋਏ ।
Romans 11:28 in Panjabi 28 ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ ।