Hosea 13:14 in Panjabi 14 ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ !
Other Translations King James Version (KJV) I will ransom them from the power of the grave; I will redeem them from death: O death, I will be thy plagues; O grave, I will be thy destruction: repentance shall be hid from mine eyes.
American Standard Version (ASV) I will ransom them from the power of Sheol; I will redeem them from death: O death, where are thy plagues? O Sheol, where is thy destruction? repentance shall be hid from mine eyes.
Bible in Basic English (BBE) I will give the price to make them free from the power of the underworld, I will be their saviour from death: O death! where are your pains? O underworld! where is your destruction? my eyes will have no pity.
Darby English Bible (DBY) I will ransom them from the power of Sheol. I will redeem them from death: where, O death, are thy plagues? where, O Sheol, is thy destruction? Repentance shall be hid from mine eyes.
World English Bible (WEB) I will ransom them from the power of Sheol. I will redeem them from death! Death, where are your plagues? Sheol, where is your destruction? Compassion will be hidden from my eyes.
Young's Literal Translation (YLT) From the hand of Sheol I do ransom them, From death I redeem them, Where `is' thy plague, O death? Where thy destruction, O Sheol? Repentance is hid from Mine eyes.
Cross Reference Numbers 23:19 in Panjabi 19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ । ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ ?
1 Samuel 15:29 in Panjabi 29 ਇਸਰਾਏਲ ਦਾ ਸ਼ਕਤੀਮਾਨ ਝੂਠ ਨਹੀਂ ਬੋਲਦਾ ਅਤੇ ਪਛਤਾਉਂਦਾ ਨਹੀਂ ਕਿਉਂ ਜੋ ਉਹ ਮਨੁੱਖ ਨਹੀਂ ਜੋ ਪਛਤਾਵੇ ।
Job 19:25 in Panjabi 25 ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
Job 33:24 in Panjabi 24 ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ ।
Psalm 16:10 in Panjabi 10 ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ ।
Psalm 30:3 in Panjabi 3 ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਪਤਾਲ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ ।
Psalm 49:15 in Panjabi 15 ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ । ਸਲਹ ।
Psalm 71:20 in Panjabi 20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੂੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ ।
Psalm 86:13 in Panjabi 13 ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ ।
Isaiah 25:8 in Panjabi 8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ ।
Isaiah 26:19 in Panjabi 19 ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ । ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ ।
Jeremiah 15:6 in Panjabi 6 ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ । ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪੱਛਤਾਉਂਦਾ ਪੱਛਤਾਉਂਦਾ ਮੈਂ ਥੱਕ ਗਿਆ !
Ezekiel 37:11 in Panjabi 11 ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਹੱਡੀਆਂ ਇਸਰਾਏਲ ਦਾ ਸਾਰਾ ਘਰਾਣਾ ਹੈ । ਵੇਖ, ਇਹ ਆਖਦੇ ਹਨ, ਸਾਡੀਆਂ ਹੱਡੀਆਂ ਸੁੱਕ ਗਈਆਂ ਅਤੇ ਸਾਡੀ ਆਸ ਮੁੱਕ ਗਈ, ਅਸੀਂ ਤਾਂ ਪੂਰੀ ਤਰ੍ਹਾਂ ਨਾਲ ਕੱਟੇ ਗਏ ਹਾਂ !
Hosea 6:2 in Panjabi 2 ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ !
Malachi 3:6 in Panjabi 6 ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ । ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ਼ ਨਹੀਂ ਹੋਏ ।
Romans 11:15 in Panjabi 15 ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ ।
Romans 11:29 in Panjabi 29 ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ ।
1 Corinthians 15:21 in Panjabi 21 ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ ।
1 Corinthians 15:52 in Panjabi 52 ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ । ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ ।
2 Corinthians 5:4 in Panjabi 4 ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ ।
Philippians 3:21 in Panjabi 21 ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ ।
1 Thessalonians 4:14 in Panjabi 14 ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ ।
James 1:17 in Panjabi 17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ ।
Revelation 20:13 in Panjabi 13 ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ ।
Revelation 21:4 in Panjabi 4 ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ । ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,