Hosea 12:2 in Panjabi 2 ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ ।
Other Translations King James Version (KJV) The LORD hath also a controversy with Judah, and will punish Jacob according to his ways; according to his doings will he recompense him.
American Standard Version (ASV) Jehovah hath also a controversy with Judah, and will punish Jacob according to his ways; according to his doings will he recompense him.
Bible in Basic English (BBE) Ephraim's food is the wind, and he goes after the east wind: deceit and destruction are increasing day by day; they make an agreement with Assyria, and take oil into Egypt.
Darby English Bible (DBY) Jehovah hath also a controversy with Judah, and he will punish Jacob according to his ways; according to his doings will he recompense him.
World English Bible (WEB) Yahweh also has a controversy with Judah, And will punish Jacob according to his ways; According to his deeds he will repay him.
Young's Literal Translation (YLT) And a controversy hath Jehovah with Judah, To lay a charge on Jacob according to his ways, According to his doings He returneth to him.
Cross Reference 2 Kings 17:19 in Panjabi 19 ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ ।
Isaiah 3:11 in Panjabi 11 ਹਾਇ ਦੁਸ਼ਟ ਉੱਤੇ ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ
Isaiah 8:7 in Panjabi 7 ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ ।
Isaiah 10:6 in Panjabi 6 ਮੈਂ ਉਹ ਨੂੰ ਇੱਕ ਬੇਧਰਮ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ ।
Isaiah 10:12 in Panjabi 12 ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ ।
Isaiah 24:21 in Panjabi 21 ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ ।
Isaiah 59:18 in Panjabi 18 ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ ।
Jeremiah 3:8 in Panjabi 8 ਮੈਂ ਇਹ ਵੇਖਿਆ ਕਿ ਜਦ ਆਕੀ ਇਸਰਾਏਲ ਦੀ ਸਾਰੀ ਵਿਭਚਾਰ ਦੇ ਕਾਰਨ ਮੈਂ ਉਹ ਨੂੰ ਕੱਢ ਦਿੱਤਾ ਅਤੇ ਤਿਆਗ ਪੱਤਰੀ ਉਹ ਨੂੰ ਦੇ ਦਿੱਤੀ ਤਾਂ ਵੀ ਉਹ ਦੀ ਚਾਲ ਬਾਜ਼ ਭੈਣ ਯਹੂਦਾਹ ਨਾ ਡਰੀ ਸਗੋਂ ਉਸ ਵੀ ਜਾ ਕੇ ਜ਼ਨਾਹ ਕੀਤਾ
Jeremiah 25:31 in Panjabi 31 ਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਉ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ ।
Ezekiel 23:11 in Panjabi 11 ਉਸ ਦੀ ਭੈਣ ਆਹਾਲੀਬਾਹ ਨੇ ਇਹ ਵੇਖਿਆ, ਪਰ ਉਹ ਇਸ਼ਕ ਵਿੱਚ ਅਤੇ ਵਿਭਚਾਰ ਵਿੱਚ, ਆਪਣੀ ਉਸ ਭੈਣ ਤੋਂ ਭੈੜੀ ਨਿੱਕਲੀ ।
Ezekiel 23:31 in Panjabi 31 ਤੂੰ ਆਪਣੀ ਭੈਣ ਦੇ ਰਾਹ ਤੇ ਚਲੀ, ਇਸ ਲਈ ਮੈਂ ਉਹ ਦਾ ਕਟੋਰਾ ਤੇਰੇ ਹੱਥ ਵਿੱਚ ਦਿਆਂਗਾ ।
Hosea 2:13 in Panjabi 13 ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ ।
Hosea 4:1 in Panjabi 1 ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ !
Hosea 4:9 in Panjabi 9 ਇਸ ਤਰ੍ਹਾਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, - ਮੈਂ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, ਮੈਂ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ ।
Hosea 8:13 in Panjabi 13 ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ । ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ ।
Hosea 9:9 in Panjabi 9 ਉਹਨਾਂ ਨੇ ਆਪਣੇ ਆਪ ਨੂੰ ਪੁੱਜ ਕੇ ਖਰਾਬ ਕਰ ਲਿਆ, ਜਿਵੇਂ ਗਿਬਆਹ ਦੇ ਦਿਨਾਂ ਵਿੱਚ, ਉਹ ਉਹਨਾਂ ਦੀ ਬਦੀ ਨੂੰ ਚੇਤੇ ਕਰੇਗਾ ਉਹ ਉਹਨਾਂ ਦੇ ਪਾਪਾਂ ਦੀ ਖਬਰ ਲਵੇਗਾ ।
Micah 6:2 in Panjabi 2 ਹੇ ਪਹਾੜੋ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ ।
Matthew 16:27 in Panjabi 27 ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ ।
Romans 2:6 in Panjabi 6 ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ ।
Galatians 6:7 in Panjabi 7 ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁੱਝ ਬੀਜਦਾ ਹੈ ਉਹ ਹੀ ਵੱਢੇਗਾ ।